
ਪਿਛਲੇ ਸਮੇਂ ਦੌਰਾਨ ਵਾਪਰ ਚੁਕੀਆਂ ਨੇ ਅਜਿਹੀਆਂ ਕਈ ਘਟਨਾਵਾਂ
ਲਾਹੌਰ : ਪਾਕਿਸਤਾਨ 'ਚ ਦੂਜੇ ਧਰਮਾਂ ਦੀਆਂ ਲੜਕੀਆਂ ਨੂੰ ਅਗਵਾ ਕਰ ਕੇ ਧਰਮ ਪਰਿਵਰਤਨ ਕਰਵਾਉਣ ਦਾ ਸਿਲਸਿਲਾ ਥੰਮ ਨਹੀਂ ਰਿਹਾ। ਨਨਕਾਣਾ ਸਾਹਿਬ ਵਿਚ ਸਿੱਖ ਲੜਕੀ ਜਗਜੀਤ ਕੌਰ ਉਰਫ ਆਇਸ਼ਾ ਬੀਬੀ ਦੇ ਕਥਿਤ ਅਗਵਾ ਦੇ ਤਕਰੀਬਨ ਇਕ ਸਾਲ ਬਾਅਦ ਇਕ ਹੋਰ ਸਿੱਖ ਲੜਕੀ ਦੇ ਅਗਵਾ ਦਾ ਮਾਮਲਾ ਸਾਹਮਣੇ ਆਇਆ ਹੈ।
Minor Girl
ਨਾਬਾਲਗ ਸਿੱਖ ਲੜਕੀ ਦੇ ਅਗਵਾ ਅਤੇ ਜ਼ਬਰਨ ਉਸ ਦਾ ਧਰਮ ਪਰਿਵਰਤਨ ਕਰਵਾਉਣ ਦਾ ਖਦਸ਼ਾ ਹੈ। ਹਸਨ ਅਬਦਾਲ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਗ੍ਰੰਥੀ ਪ੍ਰੀਤਮ ਸਿਂਘ ਨੇ ਉਨ੍ਹਾਂ ਦੀ ਧੀ ਦੇ ਜ਼ਬਰਦਸਤੀ ਇਸਲਾਮ ਕਬੂਲ ਕੀਤੇ ਜਾਣ ਦਾ ਡਰ ਜ਼ਾਹਿਰ ਕੀਤਾ ਹੈ।
Minor Girl
ਸੂਤਰਾਂ ਤੋਂ ਮਿਲੀ ਖ਼ਬਰ ਮੁਤਾਬਕ ਪ੍ਰੀਤਮ ਸਿੰਘ ਦੀ ਧੀ ਹਸਨ ਅਬਦਾਲ ਇਲਾਕੇ ਤੋਂ ਪਿਛਲੇ 10 ਦਿਨਾਂ ਤੋਂ ਗਾਇਬ ਹੈ। ਸ਼ੁੱਕਰਵਾਰ ਨੂੰ ਪ੍ਰੀਤਮ ਸਿੰਘ ਨੇ ਮੀਡੀਆ ਅਤੇ ਕੁਝ ਸਿੱਖ ਸੰਗਠਨਾਂ ਨੂੰ ਭੇਜੇ ਗਏ ਇਕ ਪ੍ਰੇਸ਼ਾਨੀ ਭਰੇ ਸੰਦੇਸ਼ ਵਿਚ ਪੰਥ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਮੌਜੂਦਾ ਸਮੇਂ ਵਿਚ ਉਹ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਚ ਹੈ।
Minor Girl
ਉਨ੍ਹਾਂ ਕਿਹਾ ਕਿ ਉਹ ਬਹੁਤ ਹੀ ਚਿੰਤਤ ਅਤੇ ਪ੍ਰੇਸ਼ਾਨ ਹੈ ਕਿਉਂਕਿ ਉਨ੍ਹਾਂ ਦੀਆਂ ਧੀਆਂ ਦਾ ਧਰਮ ਖ਼ਤਰੇ ਵਿਚ ਹੈ। ਉਨ੍ਹਾਂ ਦੀ ਧੀ ਇਸ ਵੇਲੇ ਜ਼ਾਲਮ ਲੋਕਾਂ ਕੋਲ ਕੈਦ ਹੈ। ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਪਾਕਿਸਤਾਨ ਦੇ ਮਨੁੱਖੀ ਅਧਿਕਾਰ ਕਾਰਕੁੰਨ ਰਾਧੇਸ਼ ਸਿੰਘ ਟੋਨੀ ਨੇ ਕਿਹਾ ਕਿ ਜ਼ਬਰਦਸਤੀ ਧਰਮ ਪਰਿਵਰਤਨ ਦੇ ਪਾਕਿਸਤਾਨ ਵਿਚ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਸਰਕਾਰ ਨੂੰ ਲੜਕੀ ਨੂੰ ਲੱਭਣ ਅਤੇ ਉਸ ਦੀ ਅਤੇ ਉਸ ਦੇ ਪਰਿਵਾਰਕ ਦੀ ਸੁਰੱਖਿਆ ਯਕੀਨੀ ਕਰਨ ਲਈ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।