
ਕਿਹਾ ਕਿ ਇਹ ਦੇਖ ਕੇ ਖੁਸ਼ੀ ਹੋਈ ਕਿ ਵਿਰੋਧ ਪ੍ਰਦਰਸ਼ਨਾਂ ਦੇ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਭਾਰਤ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿਤਾ ਜਾਵੇਗਾ।
ਵਲਿੰਗਟਨ : ਭਾਰਤ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨ ਵਾਪਸ ਲੈਣ ਦੇ ਫ਼ੈਸਲੇ ਨਾਲ ਸਿਰਫ ਪੂਰੀ ਦੁਨੀਆਂ ਵਿਚ ਖੁਸ਼ੀ ਦੀ ਲਹਿਰ ਹੈ ਹਰ ਕੋਈ ਇਸ ਫ਼ੈਸਲੇ ਦੀ ਸ਼ਲਾਘਾ ਕਰ ਰਿਹਾ ਹੈ ਦੱਸ ਦੇਈਏ ਕਿ ਅਮਰੀਕੀ ਸੰਸਦ ਮੈਂਬਰ ਐਂਡੀ ਲੇਵਿਨ ਨੇ ਭਾਰਤ ਵਿਚ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ।
Farmers Protest
ਕਾਂਗਰਸ ਦੇ ਮੈਂਬਰ ਐਂਡੀ ਲੇਵਿਨ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੋਈ ਕਿ ਵਿਰੋਧ ਪ੍ਰਦਰਸ਼ਨਾਂ ਦੇ ਇੱਕ ਸਾਲ ਤੋਂ ਵੱਧ ਸਮੇਂ ਬਾਅਦ ਭਾਰਤ ਵਿਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿਤਾ ਜਾਵੇਗਾ। ਇਨਾਂ ਹੀ ਨਹੀਂ ਸਗੋਂ ਐਂਡੀ ਲੇਵਿਨ ਨੇ ਕਾਰਪੋਰੇਟ ਹਿੱਤਾਂ ਨੂੰ ਲੈ ਕੇ ਵੱਡਾ ਬਿਆਨ ਦਿਤਾ ਹੈ।
Andy Levin
ਕਾਂਗਰਸ ਮੈਂਬਰ ਐਂਡੀ ਲੇਵਿਨ ਨੇ ਕਿਹਾ, “ਇਹ ਇਸ ਗੱਲ ਦਾ ਸਬੂਤ ਹੈ ਕਿ ਜਦੋਂ ਭਾਰਤ ਅਤੇ ਦੁਨੀਆਂ ਭਰ ਦੇ ਲੋਕ ਇਕੱਠੇ ਹੁੰਦੇ ਹਨ ਤਾਂ ਉਹ ਕਾਰਪੋਰੇਟ ਹਿੱਤਾਂ ਨੂੰ ਹਰਾ ਸਕਦੇ ਹਨ ਅਤੇ ਤਰੱਕੀ ਕਰ ਸਕਦੇ ਹਨ।”
Narendra Modi
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਿਸਾਨੀ ਸੰਘਰਸ਼ ਨੂੰ ਇੱਕ ਵੱਡੀ ਜਿੱਤ ਮਿਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ।
Farmers Protest
ਹਾਲਾਂਕਿ, ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਦੀ ਵੀ ਮੰਗ ਕਰ ਰਹੇ ਸਨ। ਦੇਸ਼ ਨੂੰ ਆਪਣੇ ਸੰਬੋਧਨ ਵਿਚ PM ਮੋਦੀ ਨੇ ਐਮਐਸਪੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੀ ਗੱਲ ਕੀਤੀ ਹੈ।