ਜੋ ਬਾਈਡਨ ਨੇ ਰਾਸ਼ਟਰਪਤੀ ਬਣਦੇ ਹੀ ਬਦਲਿਆਂ ਟਰੰਪ ਦਾ ਫੈਸਲਾ, ਪੈਰਿਸ ਮੌਸਮ ਸਮਝੌਤਾ 'ਤੇ ਕੀਤੇ ਦਸਤਖ਼ਤ
Published : Jan 21, 2021, 10:34 am IST
Updated : Jan 21, 2021, 10:34 am IST
SHARE ARTICLE
biden
biden

ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ ਪੈਰਿਸ ਜਲਵਾਯੂ ਸਮਝੌਤੇ ਵਿਚ ਸ਼ਾਮਲ ਹਨ।

ਨਵੀ ਦਿੱਲੀ- ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਪੈਰਿਸ ਮੌਸਮ ਸਮਝੌਤੇ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਮੌਸਮ ਵਿਚ ਤਬਦੀਲੀ ਬਾਰੇ ਪੈਰਿਸ ਸਮਝੌਤੇ ਨੂੰ ਦੁਬਾਰਾ ਸ਼ਾਮਲ ਕਰਨ ਲਈ ਇਕ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕੀਤੇ। ਰਾਸ਼ਟਰਪਤੀ ਬਾਈਡਨ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਫਿਰ ਤੋਂ ਪੈਰਿਸ ਜਲਵਾਯੂ ਸਮਝੌਤੇ ‘ਤੇ ਵਾਪਸੀ ਦੀ ਯੋਜਨਾ ਬਣਾ ਰਹੇ ਹਨ। ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ ਪੈਰਿਸ ਜਲਵਾਯੂ ਸਮਝੌਤੇ ਵਿਚ ਸ਼ਾਮਲ ਹਨ।

trump biden

ਦੱਸਣਯੋਗ ਹੈ ਕਿ ਅਮਰੀਕਾ ਵੀ ਇਸ ਦਾ ਮੈਂਬਰ ਸੀ, ਪਰ ਪਿਛਲੇ ਸਾਲ ਦੇ ਅਖੀਰ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਬਾਹਰ ਜਾਣ ਦਾ ਐਲਾਨ ਕਰ ਦਿੱਤਾ ਸੀ, ਜਿਸ ਨਾਲ ਜਨਤਾ ਕਾਫ਼ੀ ਹੈਰਾਨ ਰਹਿ ਗਈ ਸੀ। ਪੈਰਿਸ ਜਲਵਾਯੂ ਸਮਝੌਤੇ 'ਤੇ 2015 ਵਿਚ ਦਸਤਖਤ ਕੀਤੇ ਗਏ ਸਨ ਪਰ ਜੋ ਬਾਈਡਨ ਦੇ ਰਾਸ਼ਟਰਪਤੀ ਬਣਦੇ ਹੀ ਉਨ੍ਹਾਂ ਨੇ ਬੁੱਧਵਾਰ ਨੂੰ ਪੈਰਿਸ ਜਲਵਾਯੂ ਸਮਝੌਤੇ ਵਿਚ ਫਿਰ ਤੋਂ ਅਮਰੀਕਾ ਵਿਚ ਸ਼ਾਮਲ ਹੋਣ ਦੇ ਆਦੇਸ਼ ਤੇ ਦਸਤਖਤ ਕੀਤੇ। 

biden
 

ਬਾਈਡਨ ਨੇ ਇਨ੍ਹਾਂ 'ਤੇ ਮੋਹਰ ਲਗਾਈ
- ਵਿਸ਼ਵ ਸਿਹਤ ਸੰਗਠਨ ਤੋਂ ਪਿੱਛੇ ਹਟਣ ਦੇ ਫੈਸਲੇ ਨੂੰ ਰੋਕ ਦਿੱਤਾ
- ਮੌਸਮ ਸਮਝੌਤੇ 'ਤੇ ਅਮਰੀਕਾ ਦੀ ਵਾਪਸੀ
- ਕੋਰੋਨਾ ਮਹਾਂਮਾਰੀ ਨੂੰ ਨਿਯੰਤਰਿਤ ਕਰਨ ਲਈ ਮਾਸਕ ਜ਼ਰੂਰੀ ਹਨ
- ਲੋਕਾਂ ਨੂੰ ਵੱਡੇ ਪੱਧਰ 'ਤੇ ਵਿੱਤੀ ਸਹਾਇਤਾ ਦੇਣ ਦੀ ਘੋਸ਼ਣਾ
- ਕਤਲੇਆਮ ਨੂੰ ਖਤਮ ਕਰਨ ਵੱਲ ਕਦਮ
ਬਾਰਡਰ 'ਤੇ ਕੰਧ ਬਣਾਉਣ ਦੇ ਫੈਸਲੇ' ਤੇ ਰੋਕ ਲਗਾ ਦਿੱਤੀ, ਫੰਡਿੰਗ ਵੀ ਰੋਕ ਦਿੱਤੀ
- ਟਰੰਪ ਪ੍ਰਸ਼ਾਸਨ ਨੇ ਮੁਸਲਿਮ ਦੇਸ਼ਾਂ 'ਤੇ ਰੋਕ ਹਟਾ ਦਿੱਤੀ
- ਸਟੂਡੈਂਟ ਲੋਨ ਦੀ ਕਿਸ਼ਤ ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM

PM ਦੇ ਬਿਆਨ ਨੇ ਭਖਾ ਦਿੱਤੀ ਸਿਆਸਤ 'ਮੰਗਲਸੂਤਰ' ਨੂੰ ਲੈ ਕੇ ਦਿੱਤੇ ਬਿਆਨ ਤੇ ਭੜਕੇ Congress Leaders

23 Apr 2024 8:34 AM
Advertisement