
ਇਸ ਦੇ ਨਾਲ ਹੀ ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਤੇ ਖੁਰਾਕ ਢਾਂਚੇ ਦੀ ਰਾਖੀ ਯਕੀਨੀ ਬਣਾਈ ਜਾਵੇ।
ਵਾਸ਼ਿੰਗਟਨ: ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਰ ਤੇਜ ਹੁੰਦਾ ਜਾ ਰਿਹਾ ਹੈ। ਇਸ ਦੇ ਚਲਦੇ ਹੁਣ ਕਿਸਾਨੀ ਸੰਘਰਸ਼ ਨੂੰ ਦੇਸ਼ ਭਰ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਵਿਚਾਲੇ ਹੁਣ ਵਿਦੇਸ਼ੀ ਕਿਸਾਨਾਂ ਦੀ ਵੀ ਹਮਾਇਤ ਮਿਲਣ ਲੱਗੀ ਹੈ। ਅਮਰੀਕਾ ਦੀਆਂ 87 ਕਿਸਾਨ ਜਥੇਬੰਦੀਆਂ ਤੇ ਖੇਤੀ ਤੇ ਖੁਰਾਕੀ ਹੱਕਾਂ ਬਾਰੇ ਸੰਘਰਸ਼ ਕਰਨ ਵਾਲੇ ਸੰਗਠਨਾਂ ਨੇ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਹੱਕ ਵਿਚ ਆਏ ਹਨ।
Farmers Protest
ਜਥੇਬੰਦੀਆਂ ਦਾ ਕਹਿਣਾ ਹੈ ਕਿ ਭਾਰਤ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕਰਦੇ ਹਨ ਉਨ੍ਹਾਂ ਨੇ ਭਾਰਤ ਤੇ ਅਮਰੀਕਾ ਦੀਆਂ ਸਰਕਾਰਾਂ ਨੂੰ ਬੇਨਤੀ ਕੀਤੀ ਹੈ ਕਿ ਕਿਸਾਨਾਂ ਦੀ ਮਦਦ ਕੀਤੀ ਜਾਵੇ। ਇਸ ਦੇ ਨਾਲ ਹੀ ਲੱਖਾਂ ਲੋਕਾਂ ਦੀ ਰੋਜ਼ੀ-ਰੋਟੀ ਤੇ ਖੁਰਾਕ ਢਾਂਚੇ ਦੀ ਰਾਖੀ ਯਕੀਨੀ ਬਣਾਈ ਜਾਵੇ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵਿਦੇਸ਼ ਦੇ ਕਿਸਾਨਾਂ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕੀਤੀ ਸੀ ਤੇ ਵੱਖ ਵੱਖ ਸ਼ਹਿਰਾਂ ਟਰੈਕਟਰ ਰੱਖਿਆ ਵੀ ਕੱਢਿਆ ਗਈਆ ਸਨ।
farmer