ਸਾਬਕਾ ਰਾਸ਼ਟਰਪਤੀ  ਜਨਰਲ ਪਰਵੇਜ਼ ਮੁਸ਼ੱਰਫ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਦੀ ਕੋਰੋਨਾ ਨਾਲ ਮੌਤ
Published : Nov 20, 2020, 4:23 pm IST
Updated : Nov 20, 2020, 5:24 pm IST
SHARE ARTICLE
Former Army General Pervez Musharraf and jujj seth
Former Army General Pervez Musharraf and jujj seth

ਪਾਕਿਸਤਾਨ ਵਿਚ ਫੌਜ ਦੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ,ਉਨ੍ਹਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਟਿਸ ਵਕਾਰ ਕੋਰੋਨਾ ਵਾਇਰਸ ਤੋਂ ਪੀੜਤ ਸੀ।

ਇਸਲਾਮਾਬਾਦ: ਪਿਸ਼ਾਵਰ ਹਾਈ ਕੋਰਟ ਦੇ ਚੀਫ ਜਸਟਿਸ ਵਕਾਰ ਅਹਿਮਦ ਸੇਠ, ਜਿਨ੍ਹਾਂ ਨੇ ਪਾਕਿਸਤਾਨ ਦੇ ਸਾਬਕਾ  ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ ਨੂੰ ਦੇਸ਼ਧ੍ਰੋਹ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ, ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਸਟਿਸ ਸੇਠ ਨੇ ਇਸਲਾਮਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਜਸਟਿਸ ਸੇਠ 59 ਸਾਲਾਂ ਦੇ ਸਨ। ਜਸਟਿਸ ਸੇਠ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਦਿਖਾਣ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਬੇਟੀ ਛੱਡ ਗਏ ਹਨ ।

justics sethjustice seth ਜਸਟਿਸ ਸੇਠ ਨੂੰ 22 ਅਕਤੂਬਰ ਨੂੰ ਕੋਰੋਨਾ ਵਾਇਰਸ ਪਾਜ਼ੀਟੇਵ ਪਾਏ ਗਏ ਸਨ। ਫਿਰ ਉਨ੍ਹਾਂ ਨੂੰ ਪਿਸ਼ਾਵਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਸ ਤੋਂ ਬਾਅਦ ਉਸਨੂੰ ਕੁਲਸੁਮ ਇੰਟਰਨੈਸ਼ਨਲ ਹਸਪਤਾਲ ਇਸਲਾਮਾਬਾਦ ਵਿੱਚ ਦਾਖਲ ਕਰਵਾਇਆ ਗਿਆ ਸੀ। ਇਥੇ ਵੀ ਡਾਕਟਰ ਉਸ ਦੀ ਜਾਨ ਨਹੀਂ ਬਚਾ ਸਕੇ ਅਤੇ ਜਸਟਿਸ ਸੇਠ ਦੀ ਮੌਤ ਹੋ ਗਈ।ਪੇਸ਼ਾਵਰ ਹਾਈ ਕੋਰਟ ਦੇ ਚੀਫ ਜਸਟਿਸ ਵਕਾਰ ਸੇਠ ਜਿਨ੍ਹਾਂ ਨੇ ਪਾਕਿਸਤਾਨ ਵਿਚ ਫੌਜ ਦੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ ਸੀ,ਉਨ੍ਹਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਸਟਿਸ ਵਕਾਰ ਕੋਰੋਨਾ ਵਾਇਰਸ ਤੋਂ ਪੀੜਤ ਸੀ।

justice sethjustice sethਜ਼ਿਕਰਯੋਗ ਹੈ ਕਿ ਜੂਨ 2018 ਵਿੱਚ ਸੇਠ ਪਿਸ਼ਾਵਰ ਹਾਈ ਕੋਰਟ ਦੇ ਚੀਫ਼ ਜਸਟਿਸ ਬਣੇ। ਦਸੰਬਰ 2019 ਵਿੱਚ ਜਸਟਿਸ ਸੇਠ ਨੇ 3 ਨਵੰਬਰ 2007 ਨੂੰ ਐਮਰਜੈਂਸੀ ਲਗਾਉਣ ਲਈ ਪਰਵੇਜ਼ ਮੁਸ਼ੱਰਫ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਪੇਸ਼ਾਵਰ ਹਾਈ ਕੋਰਟ ਦੇ ਚੀਫ਼ ਜਸਟਿਸ ਵਕਾਰ ਅਹਿਮਦ ਸੇਠ ਵੱਲੋਂ ਲਿਖੇ ਗਏ 167 ਪੰਨਿਆਂ ਦੇ ਫ਼ੈਸਲੇ ਵਿਚ ਕਿਹਾ ਗਿਆ ਹੈ ਕਿ ਜੇ ਮੁਸ਼ੱਰਫ ਨੂੰ ਫਾਂਸੀ ਦੇਣ ਤੋਂ ਪਹਿਲਾਂ ਮੌਤ ਹੋ ਜਾਂਦੀ ਹੈ,ਤਾਂ ਉਸ ਦੀ ਲਾਸ਼ ਨੂੰ ਇਸਲਾਮਾਬਾਦ ਦੇ ਕੇਂਦਰੀ ਚੌਕ ਵਿਚ ਖਿੱਚ ਕੇ ਤਿੰਨ ਦਿਨਾਂ ਲਈ ਫਾਂਸੀ ਦੇ ਦਿੱਤੀ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement