ਕੈਨੇਡਾ ਵਲੋਂ ਭਾਰਤ ਤੇ ਲਗਾਏ ਇਲਜ਼ਾਮਾਂ ਨੂੰ ਆਸਟ੍ਰੇਲੀਆ ਨੇ ਦੱਸਿਆ 'ਚਿੰਤਾਜਨਕ'

By : GAGANDEEP

Published : Sep 20, 2023, 3:41 pm IST
Updated : Sep 20, 2023, 3:58 pm IST
SHARE ARTICLE
photo
photo

ਅਸੀਂ ਆਪਣੇ ਭਾਈਵਾਲਾਂ ਨਾਲ ਇਸ ਮੁੱਦੇ ਦੀ ਨੇੜਿਓਂ ਕਰ ਰਹੇ ਹਾਂ ਨਿਗਰਾਨੀ- ਆਸਟ੍ਰੇਲੀਆ ਵਿਦੇਸ਼ ਮੰਤਰੀ

 

ਨਵੀਂ ਦਿੱਲੀ :  ਗਰਮਖਿਆਲੀ ਹਰਦੀਪ ਸਿੰਘ ਕਤਲ ਮਾਮਲੇ 'ਚ ਕੈਨੇਡਾ ਵਲੋਂ ਭਾਰਤ 'ਤੇ ਲਗਾਏ ਗਏ ਗੰਭੀਰ ਦੋਸ਼ਾਂ 'ਤੇ ਆਸਟ੍ਰੇਲੀਆ ਨੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਜੇ ਜਾਂਚ ਚੱਲ ਰਹੀ ਹੈ ਪਰ ਇਸ ਨਾਲ ਜੁੜੀਆਂ ਰਿਪੋਰਟਾਂ ਚਿੰਤਾਜਨਕ ਹਨ। ਅਸੀਂ ਆਪਣੇ ਭਾਈਵਾਲਾਂ ਨਾਲ ਇਸ ਮੁੱਦੇ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ। ਇਸ ਤੋਂ ਇਲਾਵਾ ਅਸੀਂ ਇਸ ਮੁੱਦੇ 'ਤੇ ਭਾਰਤ ਨਾਲ ਵੀ ਗੱਲ ਕੀਤੀ ਹੈ। ਇਹ ਟਿੱਪਣੀ ਆਸਟ੍ਰੇਲੀਆ ਦੀ ਤਰਫੋਂ ਵਿਦੇਸ਼ ਮੰਤਰੀ ਪੇਨੀ ਵੈਂਗ ਨੇ ਕੀਤੀ ਹੈ।

 ਇਹ ਵੀ ਪੜ੍ਹੋ: ਭਾਰਤ ਚੰਨ 'ਤੇ ਪਹੁੰਚ ਗਿਆ ਤੇ ਅਸੀਂ ਹੋਰਾਂ ਦੇਸ਼ਾਂ ਤੋਂ ਭੀਖ ਮੰਗ ਰਹੇ ਹਾਂ- ਨਵਾਜ਼ ਸ਼ਰੀਫ਼  

 ਗਰਮਖਿਆਲੀ ਹਰਦੀਪ ਸਿੰਘ ਦੇ ਕਤਲ ਬਾਰੇ ਕੈਨੇਡਾ ਨੇ ਦੋਸ਼ ਲਾਇਆ ਹੈ ਕਿ ਇਸ ਵਿਚ ਭਾਰਤ ਦਾ ਹੱਥ ਹੈ, ਜਿਸ ਨੂੰ ਭਾਰਤ ਨੇ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਕੈਨੇਡਾ ਦੇ ਇਸ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਸਿਖਰਾਂ 'ਤੇ ਹੈ। ਭਾਰਤ ਖਿਲਾਫ਼ ਕਾਰਵਾਈ ਕਰਦੇ ਹੋਏ ਕੈਨੇਡਾ ਨੇ ਭਾਰਤੀ ਖੁਫੀਆ ਖੋਜ ਅਤੇ ਵਿਸ਼ਲੇਸ਼ਣ ਵਿੰਗ (ਰਾਅ) ਦੇ ਇਕ ਸੀਨੀਅਰ ਅਧਿਕਾਰੀ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਭਾਰਤ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਹੈ।

 ਇਹ ਵੀ ਪੜ੍ਹੋ: ਵਰਲਡ ਕੱਪ ਤੋਂ ਪਹਿਲਾਂ ਮੁਹੰਮਦ ਸ਼ਮੀ ਨੂੰ ਵੱਡੀ ਰਾਹਤ, ਇਸ ਮਾਮਲੇ ਵਿਚ ਕੋਰਟ ਤੋਂ ਮਿਲੀ ਜ਼ਮਾਨਤ  

ਅਮਰੀਕੀ ਸ਼ਹਿਰ ਨਿਊਯਾਰਕ 'ਚ ਆਯੋਜਿਤ ਇਕ ਪ੍ਰੈੱਸ ਕਾਨਫਰੰਸ ਦੌਰਾਨ ਜਦੋਂ ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਪੈਨੀ ਵੈਂਗ ਨੂੰ ਪੁੱਛਿਆ ਗਿਆ ਕਿ ''ਕੈਨੇਡੀਅਨ ਪੀ.ਐੱਮ ਜਸਟਿਨ ਟਰੂਡੋ ਨੇ ਦੋਸ਼ ਲਾਇਆ ਹੈ ਕਿ ਕੈਨੇਡਾ ਦੇ ਨਾਗਰਿਕ ਦੀ ਹੱਤਿਆ ਦੇ ਪਿੱਛੇ ਭਾਰਤ ਦਾ ਹੱਥ ਹੈ।''ਇਸ ਨਾਲ ਆਸਟ੍ਰੇਲੀਆ ਨਾਲ ਗਠਜੋੜ ਅਤੇ ਸਬੰਧਾਂ 'ਤੇ ਕੀ ਪ੍ਰਭਾਵ ਪਵੇਗਾ?

ਜਦੋਂ ਆਸਟ੍ਰੇਲੀਆ ਦੇ ਵਿਦੇਸ਼ ਮੰਤਰੀ ਨੂੰ ਪੁੱਛਿਆ ਗਿਆ ਕਿ ਕੀ ਆਸਟ੍ਰੇਲੀਆ ਨੇ ਭਾਰਤ ਕੋਲ ਇਹ ਮੁੱਦਾ ਉਠਾਇਆ ਹੈ? ਇਸ 'ਤੇ ਉਨ੍ਹਾਂ ਕਿਹਾ ਕਿ ਹਾਂ ਆਸਟ੍ਰੇਲੀਆ ਨੇ ਇਹ ਮੁੱਦੇ ਆਪਣੇ ਭਾਰਤੀ ਹਮਰੁਤਬਿਆਂ ਨਾਲ ਉਠਾਏ ਹਨ। ਅਸੀਂ ਆਪਣੇ ਭਾਈਵਾਲਾਂ ਨਾਲ ਇਸ ਘਟਨਾਕ੍ਰਮ 'ਤੇ ਨੂੰ ਨੇੜਿਓਂ ਨਜ਼ਰ ਰੱਖ ਰਹੇ ਹਾਂ। ਮੈਂ ਪੁਸ਼ਟੀ ਕਰਦੀ ਹਾਂ ਕਿ ਅਸੀਂ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ ਹਨ। ਮੈਂ ਇਸ 'ਤੇ ਕੋਈ ਵਿਸਤ੍ਰਿਤ ਜਾਣਕਾਰੀ ਨਹੀਂ ਦੇਣ ਜਾ ਰਹੀ ਹਾਂ।'' 
ਜ਼ਿਕਰਯੋਗ ਹੈ ਕਿ ਗਰਮਖਿਆਲੀ ਨਿੱਝਰ ਦੀ 18 ਜੂਨ ਨੂੰ ਪੱਛਮੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਵਿਚ ਇਕ ਗੁਰਦੁਆਰੇ ਦੇ ਬਾਹਰ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਨਿੱਝਰ 'ਤੇ 10 ਲੱਖ ਰੁਪਏ ਦਾ ਇਨਾਮ ਸੀ। ਭਾਰਤ ਨੇ ਮੰਗਲਵਾਰ ਨੂੰ ਟਰੂਡੋ ਦੇ ਦੋਸ਼ਾਂ ਨੂੰ "ਬੇਤੁਕਾ" ਅਤੇ "ਨਿਹਿਤ ਹਿੱਤਾਂ ਤੋਂ ਪ੍ਰੇਰਿਤ" ਦੱਸਦਿਆਂ ਰੱਦ ਕਰ ਦਿੱਤਾ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM

Ferozepur Heatwave Alert: 44 ਡਿਗਰੀ ਤੋਂ ਟੱਪਿਆ ਪਾਰਾ, "ਹਰ ਕੋਈ ਆਖਦਾ ਲਾਏ ਜਾਣ ਰੁੱਖ ਤਾਂ ਹੀ ਪਵੇਗੀ ਗਰਮੀ 'ਤੇ

21 May 2024 11:45 AM

Amritsar Heatwave Alert LIVE : ਗਰਮੀ ਨੇ ਤੋੜੇ ਸਾਰੇ ਰਿਕਾਰਡ ! ਖੁਸ਼ਕ ਮੌਸਮ ਨੇ ਕੀਤੀ ਆਵਾਜਾਈ ਪ੍ਰਭਾਵਿਤ ਪਰ...

21 May 2024 10:51 AM

Hans Raj Hans ਨੇ ਦੱਸਿਆ ਕਿਉਂ ਦਿੱਤਾ ਜੁੱਤੀਆਂ ਵਾਲਾ ਬਿਆਨ ਕੀ ਵਿਰੋਧ 'ਚੋਂ ਵੀ ਵੋਟਾਂ ਲੱਭ ਰਹੇ ਹਨ ਹੰਸ ਰਾਜ ਹੰਸ

21 May 2024 9:05 AM

Sarvan Singh Dhun Interview : ਖੇਮਕਰਨ ਤੋਂ MLA ਸਰਵਨ ਸਿੰਘ ਧੁੰਨ ਦੀ ਬੇਬਾਕ ਇੰਟਰਵਿਊ

21 May 2024 8:21 AM
Advertisement