ਨੇਪਾਲ ਦੇ ਪ੍ਰਧਾਨ ਮੰਤਰੀ ਨੇ ਬੁਲਾਈ ਐਮਰਜੈਂਸੀ ਬੈਠਕ, ਸੰਸਦ ਭੰਗ ਕਰਨ ਦਾ ਲਿਆ ਵੱਡਾ ਫੈਸਲਾ
Published : Dec 20, 2020, 4:52 pm IST
Updated : Dec 20, 2020, 4:52 pm IST
SHARE ARTICLE
Nepal PM
Nepal PM

ਨੇਪਾਲ ਦੇ ਦੋ ਸਦਨ ਹਨ, ਪ੍ਰਤੀਨਿਧੀ ਸਭਾ ਤੇ ਰਾਸ਼ਟਰੀ ਸਭਾ।ਪਰ ਸਰਕਾਰ ਬਣਾਉਣ ਦੇ ਲਈ ਰਾਸ਼ਟਰੀ ਸਭਾ ਵਿੱਚ ਬਹੁਮਤ ਜ਼ਰੂਰੀ ਹੈ।

ਨਵੀਂ ਦਿੱਲੀ: ਨੇਪਾਲ ਦੀ ਰਾਜਧਾਨੀ ’ਚ ਇਕ ਵਾਰ ਫਿਰ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਇਸ ਵਿਚਕਾਰ ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਅੱਜ ਸਵੇਰੇ ਐਮਰਜੈਂਸੀ ਬੈਠਕ ਬੁਲਾਈ ਹੈ। ਪਰ ਇਸ ਦੌਰਾਨ ਉਨ੍ਹਾਂ ਨੇ ਸੰਸਦ ਭੰਗ ਕਰਨ ਦੀ ਸਿਫਾਰਸ਼ ਕਰਨ ਦਾ ਫ਼ੈਸਲਾ ਕੀਤਾ। ਊਰਜਾ ਮੰਤਰੀ ਬਰਸ਼ਮਾਨ ਨੇ ਕਿਹਾ, "ਇਹ ਸਿਫਾਰਸ਼ ਰਾਸ਼ਟਰਪਤੀ ਨੂੰ ਭੇਜ ਦਿੱਤੀ ਗਈ ਹੈ।"ਓਲੀ ਸਰਕਾਰ ਦੇ ਇਸ ਫੈਸਲੇ ਖ਼ਿਲਾਫ਼ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾ ਸਕਦਾ ਹੈ।

NEPAL
 

ਉਰਜਾ ਮੰਤਰੀ ਬਾਰਸਮਨ ਪੂਨ ਅਨੁਸਾਰ ਮੰਤਰੀ ਗਰੁੱਪ ਨੇ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਸੰਸਦ ਨੂੰ ਭੰਗ ਕਰਨ ਦੀ ਸਿਫਾਰਸ਼ ਕੀਤੀ ਹੈ। ਜਦੋਂਕਿ ਨੇਪਾਲ ਦੇ ਸੰਵਿਧਾਨ ਵਿਚ ਅਜਿਹੀ ਕੋਈ ਕਲਪਨਾ ਨਹੀਂ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਨੇਪਾਲ ਦੇ ਦੋ ਸਦਨ ਹਨ, ਪ੍ਰਤੀਨਿਧੀ ਸਭਾ ਤੇ ਰਾਸ਼ਟਰੀ ਸਭਾ।ਪਰ ਸਰਕਾਰ ਬਣਾਉਣ ਦੇ ਲਈ ਰਾਸ਼ਟਰੀ ਸਭਾ ਵਿੱਚ ਬਹੁਮਤ ਜ਼ਰੂਰੀ ਹੈ।

ਛੱਤੀਸਗੜ੍ਹ ਨੇਪਾਲ ਕਮਿਊਨਿਸਟ ਪਾਰਟੀ ਦੇ ਬੁਲਾਰੇ ਨਾਰਾਇਣਜੀ ਸ਼੍ਰੇਸ਼ਾ ਨੇ ਕਿਹਾ ਕਿ ਇਹ ਫੈਸਲਾ ਜ਼ਲਦਬਾਜ਼ੀ ’ਚ ਕੀਤਾ ਗਿਆ ਕਿਉਂਕਿ ਅੱਜ ਸਵੇਰੇ ਕੈਬਨਿਟ ਦੀ ਬੈਠਕ ’ਚ ਸਾਰੇ ਮੰਤਰੀ ਮੌਜੂਦ ਨਹੀਂ ਸੀ। ਇਹ ਲੋਕਤੰਤਰੀ ਨਿਯਮਾਂ ਦੇ ਖ਼ਿਲਾਫ਼ ਹੈ ਤੇ ਰਾਸ਼ਟਰ ਨੂੰ ਪਿੱਛੇ ਲੈ ਕੇ ਜਾਵੇਗਾ। ਇਸ ਨੂੰ ਲਾਗੂ ਨਹੀਂ ਕੀਤਾ ਜਾ ਸਕਦਾ। ਜਿਕਰਯੋਗ ਹੈ ਕਿ ਓਲੀ ਨੇ ਐਤਵਾਰ ਸਵੇਰੇ 10 ਕੈਬਨਿਟ ਦੀ ਐਮਰਜੈਂਸੀ ਬੈਠਕ ਬੁਲਾਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement