''USA ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਨਹੀਂ ਬਖ਼ਸ਼ਾਂਗੇ'', FBI ਚੀਫ਼ ਬਣਦੇ ਹੀ ਕਾਸ਼ ਪਟੇਲ ਨੇ ਦਿੱਤੀ ਚੇਤਾਵਨੀ
Published : Feb 21, 2025, 3:20 pm IST
Updated : Feb 21, 2025, 3:20 pm IST
SHARE ARTICLE
We will not spare those who harm the USA Kash Patel News in punjabi
We will not spare those who harm the USA Kash Patel News in punjabi

''ਅਮਰੀਕਾ ਦੇ ਦੁਸ਼ਮਣਾਂ ਨੂੰ ਧਰਤੀ ਦੇ ਹਰ ਕੋਨੇ ਵਿਚੋਂ ਲੱਭ ਕੇ ਲਿਆਵਾਂਗੇ''

ਭਾਰਤੀ ਮੂਲ ਦੇ ਕਾਸ਼ ਪਟੇਲ ਨੇ ਵੀਰਵਾਰ ਨੂੰ ਸੈਨੇਟ ਦੁਆਰਾ ਫ਼ੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਦੇ ਡਾਇਰੈਕਟਰ ਵਜੋਂ ਪੁਸ਼ਟੀ ਕੀਤੇ ਜਾਣ ਤੋਂ ਬਾਅਦ, ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਅਤੇ ਏਜੰਸੀ ਨੂੰ 'ਪਾਰਦਰਸ਼ੀ, ਜਵਾਬਦੇਹ ਅਤੇ ਨਿਆਂ ਪ੍ਰਤੀ ਵਚਨਬੱਧ' ਬਣਾਉਣ ਦੀ ਸਹੁੰ ਖਾਧੀ।

ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ, ਕਾਸ਼ ਪਟੇਲ ਨੇ ਕਿਹਾ, 'ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਨੌਵੇਂ ਡਾਇਰੈਕਟਰ ਵਜੋਂ ਪੁਸ਼ਟੀ ਹੋਣ 'ਤੇ ਮੈਂ ਮਾਣ ਮਹਿਸੂਸ ਕਰ ਰਿਹਾ ਹਾਂ। ਤੁਹਾਡੇ ਅਟੁੱਟ ਭਰੋਸੇ ਅਤੇ ਸਮਰਥਨ ਲਈ ਰਾਸ਼ਟਰਪਤੀ ਟਰੰਪ ਅਤੇ ਅਟਾਰਨੀ ਜਨਰਲ ਪਾਮ ਬੋਂਡੀ ਦਾ ਧੰਨਵਾਦ।

ਉਨ੍ਹਾਂ ਨੇ ਅੱਗੇ ਕਿਹਾ, 'ਐਫ਼ਬੀਆਈ ਦੀ ਇੱਕ ਲੰਬੀ ਵਿਰਾਸਤ ਹੈ - 'ਜੀ-ਮੈਨ' ਤੋਂ ਲੈ ਕੇ 9/11 ਤੋਂ ਬਾਅਦ ਸਾਡੇ ਦੇਸ਼ ਦੀ ਸੁਰੱਖਿਆ ਤੱਕ। ਅਮਰੀਕੀ ਲੋਕ ਇੱਕ ਅਜਿਹੀ ਐਫ਼ਬੀਆਈ ਦੇ ਹੱਕਦਾਰ ਹਨ ਜੋ ਪਾਰਦਰਸ਼ੀ, ਜਵਾਬਦੇਹ ਅਤੇ ਨਿਆਂ ਲਈ ਵਚਨਬੱਧ ਹਨ। ਸਾਡੀ ਨਿਆਂ ਪ੍ਰਣਾਲੀ ਦੇ ਸਿਆਸੀਕਰਨ ਨੇ ਲੋਕਾਂ ਦੇ ਭਰੋਸੇ ਨੂੰ ਖ਼ਤਮ ਕਰ ਦਿੱਤਾ ਹੈ -  ਇਸ ਦੌਰਾਨ ਕਸ਼ ਪਟੇਲ ਨੇ ਚੇਤਾਵਨੀ ਦਿੱਤੀ ਕਿ ਅਮਰੀਕਾ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਨਹੀਂ ਬਖ਼ਸ਼ਾਂਗੇ।
ਅਮਰੀਕਾ ਦੇ ਦੁਸ਼ਮਣਾਂ ਨੂੰ ਧਰਤੀ ਦੇ ਹਰ ਕੋਨੇ ਵਿਚੋਂ ਲੱਭ ਕੇ ਲਿਆਵਾਂਗੇ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement