ਇਟਲੀ 'ਚ ਬੱਚਿਆਂ ਨਾਲ ਭਰੀ ਬੱਸ ਨੂੰ ਲਗਾਈ ਅੱਗ
Published : Mar 21, 2019, 6:09 pm IST
Updated : Mar 21, 2019, 6:09 pm IST
SHARE ARTICLE
Italy bus driver abducted 51 children with bus and burnt
Italy bus driver abducted 51 children with bus and burnt

ਅਫ਼ਰੀਕੀ ਮੂਲ ਦਾ ਬੱਸ ਡਰਾਈਵਰ ਗ੍ਰਿਫ਼ਤਾਰ

ਇਟਲੀ : ਇਟਲੀ 'ਚ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਸਕੂਲੀ ਬੱਚਿਆਂ ਨੂੰ ਲਿਜਾ ਰਹੀ ਇਕ ਬੱਸ ਨੂੰ ਉਸ ਦੇ ਡਰਾਈਵਰ ਨੇ ਅਗ਼ਵਾ ਕਰ ਲਿਆ ਅਤੇ ਇਟਲੀ ਦੇ ਮਿਲਾਨ ਸ਼ਹਿਰ ਨੇੜੇ ਅੱਗ ਲਗਾ ਦਿੱਤੀ। ਡਰਾਈਵਰ ਨੇ ਜਿਸ ਸਮੇਂ ਬੱਸ ਨੂੰ ਅੱਗ ਲਗਾਈ, ਉਸ ਸਮੇਂ ਬੱਸ 'ਚ 51 ਬੱਚੇ ਸਵਾਰ ਸਨ। ਮੌਕੇ 'ਤੇ ਇਕੱਤਰ ਲੋਕਾਂ ਨੇ ਬੱਸ ਦੀ ਪਿਛਲੀ ਖਿੜਕੀ ਤੋੜ ਕੇ ਬੱਚਿਆਂ ਨੂੰ ਬਚਾਅ ਲਿਆ। ਇਸ ਘਟਨਾ 'ਚ ਕਿਸੇ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।

ਸਥਾਨਕ ਪੁਲਿਸ ਨੇ ਬੱਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਖ਼ਬਰਾਂ ਮੁਤਾਬਕ ਦੋਸ਼ੀ ਮੂਲ ਤੌਰ 'ਤੇ ਸੈਨੇਗਲ ਦਾ ਰਹਿਣ ਵਾਲਾ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਡਰਾਈਵਰ ਨੇ ਕਥਿਤ ਤੌਰ 'ਤੇ ਕਿਹਾ ਸੀ, ''ਕੋਈ ਵੀ ਜਿੰਦਾ ਨਹੀਂ ਬਚੇਗਾ।''

ਬੱਸ 'ਚ ਸਵਾਰ ਇਕ ਅਧਿਆਪਕ ਨੇ ਦੱਸਿਆ ਕਿ ਮੁਲਜ਼ਮ ਡਰਾਈਵਰ ਇਟਲੀ ਦੀ ਪ੍ਰਵਾਸੀ ਨੀਤੀ ਕਾਰਨ ਨਾਰਾਜ਼ ਲੱਗ ਰਿਹਾ ਸੀ। ਰਿਪੋਰਟ ਮੁਤਾਬਕ ਡਰਾਈਵਰ ਨੇ ਬੱਸ ਦੇ ਚਾਰੇ ਪਾਸੇ ਪਟਰੌਲ ਛਿੜਕ ਦਿੱਤਾ।
 

Location: Italy, Lombardia

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement