70 ਸਾਲਾਂ 'ਚ ਸਭ ਤੋਂ ਉੱਚੇ ਪੱਧਰ 'ਤੇ ਪਹੁੰਚੀ ਮਹਿੰਗਾਈ ਨੇ ਪਾਕਿਸਤਾਨ 'ਚ ਮਚਾਈ ਹਾਹਾਕਾਰ 
Published : Mar 21, 2022, 3:31 pm IST
Updated : Mar 21, 2022, 3:31 pm IST
SHARE ARTICLE
Inflation in Pakistan
Inflation in Pakistan

ਰੋਜ਼ਾਨਾ ਵਰਤੋਂ ਦੀਆ ਚੀਜ਼ਾਂ ਦੀ ਵਧਦੀ ਕੀਮਤ ਨੇ ਆਮ ਆਦਮੀ ਦੀ ਹਾਲਤ ਕੀਤੀ ਬੁਰੀ ਤਰ੍ਹਾਂ ਪ੍ਰਭਾਵਿਤ 

ਕਰਾਚੀ : ਪਾਕਿਸਤਾਨ 'ਚ ਇੱਕ ਪਾਸੇ ਜਿਥੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਡਗਮਗਾ ਰਹੀ ਹੈ ਉਥੇ ਹੀ ਦੇਸ਼ ਵਿਚ ਮਹਿੰਗਾਈ ਵੀ ਸਿਖ਼ਰ 'ਤੇ ਪਹੁੰਚ ਗਈ ਹੈ। ਰੋਜ਼ਾਨਾ ਵਰਤੋਂ ਦੀਆ ਚੀਜ਼ਾਂ ਦੀ ਵਧਦੀ ਕੀਮਤ ਨੇ ਆਮ ਆਦਮੀ ਦੀ ਹਾਲਤ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤੀ ਹੈ।

Imran Khan Imran Khan

ਪਾਕਿਸਤਾਨ 'ਚ ਮਹਿੰਗਾਈ 70 ਸਾਲਾਂ 'ਚ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ।  ਪਾਕਿਸਤਾਨ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਇਮਰਾਨ ਖਾਨ ਨੇ ਕਈ ਵਾਅਦੇ ਕੀਤੇ ਸਨ ਪਰ ਉਨ੍ਹਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਇਸ ਰਿਕਾਰਡ ਤੋੜ ਮਹਿੰਗਾਈ ਨੇ ਲੋਕਾਂ ਨੂੰ ਇਮਰਾਨ ਸਰਕਾਰ ਦੇ ਵਿਰੁੱਧ ਖੜ੍ਹਾ ਕਰ ਦਿੱਤਾ ਹੈ।

Rising inflationRising inflation

ਜਾਣਕਾਰੀ ਅਨੁਸਾਰ ਪਾਕਿਸਤਾਨ ਵਿਚ ਪੈਟਰੋਲ ਤੋਂ ਲੈ ਖੰਡ, ਦੁੱਧ ਅਤੇ ਆਟੇ ਸਮੇਤ ਕਈ ਚੀਜ਼ਾਂ ਦੀਆਂ  ਕੀਮਤਾਂ ਵਿਚ ਵਾਧਾ ਹੋਇਆ ਹੈ ਜਿਸ ਕਾਰਨ ਸਥਾਨਕ ਲੋਕਾਂ 'ਚ ਹਾਹਾਕਾਰ ਮਚੀ ਹੋਈ ਹੈ। ਪੈਟਰੋਲ 150 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਰਿਹਾ ਹੈ, ਜਦਕਿ ਖੰਡ ਵੀ 100 ਰੁਪਏ ਪ੍ਰਤੀ ਕਿਲੋ ਵਿਕ ਰਹੀ ਹੈ। ਇਸ ਦੇ ਨਾਲ ਹੀ 10 ਕਿਲੋ ਆਟਾ 720 ਰੁਪਏ, ਇੱਕ ਦਰਜਨ ਅੰਡੇ 141 ਰੁਪਏ, ਟਮਾਟਰ 80 ਰੁਪਏ ਕਿੱਲੋ, ਆਲੂ 55 ਅਤੇ ਪਿਆਜ਼ 52 ਰੁਪਏ ਪ੍ਰਤੀ ਕਿੱਲੋ ਨੂੰ ਪਹੁੰਚ ਗਿਆ ਹੈ। ਜਨਤਾ ਦਾ ਕਹਿਣਾ ਹੈ ਕਿ ਇਮਰਾਨ ਖਾਨ ਦੀ ਸਰਕਾਰ ਸਿਰਫ਼ ਅਮੀਰਾਂ ਲਈ ਹੈ।

Imran KhanImran Khan

ਪਾਕਿਸਤਾਨ 'ਚ ਖਾਣ-ਪੀਣ ਦੀਆਂ ਕੀਮਤਾਂ ਦੁੱਗਣੀਆਂ ਹੋ ਗਈਆਂ ਹਨ, ਜਦਕਿ ਘਿਓ, ਤੇਲ, ਆਟਾ ਅਤੇ ਮੀਤ ਦੀਆਂ ਕੀਮਤਾਂ ਇਤਿਹਾਸਕ ਪੱਧਰ 'ਤੇ ਪਹੁੰਚ ਗਈਆਂ ਹਨ। ਪਾਕਿਸਤਾਨ ਦੇ ਫੈਡਰਲ ਬਿਊਰੋ ਆਫ ਸਟੈਟਿਸਟਿਕਸ (FBS) ਦੇ ਅਨੁਸਾਰ ਅਕਤੂਬਰ 2018 ਤੋਂ ਅਕਤੂਬਰ 2021 ਤੱਕ ਬਿਜਲੀ ਦਰਾਂ ਵਿੱਚ 57 ਫ਼ੀਸਦੀ ਦਾ ਵਾਧਾ ਹੋਇਆ ਹੈ, ਜੋ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ। 

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement