ਸੀਟ ਬੈਲਟ ਨਾ ਲਗਾਉਣ ਕਾਰਨ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ 100 ਪੌਂਡ ਦਾ ਜੁਰਮਾਨਾ
Published : Jan 21, 2023, 10:31 am IST
Updated : Jan 21, 2023, 10:31 am IST
SHARE ARTICLE
British PM Rishi Sunak fined for not wearing seatbelt
British PM Rishi Sunak fined for not wearing seatbelt

ਇਸ ਮਾਮਲੇ ਵਿਚ ਪ੍ਰਧਾਨ ਮੰਤਰੀ ਦਫ਼ਤਰ 10 ਡਾਊਨਿੰਗ ਸਟ੍ਰੀਟ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਇਕ ਛੋਟਾ ਵੀਡੀਓ ਬਣਾਉਣ ਲਈ ਆਪਣੀ ਸੀਟ ਬੈਲਟ ਨੂੰ ਖੋਲ੍ਹ ਦਿੱਤਾ ਸੀ

 

ਲੰਡਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਪੁਲਿਸ ਨੇ ਚਲਦੀ ਕਾਰ ਵਿਚ ਸੀਟ ਬੈਲਟ ਨਾ ਲਗਾਉਣ ਕਾਰਨ 100 ਪੌਂਡ ਦਾ ਜੁਰਮਾਨਾ ਲਗਾਇਆ ਹੈ। ਰਿਸ਼ੀ ਸੁਨਕ ਚਲਦੀ ਕਾਰ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਬਣਾ ਰਹੇ ਸਨ। ਲੈਂਕਾਸ਼ਰ ਪੁਲਿਸ ਨੇ ਕਿਹਾ ਹੈ ਕਿ ਉਹਨਾਂ ਨੇ ਲੰਡਨ ਵਿਚ ਇਕ 42 ਸਾਲਾ ਵਿਅਕਤੀ ਨੂੰ ਜੁਰਮਾਨਾ ਲਗਾਇਆ ਹੈ।

ਇਹ ਵੀ ਪੜ੍ਹੋ: ਗੂਗਲ 'ਚ ਹੋਵੇਗੀ 12,000 ਕਰਮਚਾਰੀਆਂ ਛਾਂਟੀ, CEO ਸੁੰਦਰ ਪਿਚਾਈ ਨੇ ਲਿਖਿਆ ਭਾਵੁਕ ਸੰਦੇਸ਼

ਇਸ ਮਾਮਲੇ ਵਿਚ ਪ੍ਰਧਾਨ ਮੰਤਰੀ ਦਫ਼ਤਰ 10 ਡਾਊਨਿੰਗ ਸਟ੍ਰੀਟ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਇਕ ਛੋਟਾ ਵੀਡੀਓ ਬਣਾਉਣ ਲਈ ਆਪਣੀ ਸੀਟ ਬੈਲਟ ਨੂੰ ਖੋਲ੍ਹ ਦਿੱਤਾ ਸੀ, ਜੋ ਕਿ ਇਕ ਗਲਤੀ ਸੀ। ਪ੍ਰਧਾਨ ਮੰਤਰੀ ਦਫਤਰ ਨੇ ਕਿਹਾ, "ਪ੍ਰਧਾਨ ਮੰਤਰੀ ਨੇ ਆਪਣੀ ਗਲਤੀ ਸਵੀਕਾਰ ਕੀਤੀ ਹੈ ਅਤੇ ਇਸ ਲਈ ਵੀ ਮੁਆਫੀ ਮੰਗੀ ਹੈ। ਉਹਨਾਂ ਦਾ ਮੰਨਣਾ ਹੈ ਕਿ ਹਰ ਕਿਸੇ ਨੂੰ ਸੀਟ ਬੈਲਟ ਪਹਿਨਣੀ ਚਾਹੀਦੀ ਹੈ।"

ਇਹ ਵੀ ਪੜ੍ਹੋ: ਬ੍ਰਿਟਿਸ਼ ਫ਼ੌਜ ਦੀ ਸਿੱਖ ਅਫ਼ਸਰ ਨੇ ਰਚਿਆ ਇਤਿਹਾਸ, ਅੰਟਾਰਕਟਿਕਾ ’ਚ ਇਕੱਲਿਆਂ ਤੈਅ ਕੀਤਾ 1,397 ਕਿਲੋਮੀਟਰ ਦਾ ਸਫ਼ਰ

ਬ੍ਰਿਟੇਨ 'ਚ ਕਾਰ 'ਚ ਸੀਟ ਬੈਲਟ ਨਾ ਲਗਾਉਣ 'ਤੇ 100 ਪੌਂਡ (ਕਰੀਬ 10 ਹਜ਼ਾਰ ਰੁਪਏ) ਦਾ ਜੁਰਮਾਨਾ ਲਗਾਇਆ ਜਾਂਦਾ ਹੈ। ਜੇਕਰ ਵਿਅਕਤੀ ਜੁਰਮਾਨੇ ਦਾ ਭੁਗਤਾਨ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਮਾਮਲਾ ਅਦਾਲਤ ਵਿਚ ਪਹੁੰਚਦਾ ਹੈ, ਤਾਂ ਇਸ ਨੂੰ 500 ਪੌਂਡ ਤੱਕ ਵਧਾਇਆ ਜਾ ਸਕਦਾ ਹੈ। ਜਿਸ ਸਮੇਂ ਇਹ ਵੀਡੀਓ ਬਣਾਈ ਜਾ ਰਹੀ ਸੀ, ਉਸ ਸਮੇਂ ਪ੍ਰਧਾਨ ਮੰਤਰੀ ਸੁਨਕ ਇੰਗਲੈਂਡ ਦੇ ਉੱਤਰੀ ਹਿੱਸੇ ਦੇ ਦੌਰੇ 'ਤੇ ਸਨ ਅਤੇ ਲੈਂਕਾਸ਼ਰ ਪਹੁੰਚੇ ਸਨ।

ਇਹ ਵੀ ਪੜ੍ਹੋ: ਕ੍ਰਿਸ ਹਿਪਕਿੰਸ ਬਣ ਸਕਦੇ ਹਨ ਨਿਊਜ਼ੀਲੈਂਡ ਦੇ ਅਗਲੇ ਪ੍ਰਧਾਨ ਮੰਤਰੀ, ਜੈਸਿੰਡਾ ਆਰਡਨ ਦੀ ਲੈਣਗੇ ਥਾਂ

 ਵੀਡੀਓ 'ਚ ਰਿਸ਼ੀ ਸੁਨਕ ਦੱਸ ਰਹੇ ਸਨ ਕਿ ਕਿਵੇਂ ਉਹਨਾਂ ਦੀ ਸਰਕਾਰ ਅਰਥਵਿਵਸਥਾ ਦੇ ਵਿਕਾਸ ਲਈ ਸਥਾਨਕ ਪੱਧਰ 'ਤੇ ਨਿਵੇਸ਼ ਵਧਾ ਕੇ ਨਵੀਆਂ ਨੌਕਰੀਆਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸੁਨਕ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤਾ ਹੈ। ਇਹ ਦੂਜੀ ਵਾਰ ਹੈ ਜਦੋਂ ਸੁਨਕ ਨੂੰ ਸਰਕਾਰ ਵਿਚ ਜੁਰਮਾਨਾ ਲਗਾਇਆ ਗਿਆ ਹੋਵੇ। ਪਿਛਲੇ ਸਾਲ ਅਪ੍ਰੈਲ 'ਚ ਉਹਨਾਂ 'ਤੇ ਕੋਵਿਡ ਦੇ ਮੱਦੇਨਜ਼ਰ ਲਗਾਏ ਗਏ ਲਾਕਡਾਊਨ ਦੇ ਨਿਯਮਾਂ ਨੂੰ ਤੋੜਨ ਦਾ ਇਲਜ਼ਾਮ ਲੱਗਿਆ ਸੀ। ਉਹਨਾਂ ਦੇ ਨਾਲ, ਤਤਕਾਲੀ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਅਤੇ ਉਹਨਾਂ ਦੀ ਪਤਨੀ ਕੈਰੀ 'ਤੇ ਜੂਨ 2020 ਵਿਚ ਇਕ ਜਨਮਦਿਨ ਪਾਰਟੀ ਵਿਚ ਸ਼ਾਮਲ ਹੋਣ ਦਾ ਇਲਜ਼ਾਮ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM
Advertisement