ਬੇਰਹਿਮੀ ਦੀ ਹੱਦ ਪਾਰ : ਹੋਮਵਰਕ ਨਾ ਕਰਨ 'ਤੇ ਪਿਓ ਨੇ 12 ਸਾਲਾ ਬੇਟੇ ਨੂੰ ਸਾੜਿਆ ਜ਼ਿੰਦਾ
Published : Sep 20, 2022, 3:46 pm IST
Updated : Sep 20, 2022, 3:46 pm IST
SHARE ARTICLE
PAKISTAN
PAKISTAN

ਮ੍ਰਿਤਕ ਦੀ ਮਾਂ ਦੀ ਸ਼ਿਕਾਇਤ 'ਤੇ ਪਿਤਾ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ

 

ਕਰਾਚੀ: ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕਰਾਚੀ ਸ਼ਹਿਰ 'ਚ ਇਕ ਪਿਤਾ ਨੇ ਦਰਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਪਿਤਾ ਨੇ ਹੋਮਵਰਕ ਨਾ ਕਰਨ 'ਤੇ ਆਪਣੇ ਬੇਟੇ ਨੂੰ ਅੱਗ ਲਗਾ ਕੇ ਮਾਰ ਦਿੱਤਾ। ਵਿਅਕਤੀ ਵੱਲੋਂ ਆਪਣੇ ਨਾਬਾਲਗ ਬੇਟੇ ਨੂੰ ਕਥਿਤ ਤੌਰ 'ਤੇ ਅੱਗ ਲਾਉਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ 14 ਸਤੰਬਰ ਦੀ ਹੈ ਜਦੋਂ ਮੁਲਜ਼ਮ ਪਿਤਾ ਨਜ਼ੀਰ ਨੇ ਰਈਸ ਅਮਰੋਵੀ ਕਲੋਨੀ ਵਿਚ ਆਪਣੇ 12 ਸਾਲਾ ਬੇਟੇ ਸ਼ਹੀਰ 'ਤੇ ਮਿੱਟੀ ਦਾ ਤੇਲ ਪਾ ਕੇ ਅੱਗ ਲਾ ਦਿੱਤੀ ਸੀ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਵਿਦਿਆਰਥੀ ਨੂੰ ਗੰਭੀਰ ਰੂਪ ਨਾਲ ਝੁਲਸਣ ਤੋਂ ਬਾਅਦ ਨੇੜੇ ਦੇ ਸਿੰਧ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਕਰਾਚੀ ਦੇ ਹੀ ਸਿਵਲ ਹਸਪਤਾਲ (ਸੀ.ਐੱਚ.ਕੇ.) ਦੇ ਬਰਨ ਸੈਂਟਰ ਲਈ ਰੈਫ਼ਰ ਕਰ ਦਿੱਤਾ ਗਿਆ। ਬਰਨ ਸੈਂਟਰ ਵਿਚ ਇਲਾਜ ਦੌਰਾਨ ਸ਼ਹੀਰ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਮਾਂ ਦੀ ਸ਼ਿਕਾਇਤ 'ਤੇ ਪਿਤਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਮੁੱਢਲੀ ਜਾਂਚ ਦੌਰਾਨ ਮੁਲਜ਼ਮ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਉਸ ਦਾ ਪੁੱਤਰ ਨੂੰ ਮਾਰਨ ਦਾ ਕੋਈ ਇਰਾਦਾ ਨਹੀਂ ਸੀ। ਉਸ ਨੇ ਦੱਸਿਆ ਕਿ ਉਸ ਨੇ ਆਪਣੇ ਬੇਟੇ ਨੂੰ ਡਰਾਉਣ ਲਈ ਉਸ 'ਤੇ ਮਿੱਟੀ ਦਾ ਤੇਲ ਛਿੜਕਿਆ ਸੀ ਕਿਉਂਕਿ ਉਹ ਸਕੂਲ ਦਾ ਹੋਮਵਰਕ ਨਹੀਂ ਕਰ ਰਿਹਾ ਸੀ। ਮੁਲਜ਼ਮ ਨੇ ਦੱਸਿਆ ਕਿ ਉਸ ਨੇ ਬੇਟੇ ਨੂੰ ਡਰਾਉਣ ਲਈ ਮਾਚਿਸ ਬਾਲੀ ਸੀ ਪਰ ਤੇਲ ਵਿਚ ਅੱਗ ਲੱਗ ਗਈ ਅਤੇ ਉਹ ਬੁਰੀ ਤਰ੍ਹਾਂ ਸੜ ਗਿਆ। ਸੋਮਵਾਰ ਨੂੰ ਨਿਆਂਇਕ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤੇ ਜਾਣ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਪਿਤਾ ਨੂੰ 24 ਸਤੰਬਰ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ।

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement