
ੜੀਆਂ ਦੀ ਮਾਂ ਨੇ ਦਾਅਵਾ ਕੀਤਾ ਕਿ ਇਹ ਘਟਨਾ ਪਿਛਲੇ ਹਫ਼ਤੇ ਸੁਕੁਰ ਨੇੜੇ ਸਾਲਾਹ ਪਟ ਇਲਾਕੇ ਵਿਚ ਉਸ ਸਮੇਂ ਵਾਪਰੀ ਜਦੋਂ ਉਹ ਆਪਣੀਆਂ ਧੀਆਂ ਨਾਲ ਘਰ ਪਰਤ ਰਹੀ ਸੀ।
ਕਰਾਚੀ: ਪਾਕਿਸਤਾਨ ਦੇ ਸਿੰਧ ਸੂਬੇ ਵਿਚ ਦੋ ਹਿੰਦੂ ਲੜਕੀਆਂ ਨੂੰ ਕਥਿਤ ਤੌਰ 'ਤੇ ਅਗਵਾ ਕਰ ਲਿਆ ਗਿਆ ਅਤੇ ਪੁਲਿਸ ਨੇ ਕਥਿਤ ਤੌਰ 'ਤੇ ਇਸ ਘਟਨਾ ਵਿਚ ਐਫਆਈਆਰ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਇਹਨਾਂ ਬੱਚੀਆਂ ਦੀ ਮਾਂ ਨੇ ਬੁੱਧਵਾਰ ਨੂੰ ਪ੍ਰਦਰਸ਼ਨ ਕੀਤਾ। ਅਗਵਾ ਹੋਈਆਂ ਕੁੜੀਆਂ ਦੀ ਮਾਂ ਨੇ ਦਾਅਵਾ ਕੀਤਾ ਕਿ ਇਹ ਘਟਨਾ ਪਿਛਲੇ ਹਫ਼ਤੇ ਸੁਕੁਰ ਨੇੜੇ ਸਾਲਾਹ ਪਟ ਇਲਾਕੇ ਵਿਚ ਉਸ ਸਮੇਂ ਵਾਪਰੀ ਜਦੋਂ ਉਹ ਆਪਣੀਆਂ ਧੀਆਂ ਨਾਲ ਘਰ ਪਰਤ ਰਹੀ ਸੀ।
ਉਹਨਾਂ ਦੱਸਿਆ ਕਿ ਤਿੰਨ ਵਿਅਕਤੀਆਂ ਨੇ ਉਹਨਾਂ ਦੀਆਂ 17 ਅਤੇ 18 ਸਾਲ ਦੀਆਂ ਲੜਕੀਆਂ ਨੂੰ ਅਗਵਾ ਕਰ ਲਿਆ ਅਤੇ ਜਦੋਂ ਉਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦੋਸ਼ੀਆਂ ਨੇ ਉਹਨਾਂ 'ਤੇ ਵੀ ਹਮਲਾ ਕਰ ਦਿੱਤਾ।
ਪੁਲਿਸ ਵੱਲੋਂ ਇਸ ਘਟਨਾ ਵਿਚ ਐਫਆਈਆਰ ਦਰਜ ਕਰਨ ਤੋਂ ਇਨਕਾਰ ਕਰਨ ਤੋਂ ਬਾਅਦ ਇਹਨਾਂ ਕੁੜੀਆਂ ਦੀ ਮਾਂ ਨੇ ਬੁੱਧਵਾਰ ਨੂੰ ਪ੍ਰਦਰਸ਼ਨ ਕੀਤਾ।
ਉਹਨਾਂ ਕਿਹਾ, “ਮੈਂ ਨਕਾਬਪੋਸ਼ ਬਦਮਾਸ਼ਾਂ ਵਿਰੁੱਧ ਸ਼ਿਕਾਇਤ ਕੀਤੀ ਜਿਨ੍ਹਾਂ ਨੇ ਮੇਰੀਆਂ ਧੀਆਂ ਨੂੰ ਅਗਵਾ ਕੀਤਾ ਪਰ ਪੁਲਿਸ ਕੁਝ ਨਹੀਂ ਕਰ ਰਹੀ। ਮੈਂ ਅਦਾਲਤ ਨੂੰ ਇਸ ਮਾਮਲੇ ਵਿਚ ਦਖਲ ਦੇਣ ਅਤੇ ਮੇਰੀਆਂ ਧੀਆਂ ਨੂੰ ਵਾਪਸ ਲਿਆਉਣ ਦੀ ਅਪੀਲ ਕਰਦੀ ਹਾਂ।"