ਨਿਊਯਾਰਕ 'ਚ ਮਨਾਇਆ ਜਾਵੇਗਾ ਭਗਤ ਧੰਨਾ ਜੱਟ ਦਾ ਜਨਮ ਦਿਹਾੜਾ
Published : Apr 21, 2018, 4:59 pm IST
Updated : Apr 21, 2018, 4:59 pm IST
SHARE ARTICLE
Birthday of Bhagat Dhanna Jatt, will be celebrated in New York
Birthday of Bhagat Dhanna Jatt, will be celebrated in New York

ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਵਲੋਂ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ।

ਨਿਊਯਾਰਕ : ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਨਿਊਯਾਰਕ ਵਲੋਂ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ।  ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੇ ਹੈੱਡ ਗ੍ਰੰਥੀ ਭਾਈ ਭੁਪਿੰਦਰ ਸਿੰਘ ਨੇ ਦਸਿਆ ਕਿ 'ਭਗਤ ਧੰਨਾ ਜੱਟ ਐਸੋਸੀਏਸ਼ਨ' ਦੇ ਸਹਿਯੋਗ ਨਾਲ ਸ਼੍ਰੋਮਣੀ ਭਗਤ ਧੰਨਾ ਸਾਹਿਬ ਜੀ ਦਾ ਜਨਮ ਦਿਹਾੜਾ 22 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਇਸ ਦਾ ਪ੍ਰਬੰਧ ਦਿਨ ਐਤਵਾਰ ਨੂੰ ਗੁਰੂ ਘਰ 'ਸਿੱਖ ਕਲਚਰਲ ਸੁਸਾਇਟੀ ਰਿਚਮਿੰਡ ਹਿੱਲ ਨਿਊਯਾਰਕ' ਵਿਖੇ ਵੱਡੇ ਪੱਧਰ 'ਤੇ ਕੀਤਾ ਜਾਵੇਗਾ।

Birthday of Bhagat Dhanna Jatt, will be celebrated in New YorkBirthday of Bhagat Dhanna Jatt, will be celebrated in New Yorkਵਿਸ਼ੇਸ਼ ਸਮਾਗਮਾਂ ਦੀ ਸੇਵਾ ਸ਼ਰਧਾ ਅਤੇ ਪਿਆਰ ਨਾਲ ਵੱਡੇ ਪੱਧਰ 'ਤੇ ਨਿਭਾਈ ਜਾਵੇਗੀ। ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੁਪਹਿਰ 3:30 ਤਕ ਵਿਸ਼ੇਸ਼ ਦੀਵਾਨ ਹੋਣਗੇ। ਸਮਾਗਮ ਵਿਚ ਮਹਾਨ ਕੀਰਤਨੀਏ ਕਥਾ ਵਾਚਕ ਕਵੀਸ਼ਰੀ ਜੱਥੇ ਅਤੇ ਢਾਡੀ ਜੱਥੇ ਹਾਜ਼ਰੀ ਭਰਨਗੇ। ਸੰਗਤਾਂ ਨੂੰ ਧਾਰਮਕ ਸਮਾਗਮ 'ਚ ਪੁੱਜ ਕੇ ਜੀਵਨ ਸਫ਼ਲਾ ਕਰਨ ਦੀ ਅਪੀਲ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement