
ਰੂਪੀ ਕੌਰ, ਸਵੈਇੱਛਤ ਸੰਸਥਾ ਯੂਨਾਈਟਿਡ ਸਿੱਖਸ ਅਤੇ ਕੈਨੇਡਾ ਸਥਿਤ ਕਾਰਕੁਨ ਗੁਰਦੀਪ ਸਿੰਘ ਸਹੋਤਾ ਦੇ ਟਵਿੱਟਰ ਅਕਾਊਂਟ ਵੀ ਭਾਰਤ ਵਿਚ ਬਲੌਕ
ਚੰਡੀਗੜ੍ਹ: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਚਲਦਿਆਂ ਭਾਰਤ ਵਿਚ ਕਈ ਵਿਦੇਸ਼ੀ ਆਗੂਆਂ ਦੇ ਟਵਿਟਰ ਅਕਾਊਂਟ ਬੰਦ ਕਰ ਦਿੱਤੇ ਗਏ ਹਨ। ਇਸ ਵਿਚ ਨਿਊ ਡੈਮੋਕ੍ਰੇਟਿਕ ਪਾਰਟੀ ਆਫ ਕੈਨੇਡਾ ਦੇ ਆਗੂ ਜਗਮੀਤ ਸਿੰਘ ਦਾ ਟਵਿਟਰ ਅਕਾਊਂਟ ਵੀ ਸ਼ਾਮਲ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੇ ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਝੁਲਾਉਣ ਵਾਲੇ ਜੁਗਰਾਜ ਸਿੰਘ ਨੂੰ ਹਿਰਾਸਤ ਵਿਚ ਲਿਆ
ਕੈਨੇਡੀਅਨ ਕਵਿੱਤਰੀ ਰੂਪੀ ਕੌਰ, ਸਵੈਇੱਛਤ ਸੰਸਥਾ ਯੂਨਾਈਟਿਡ ਸਿੱਖਸ ਅਤੇ ਕੈਨੇਡਾ ਸਥਿਤ ਕਾਰਕੁਨ ਗੁਰਦੀਪ ਸਿੰਘ ਸਹੋਤਾ ਦੇ ਟਵਿੱਟਰ ਅਕਾਊਂਟ ਵੀ ਭਾਰਤ ਵਿਚ ਬਲੌਕ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਐਨਡੀਪੀ ਆਗੂ ਜਗਮੀਤ ਸਿੰਘ ਨੇ ਬੀਤੇ ਦਿਨੀਂ ਅੰਮ੍ਰਿਤਪਾਲ ਸਿੰਘ ਵਿਰੁੱਧ ਕੀਤੀ ਕਾਰਵਾਈ ਸਬੰਧੀ ਟਵੀਟ ਕੀਤਾ ਸੀ।