ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਕੀਤੀ ਜਾਰੀ, ਭਾਰਤ ਵਿਚ ਸਫ਼ਰ ਕਰਨ ਦੌਰਾਨ ਕੀਤਾ ਸੁਚੇਤ

By : GAGANDEEP

Published : Sep 20, 2023, 10:22 am IST
Updated : Sep 20, 2023, 10:22 am IST
SHARE ARTICLE
photo
photo

ਜੰਮੂ-ਕਸ਼ਮੀਰ ਅਤੇ ਪਾਕਿਸਤਾਨ ਦੀਆਂ ਸਰਹੱਦਾਂ ਤੋਂ 10 ਕਿਲੋਮੀਟਰ ਦੇ ਘੇਰੇ ਵਿੱਚ ਪੰਜਾਬ, ਰਾਜਸਥਾਨ, ਗੁਜਰਾਤ ਜਾਣ ਤੋਂ ਆਪਣੇ ਲੋਕਾਂ ਨੂੰ ਕੀਤੀ ਮਨਾਹੀ

 

ਬਰੈਂਪਟਨ: ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਕੈਨੇਡਾ 'ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ 'ਤੇ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਦੋਸ਼ ਲਗਾਇਆ ਅਤੇ ਸਾਡੇ ਇਕ ਡਿਪਲੋਮੈਟ ਨੂੰ ਕੱਢ ਦਿੱਤਾ। ਇਸ ਦੇ ਜਵਾਬ ਵਿੱਚ ਭਾਰਤ ਨੇ ਵੀ ਇੱਕ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦੀਆਂ ਗਰੀਬਾਂ ਲਈ ਇਹ ਸਕੀਮਾਂ ਹਨ ਬੇਮਿਸਾਲ, ਤੁਸੀਂ ਵੀ ਚੱਕੋ ਇਨ੍ਹਾਂ ਦਾ ਫਾਇਦਾ  

ਕੈਨੇਡਾ ਸਰਕਾਰ ਨੇ ਆਪਣੇ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਕੈਨੇਡਾ ਸਰਕਾਰ ਨੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਭਾਰਤ ਵਿਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ 10 ਕਿੱਲੋਮਟਰ ਦੇ ਘੇਰੇ ਅੰਦਰ ਜਾਣ ਤੋਂ ਗੁਰੇਜ਼ ਕਰਨ। ਸਰਕਾਰ ਨੇ ਪੰਜਾਬ, ਜੰਮੂ-ਕਸ਼ਮੀਰ, ਗੁਜਰਾਤ ਅਤੇ ਰਾਜਸਥਾਨ ਵਿਚ ਸੁਰੱਖਿਆ ਨਾਲ ਜੁੜੇ ਹਾਲਾਤ ਪੈਦਾ ਹੋਣ ਦਾ ਖ਼ਦਸ਼ਾ ਜਤਾਇਆ ਹੈ।

ਨਾਗਰਿਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਭਾਰਤ ਵਿਚ ਸਾਵਧਾਨੀ ਨਾਲ ਰਹਿਣ ਕਿਉਂਕਿ ਭਾਰਤ ਵਿਚ ਅੱਤਵਾਦੀ ਹਮਲੇ ਹੋ ਸਕਦੇ ਹਨ। ਵਿਸ਼ੇਸ਼ ਤੌਰ 'ਤੇ ਪਾਕਿਸਤਾਨ ਦੇ ਨਾਲ ਲਗਦੇ ਸਰਹੱਦੀ ਖੇਤਰ ਵਿਚ ਸਾਰੀਆਂ ਯਾਤਰਾਵਾਂ ਟਾਲਣ ਦੀ ਸਲਾਹ ਦਿੱਤੀ ਗਈ ਹੈ। ਵੈੱਬਸਾਈਟ ਮੁਤਾਬਕ ਸੁਰੱਖਿਆ ਸਥਿਤੀ ਅਤੇ ਬਾਰੂਦੀ ਸੁਰੰਗਾਂ ਅਤੇ ਅਣਵਿਸਫੋਟ ਹਥਿਆਰਾਂ ਦੀ ਮੌਜੂਦਗੀ ਦੇ ਕਾਰਨ ਪੰਜਾਬ, ਗੁਜਰਾਤ ਅਤੇ ਰਾਜਸਥਾਨ ਵਿਚ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 10 ਕਿਲੋਮੀਟਰ ਦੇ ਅੰਦਰ ਦੇ ਖੇਤਰਾਂ ਵਿਚ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਐਡਵਾਈਜ਼ਰੀ ਵਿਚ ਵਾਹਗਾ ਬਾਰਡਰ ਕਰਾਸਿੰਗ ਨੂੰ ਸ਼ਾਮਲ ਨਹੀਂ ਕੀਤਾ ਗਿਆ।
 

Location: Canada, Ontario, Brampton

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement