ਇਮਰਾਨ ਖਾਨ ਨੇ ਕੀਤੀ ਭਾਰਤ ਦੀ ਸੁਤੰਤਰ ਵਿਦੇਸ਼ ਨੀਤੀ ਦੀ ਤਾਰੀਫ਼ 
Published : Mar 21, 2022, 3:34 pm IST
Updated : Mar 21, 2022, 3:34 pm IST
SHARE ARTICLE
Imran Khan
Imran Khan

ਉਨ੍ਹਾਂ ਕਿਹਾ ਕਿ ਉਹ ਭਾਰਤ ਦੀ ਆਜ਼ਾਦ ਵਿਦੇਸ਼ ਨੀਤੀ ਨੂੰ ਸਲਾਮ ਕਰਦੇ ਹਨ ਜੋ ਉਹਨਾਂ ਦੇ ਆਪਣੇ ਹੀ ਲੋਕਾਂ ਲਈ ਹੈ।

 

ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਇਕ ਵੀਡੀਓ ਕਲਿੱਪ ਵਾਇਰਲ ਹੋ ਰਹੀ ਹੈ ਜਿਸ ਵਿਚ ਉਹ ਬਾਰਤ ਦੀ ਤਾਰੀਫ਼ ਕਰਦੇ ਨਜ਼ਰ ਆਏ। ਇਮਰਾਨ ਖ਼ਾਨ ਨੇ ਭਾਰਤ ਦੀ ਸੁਤੰਤਰ ਵਿਦੇਸ਼ ਨੀਤੀ ਨੂੰ ਜਨਤਕ ਤੌਰ 'ਤੇ ਸਵੀਕਾਰ ਕੀਤਾ ਤੇ ਕਿਹਾ ਕਿ ਉਸ ਨੇ ਯੂਕਰੇਨ 'ਤੇ ਹਮਲੇ ਦੀ ਵਜ੍ਹਾ ਕਰ ਕੇ ਰੂਸ 'ਤੇ ਲੱਗੀਆਂ ਅਮਰੀਕੀ ਪਾਬੰਦੀਆਂ ਦੇ ਬਾਵਜੂਦ ਮਾਸਕੋ ਤੋਂ ਤੇਲ ਦੀ ਦਰਾਮਦ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੇ ਕੱਟੜ ਵਿਰੋਧੀ ਇਮਰਾਨ ਖਾਨ ਨੇ ਖੈਬਰ ਪਖਤੂਨਖਵਾ ਸੂਬੇ ਵਿਚ ਇੱਕ ਰੈਲੀ ਵਿਚ ਭਾਰਤ ਦੀ ਵਿਦੇਸ਼ ਨੀਤੀ ਦੀ ਸ਼ਲਾਘਾ ਕੀਤੀ।

Imran Khan tests positive for COVID-19Imran Khan  

ਉਨ੍ਹਾਂ ਕਿਹਾ ਕਿ ਉਹ ਭਾਰਤ ਦੀ ਆਜ਼ਾਦ ਵਿਦੇਸ਼ ਨੀਤੀ ਨੂੰ ਸਲਾਮ ਕਰਦੇ ਹਨ ਜੋ ਉਹਨਾਂ ਦੇ ਆਪਣੇ ਹੀ ਲੋਕਾਂ ਲਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਯੂਕ੍ਰੇਨ 'ਤੇ ਹਮਲੇ ਤੋਂ ਬਾਅਦ ਅਮਰੀਕਾ ਅਤੇ ਉਸ ਦੇ ਸਹਿਯੋਗੀ ਯੂਰਪੀ ਦੇਸ਼ਾਂ ਨੇ ਰੂਸ 'ਤੇ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਹਨ। ਇਸ ਦੇ ਬਾਵਜੂਦ ਭਾਰਤ ਰੂਸ ਤੋਂ ਤੇਲ ਦੀ ਦਰਾਮਦ ਕਰ ਰਿਹਾ ਹੈ ਅਤੇ ਕਵਾਡ ਵਿਚ ਅਮਰੀਕਾ ਦਾ ਸਹਿਯੋਗੀ ਬਣਿਆ ਹੋਇਆ ਹੈ।

Imran khan opens treasury to battle corona virus in pakistan finances package declaredImran khan 

ਕਵਾਡ ਭਾਰਤ, ਅਮਰੀਕਾ, ਜਾਪਾਨ ਅਤੇ ਆਸਟ੍ਰੇਲੀਆ ਦਾ ਇੱਕ ਸੰਗਠਨ ਹੈ, ਜਿਸ ਦਾ ਉਦੇਸ਼ ਇੰਡੋ-ਪੈਸੀਫਿਕ ਖੇਤਰ ਵਿਚ ਆਪਸੀ ਹਿੱਤਾਂ ਦੀ ਰੱਖਿਆ ਕਰਨਾ ਹੈ। ਆਪਣੀ ਵਿਦੇਸ਼ ਨੀਤੀ ਨੂੰ ਭਾਰਤ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਬੇਭਰੋਸਗੀ ਮਤੇ ਦਾ ਸਾਹਮਣਾ ਕਰ ਰਹੇ ਇਮਰਾਨ ਖਾਨ ਨੇ ਵੀ ਆਪਣੀ ਵਿਦੇਸ਼ ਨੀਤੀ ਨੂੰ ਭਾਰਤ ਦੀ ਵਿਦੇਸ਼ ਨੀਤੀ ਨਾਲ ਜੋੜਨ ਦੀ ਕੋਸ਼ਿਸ਼ ਕੀਤੀ। ਖਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਵਿਦੇਸ਼ ਨੀਤੀ ਵੀ ਪਾਕਿਸਤਾਨ ਦੇ ਲੋਕਾਂ ਲਈ ਹੈ। ਉਹਨਾਂ ਨੇ ਕਿਹਾ ਕਿ ਮੈਂ ਕਿਸੇ ਅੱਗੇ ਨਹੀਂ ਝੁਕਿਆ ਅਤੇ ਨਾ ਹੀ ਆਪਣੇ ਦੇਸ਼ ਨੂੰ ਕਿਸੇ ਅੱਗੇ ਝੁਕਣ ਦਿਆਂਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement