
ਕਿਹਾ : 200 ਫ਼ੀ ਸਦੀ ਟੈਰਿਫ ਨੇ ਭਾਰਤ ਤੇ ਪਾਕਿਸਤਾਨ ਨੂੰ ਅੱਗੇ ਵਧਣ ਤੋਂ ਰੋਕਿਆ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿੰਨੀ ਵਾਰ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਕਰਵਾਉਣ ਦਾ ਦਾਅਵਾ ਕੀਤਾ, ਇਸ ਦਾ ਕੋਈ ਹਿਸਾਬ ਨਹੀਂ। ਆਪਣੀ ਆਦਤ ਅਨੁਸਾਰ ਉਨ੍ਹਾਂ ਨੇ ਇਕ ਤਾਜ਼ਾ ਇੰਟਰਵਿਊ ’ਚ ਇਸ ਮੁੱਦੇ ਨੂੰ ਫਿਰ ਤੋਂ ਉਠਾਇਆ ਅਤੇ ਦੁਹਰਾਇਆ ਹੈ ਕਿ ਦੋਵੇਂ ਦੇਸ਼ਾਂ ਨੇ ਟੈਰਿਫ ਦੇ ਖਤਰੇ ਨੂੰ ਦੇਖਦੇ ਹੋਏ ਜੰਗਬੰਦੀ ਦਾ ਐਲਾਨ ਕਰਨਾ ਪਿਆ।
ਲਗਾਤਾਰ ਦਬਾਅ ਬਣਾ ਰਹੇ ਟਰੰਪ ਦੇ ਕੋਲ ਹੁਣ ਆਪਣੇ ਦਾਅਵੇ ਦੇ ਸਮਰਥਨ ’ਚ ਇਕ ਨਵਾਂ ਕਾਰਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ ਸ਼ਰੀਫ਼। ਜਦੋਂ ਦੀ ਸ਼ਰੀਫ਼ ਨੇ ਮਿਸਰ ’ਚ ਗਾਜ਼ਾ ਸ਼ਾਂਤੀ ਸਿਖਰ ਸੰਮੇਲਨ ’ਚ ਟਰੰਪ ਦੀ ਪ੍ਰਸ਼ੰਸ਼ਾ ਕੀਤੀ ਹੈ, ਟਰੰਪ ਨੇ ਆਪਣੇ ਇਸ ਦਾਅਵੇ ਦੇ ਸਮਰਥਨ ’ਚ ਉਨ੍ਹਾਂ ਟਿੱਪਣੀਆਂ ਦਾ ਹਵਾਲਾ ਦੇ ਰਹੇ ਹਨ ਕਿ ਮਈ ਵਿਚ ਹੋਏ ਫੌਜੀ ਸੰਘਰਸ਼ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਦੁਸ਼ਮਣੀ ਖਤਮ ਕਰਵਾਉਣ ’ਚ ਉਨ੍ਹਾਂ ਦੀ ਭੂਮਿਕਾ ਸੀ।