ਲੰਡਨ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ ਭਿਆਨਕ ਅੱਗ

By : GAGANDEEP

Published : Jan 21, 2023, 7:09 pm IST
Updated : Jan 21, 2023, 7:09 pm IST
SHARE ARTICLE
photo
photo

ਸਮੇਂ ਰਹਿੰਦੇ ਬੱਚਿਆਂ ਨੂੰ ਸਹੀ ਸਲਾਮਤ ਕੱਢਿਆ ਗਿਆ ਬਾਹਰ

 

ਲੰਡਨ- ਪੂਰਬੀ ਲੰਡਨ ਵਿਚ ਸਕੂਲੀ ਬੱਚਿਆਂ ਨਾਲ ਭਰੀ ਇੱਕ ਬੱਸ ਨੂੰ ਭਿਆਨਕ ਅੱਗ ਲੱਗ ਗਈ। ਰਾਹਤ ਦੀ ਗੱਲ ਇਹ ਹੈ ਕਿ ਸਾਰੇ ਬੱਚਿਆਂ ਨੂੰ ਸਹੀ ਸਲਾਮਤ ਸੁਰੱਖਿਅਤ ਬਾਹਰ ਕੱਢ ਲਿਆ ਸੀ। ਜਾਣਕਾਰੀ ਅਨੁਸਾਰ ਬੱਸ ਸ਼ੁੱਕਰਵਾਰ ਸਵੇਰੇ ਕਰੀਬ 8.15 ਵਜੇ ਹੈਕਨੀ ਵਿਚ ਬੱਚਿਆਂ ਨੂੰ ਸਕੂਲ ਲਿਜਾ ਰਹੀ ਸੀ, ਇਸ ਦੌਰਾਨ ਅਚਾਨਕ ਬੱਸ ਨੂੰ ਅੱਗ ਲੱਗ ਗਈ। ਬੱਸ ਨੇ 6 ਹੋਰ ਵਾਹਨਾਂ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ। 

 ਪੜ੍ਹੋ ਇਹ ਵੀ-ਪਾਣੀਪਤ 'ਚ ਕੈਮੀਕਲ ਨਾਲ ਭਰੇ ਕੈਂਟਰ 'ਚ ਧਮਾਕਾ, 2 ਲੋਕਾਂ ਦੀ ਮੌਕੇ 'ਤੇ ਹੀ ਮੌਤ 

ਹੈਕਨੀ ਕੌਂਸਲ ਨੇ ਟਵਿੱਟਰ 'ਤੇ ਲਿਖਿਆ ਕਿ ਸਾਰੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਅਤੇ ਉਨ੍ਹਾਂ ਨੂੰ ਸਕੂਲ ਪਹੁੰਚਾਉਣ ਲਈ ਦੂਜੀ ਬੱਸ ਦਾ ਪ੍ਰਬੰਧ ਕੀਤਾ ਗਿਆ। ਇਸ ਹਾਦਸੇ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ।

 ਪੜ੍ਹੋ ਇਹ ਵੀ -ਬੀਕਾਨੇਰ ਦੇ ਤਿੰਨ ਲੋਕਾਂ ਕਤਲ ਮਾਮਲੇ 'ਚ 19 ਲੋਕਾਂ ਨੂੰ ਉਮਰ ਕੈਦ, 14 ਸਾਲ ਬਾਅਦ ਆਇਆ ਫੈਸਲਾ

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹੈਕਨੀ ਕੌਂਸਲ ਨੇ ਮੌਕੇ 'ਤੇ ਤੁਰੰਤ ਪਹੁੰਚਣ ਲਈ ਪੁਲਿਸ ਅਤੇ ਫਾਇਰ ਸਰਵਿਸ ਦਾ ਧੰਨਵਾਦ ਕੀਤਾ। ਫਾਇਰ ਸਰਵਿਸ ਨੇ ਦੱਸਿਆ ਕਿ ਅੱਗ ਨਾਲ ਆਲੇ-ਦੁਆਲੇ ਦੀਆਂ ਕਈ ਜਾਇਦਾਦਾਂ ਦਾ ਇੱਕ ਛੋਟਾ ਜਿਹਾ ਹਿੱਸਾ ਵੀ ਨੁਕਸਾਨਿਆ ਗਿਆ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਕਾਫ਼ੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ 30 ਸੀਟਰ ਬੱਸ ਅੱਗ ਦੀਆਂ ਲਪਟਾਂ ਵਿਚ ਘਿਰੀ ਨਜ਼ਰ ਆ ਰਹੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement