ਚੀਨ ਵਿਚ ਵਾਪਰਿਆ ਵੱਡਾ ਹਾਦਸਾ, 133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਬੋਇੰਗ 737 ਜੈੱਟ ਹਾਦਸਾਗ੍ਰਸਤ
Published : Mar 21, 2022, 3:46 pm IST
Updated : Mar 21, 2022, 9:42 pm IST
SHARE ARTICLE
Plane carrying 133 crashes in China
Plane carrying 133 crashes in China

ਚੀਨ ਦੇ ਸਰਕਾਰੀ ਮੀਡੀਆ ਗਲੋਬਲ ਟਾਈਮਜ਼ ਮੁਤਾਬਕ ਫਲਾਈਟ MU 5735 ਨੇ ਕੁਨਮਿੰਗ ਚਾਂਗਸ਼ੂਈ ਹਵਾਈ ਅੱਡੇ ਤੋਂ ਦੁਪਹਿਰ 1.15 ਵਜੇ ਉਡਾਣ ਭਰੀ।


ਬੀਜਿੰਗ: ਚੀਨ ਦੇ ਗੁਵਾਂਗਸ਼ੀ ਵਿਚ ਸੋਮਵਾਰ ਦੁਪਹਿਰ ਇਕ ਵੱਡਾ ਹਾਦਸਾ ਵਾਪਰਿਆ। ਦਰਅਸਲ 133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਚਾਈਨਾ ਈਸਟਰਨ ਪੈਸੇਂਜਰ ਏਅਰਲਾਈਨਜ਼ ਦਾ ਇਕ ਜਹਾਜ਼ ਗੁਵਾਂਗਸ਼ੀ ਦੇ ਪਹਾੜਾਂ ਵਿਚ ਹਾਦਸਾਗ੍ਰਸਤ ਹੋ ਗਿਆ। ਇਹਨਾਂ ਵਿਚ ਯਾਤਰੀ ਅਤੇ 9 ਕਰੂ ਮੈਂਬਰ ਸ਼ਾਮਲ ਸਨ। ਜਿਸ ਪਹਾੜੀ 'ਤੇ ਇਹ ਜਹਾਜ਼ ਕਰੈਸ਼ ਹੋਇਆ ਸੀ, ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ।

Air planePlane carrying 133 crashes in China

ਉਹਨਾਂ 'ਚ ਦੇਖਿਆ ਜਾ ਰਿਹਾ ਹੈ ਕਿ ਜਹਾਜ਼ ਕਰੈਸ਼ ਹੋਣ ਤੋਂ ਬਾਅਦ ਉੱਥੇ ਦੇ ਜੰਗਲ 'ਚ ਅੱਗ ਲੱਗ ਗਈ ਸੀ। ਇਸ ਹਾਦਸੇ ਵਿਚ ਮਰਨ ਵਾਲੇ ਯਾਤਰੀਆਂ ਦੀ ਗਿਣਤੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਦਸੇ ਦੀਆਂ ਤਸਵੀਰਾਂ ਦੇਖ ਕੇ ਕਈ ਯਾਤਰੀਆਂ ਦੀ ਮੌਤ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

Plane carrying 133 crashes in ChinaPlane carrying 133 crashes in China

ਚੀਨ ਦੇ ਸਰਕਾਰੀ ਮੀਡੀਆ ਗਲੋਬਲ ਟਾਈਮਜ਼ ਮੁਤਾਬਕ ਫਲਾਈਟ MU 5735 ਨੇ ਕੁਨਮਿੰਗ ਚਾਂਗਸ਼ੂਈ ਹਵਾਈ ਅੱਡੇ ਤੋਂ ਦੁਪਹਿਰ 1.15 ਵਜੇ ਉਡਾਣ ਭਰੀ। ਇਸ ਫਲਾਈਟ ਨੇ ਦੁਪਹਿਰ 3 ਵਜੇ ਗੁਆਂਗਜ਼ੂ ਪਹੁੰਚਣਾ ਸੀ। ਰਿਪੋਰਟਾਂ ਮੁਤਾਬਕ ਜਹਾਜ਼ ਦੋ ਮਿੰਟ ਤੋਂ ਵੀ ਘੱਟ ਸਮੇਂ 'ਚ 30,000 ਫੁੱਟ ਦੀ ਉਚਾਈ ਤੋਂ ਹੇਠਾਂ ਡਿੱਗ ਗਿਆ।

Plane Plane

ਟੇਕ-ਆਫ ਦੇ 71 ਮਿੰਟ ਬਾਅਦ ਇਹ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਲੈਂਡਿੰਗ ਤੋਂ 43 ਮਿੰਟ ਪਹਿਲਾਂ ਜਹਾਜ਼ ਦਾ ਏਟੀਸੀ ਨਾਲ ਸੰਪਰਕ ਟੁੱਟ ਗਿਆ। ਯਾਤਰੀਆਂ ਨੂੰ ਲੈ ਕੇ ਜਾਣ ਵਾਲਾ ਜਹਾਜ਼ ਬੋਇੰਗ 737 ਹੈ। ਬੋਇੰਗ ਸਾਢੇ ਛੇ ਸਾਲਾਂ ਤੋਂ ਏਅਰਲਾਈਨ ਵਿਚ ਆਪਰੇਟ ਹੋ ਰਿਹਾ ਸੀ। ਇਸ ਹਾਦਸੇ ਬਾਰੇ ਚਾਈਨਾ ਈਸਟਰਨ ਏਅਰਲਾਈਨਜ਼ ਵਲੋਂ ਕੋਈ ਬਿਆਨ ਨਹੀਂ ਆਇਆ ਹੈ। ਇਸ ਮਾਡਲ ਦੇ ਜਹਾਜ਼ ਪਹਿਲਾਂ ਵੀ ਕਈ ਵਾਰ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੇ ਹਨ।

TweetTweet

ਪੀਐਮ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਚੀਨ ਵਿਚ ਜਹਾਜ਼ ਹਾਦਸਾਗ੍ਰਸਤ ਹੋਣ ’ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਇਕ ਟਵੀਟ ਜ਼ਰੀਏ ਕਿਹਾ ਕਿ ਇਸ ਹਾਦਸੇ ਤੋਂ ਬਾਅਦ ਉਹਨਾਂ ਨੂੰ ਡੂੰਘਾ ਸਦਮਾ ਅਤੇ ਦੁੱਖ ਹੋਇਆ ਹੈ। ਉਹਨਾਂ ਨੇ ਪੀੜਤਾਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਪ੍ਰਤੀ ਸੰਵੇਦਨਾ ਵੀ ਜ਼ਾਹਿਰ ਕੀਤੀ ਹੈ। ਭਾਰਤ ਵਿਚ ਚੀਨ ਦੇ ਰਾਜਦੂਤ ਸੁਨ ਵੇਈਡੌਂਗ ਨੇ ਪ੍ਰਧਾਨ ਮੰਤਰੀ ਦਾ ਇਸ ਸੁਨੇਹੇ ਤੋਂ ਬਾਅਦ ਉਹਨਾਂ ਦਾ ਧੰਨਵਾਦ ਕੀਤਾ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement