ਭਾਰਤ ਦੇ ਸਮਰਥਨ 'ਚ ਆਏ ਟਰੰਪ ਕਿਹਾ, 'ਭਿਆਨਕ ਸੀ ਪੁਲਵਾਮਾ ਹਮਲਾ'
Published : Feb 21, 2019, 1:41 pm IST
Updated : Feb 21, 2019, 1:41 pm IST
SHARE ARTICLE
Donald Trump
Donald Trump

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅਤਿਵਾਦੀ ਹਮਲੇ ਨੂੰ 'ਭਿਆਨਕ ਹਾਲਾਤ' ਕਰਾਰ ਦਿਤਾ ਹੈ। ਮੰਗਲਵਾਰ ਨੂੰ ਟਰੰਪ ਨੇ ਕਿਹਾ ਕਿ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਹੋਏ ਅਤਿਵਾਦੀ ਹਮਲੇ ਨੂੰ 'ਭਿਆਨਕ ਹਾਲਾਤ' ਕਰਾਰ ਦਿਤਾ ਹੈ। ਮੰਗਲਵਾਰ ਨੂੰ ਟਰੰਪ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਰੀਪੋਰਟਾਂ ਦੇਖ ਰਹੇ ਹਨ ਅਤੇ ਜਲਦੀ ਹੀ ਇਕ ਬਿਆਨ ਜਾਰੀ ਕਰਨਗੇ। ਜ਼ਿਕਰਯੋਗ ਹੈ ਕਿ 14 ਫ਼ਰਵਰੀ ਨੂੰ ਪੁਲਵਾਮਾ 'ਚ ਸੀ. ਪੀ. ਆਰ. ਐੱਫ. ਦੀ ਬੱਸ 'ਤੇ ਹੋਏ ਆਤਮਘਾਤੀ ਹਮਲੇ 'ਚ 44 ਜਵਾਨ ਸ਼ਹੀਦ ਹੋ ਗਏ ਸਨ। ਇਸ ਦੌਰਾਨ ਅਮਰੀਕੀ ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਰਾਬਰਟ ਪਾਲਾਡਿਨੋ ਨੇ ਭਾਰਤ ਪ੍ਰਤੀ ਪੂਰਾ ਸਮਰਥਨ ਜਤਾਉਂਦੇ ਹੋਏ ਪਾਕਿਸਤਾਨ ਨੂੰ ਕਿਹਾ ਹੈ

ਕਿ ਅਤਿਵਾਦੀ ਹਮਲੇ ਲਈ ਜੋ ਵੀ ਜ਼ਿੰਮੇਵਾਰ ਹੈ, ਉਸ ਨੂੰ ਸਜ਼ਾ ਦਿਤੀ ਜਾਵੇ। ਆਤਮਘਾਤੀ ਹਮਲੇ ਦੇ ਬਾਅਦ ਭਾਰਤ ਅਤੇ ਪਾਕਿਸਤਾਨ 'ਚ ਵਧਦੇ ਤਣਾਅ ਵਿਚਕਾਰ ਟਰੰਪ ਨੇ ਵ੍ਹਾਈਟ ਹਾਊਸ ਦੇ ਅਪਣੇ ਦਫ਼ਤਰ 'ਚ ਮੀਡੀਆ ਨੂੰ ਕਿਹਾ ਕਿ ਦੱਖਣੀ ਏਸ਼ੀਆ ਦੇ ਦੋਵੇਂ ਗੁਆਂਢੀ ਦੇਸ਼ ਜੇਕਰ ਇਕੱਠੇ ਆਉਣਗੇ ਤਾਂ ਬਹੁਤ ਚੰਗਾ ਹੋਵੇਗਾ।'' ਇਕ ਸਵਾਲ ਦੇ ਜਵਾਬ 'ਚ ਟਰੰਪ ਨੇ ਕਿਹਾ,''ਮੈਂ ਦੇਖਿਆ ਹੈ। ਮੈਨੂੰ ਇਸ 'ਤੇ ਬਹੁਤ ਸਾਰੀਆਂ ਰੀਪੋਰਟਾਂ ਮਿਲੀਆਂ ਹਨ। ਅਸੀਂ ਇਸ ਮਾਮਲੇ 'ਚ ਸਹੀ ਸਮਾਂ ਆਉਣ 'ਤੇ ਜਵਾਬ ਦੇਵਾਂਗੇ। ਇਹ ਅਤਿਵਾਦੀ ਹਮਲਾ ਇਕ ਭਿਆਨਕ ਸਥਿਤੀ ਸੀ। ਸਾਨੂੰ ਰੀਪੋਰਟਾਂ ਮਿਲ ਰਹੀਆਂ ਹਨ।

ਅਸੀਂ ਇਸ 'ਤੇ ਬਿਆਨ ਜਾਰੀ ਕਰਾਂਗੇ।'' ਇਕ ਹੋਰ ਪ੍ਰੈੱਸ ਕਾਨਫਰੰਸ 'ਚ ਵਿਦੇਸ਼ ਵਿਭਾਗ ਦੇ ਉਪ ਬੁਲਾਰੇ ਨੇ ਕਿਹਾ ਕਿ ਅਮਰੀਕਾ ਭਾਰਤ ਸਰਕਾਰ ਨਾਲ ਲਗਾਤਾਰ ਸੰਪਰਕ 'ਚ ਹੈ। ਅਸੀਂ ਦੁੱਖ-ਹਮਦਰਦੀ ਨਾਲ ਉਨ੍ਹਾਂ ਨੂੰ ਪੂਰਾ ਸਮਰਥਨ ਦੇ ਰਹੇ ਹਾਂ। ਉਨ੍ਹਾਂ ਨੇ ਕਿਹਾ,''ਅਸੀਂ ਪਾਕਿਸਤਾਨ ਨੂੰ ਅਪੀਲ ਕਰਦੇ ਹਾਂ ਕਿ ਜਾਂਚ 'ਚ ਪੂਰਾ ਸਾਥ ਦੇਵੇ ਅਤੇ ਜੋ ਵੀ ਜ਼ਿੰਮੇਵਾਰ ਹੈ, ਉਸ ਨੂੰ ਸਜ਼ਾ ਦਿਓ।'' ਪਾਲਾਡਿਨੋ ਨੇ ਕਿਹਾ ਕਿ ਪੁਲਵਾਮਾ ਹਮਲੇ ਮਗਰੋਂ ਅਮਰੀਕਾ ਪਾਕਿਸਤਾਨ ਦੇ ਵੀ ਸੰਪਰਕ 'ਚ ਹੈ। ਅਤਿਵਾਦੀ ਹਮਲੇ ਮਗਰੋਂ ਟਰੰਪ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੌਨ ਬੋਲਟਨ ਨੇ ਆਤਮ ਰਖਿਆ ਦੇ ਭਾਰਤ ਦੇ ਅਧਿਕਾਰ ਦਾ ਸਮਰਥਨ ਕੀਤਾ ਸੀ।

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ, ਬੋਲਟਨ ਅਤੇ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਸਾਰਾਹ ਸਾਂਡਰਸ ਨੇ ਅਲੱਗ-ਅਲੱਗ ਬਿਆਨਾਂ 'ਚ ਪਾਕਿਸਤਾਨ ਨਾਲ ਜੈਸ਼-ਏ-ਮੁਹੰਮਦ ਅਤੇ ਇਸ ਦੇ ਸਰਗਣਿਆਂ ਖਿਲਾਫ਼ ਕਾਰਵਾਈ ਲਈ ਕਿਹਾ ਸੀ। ਇਸ ਦੇ ਨਾਲ ਹੀ ਅਤਿਵਾਦੀਆਂ ਨੂੰ ਸੁਰੱਖਿਅਤ ਸ਼ਰਣ ਨਾ ਦੇਣ ਦੀ ਗੱਲ ਵੀ ਆਖੀ ਸੀ। ਜ਼ਿਕਰਯੋਗ ਹੈ ਕਿ ਇਸ ਹਮਲੇ ਦੀ ਜ਼ਿੰਮੇਵਾਰੀ ਅਤਿਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਸੀ। ਦਸਿਆ ਜਾਂਦਾ ਹੈ ਕਿ ਜੈਸ਼ ਦਾ ਸਰਗਣਾ ਮਸੂਦ ਅਜ਼ਹਰ ਪਾਕਿਸਤਾਨ 'ਚ ਰਹਿੰਦਾ ਹੈ। (ਪੀਟੀਆਈ)

SHARE ARTICLE

ਏਜੰਸੀ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement