ਲੌਕਡਾਊਨ ‘ਚ ਢਿੱਲ ਦੇਣ ਵਾਲੇ ਦੇਸ਼ਾਂ ਨੂੰ WHO ਦੀ ਚੇਤਾਵਨੀ, ਜਲਦਬਾਜ਼ੀ ਨਾਲ ਵਧ ਸਕਦਾ ਹੈ ਕੋਰੋਨਾ
Published : Apr 21, 2020, 5:04 pm IST
Updated : Apr 21, 2020, 5:04 pm IST
SHARE ARTICLE
Photo
Photo

WHO ਨੇ ਸੁਚੇਤ ਕੀਤਾ ਕਿ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਪਾਬੰਧੀਆਂ ਵਿਚ ਢਿੱਲ ਦੇਣ ‘ਚ ਜਲਦਬਾਜ਼ੀ ਕਰਨ ਨਾਲ ਕੋਰੋਨਾ ਦਾ ਫੈਲਾਅ ਫਿਰ ਤੋਂ ਵਧ ਸਕਦਾ ਹੈ।

ਵਾਸ਼ਿੰਗਟਨ: ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਨੇ ਮੰਗਲਵਾਰ ਨੂੰ ਸੁਚੇਤ ਕੀਤਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਈਆਂ ਗਈਆਂ ਪਾਬੰਧੀਆਂ ਵਿਚ ਢਿੱਲ ਦੇਣ ‘ਚ ਜਲਦਬਾਜ਼ੀ ਕਰਨ ਨਾਲ ਕੋਰੋਨਾ ਦਾ ਫੈਲਾਅ ਫਿਰ ਤੋਂ ਵਧ ਸਕਦਾ ਹੈ।

File PhotoFile Photo

ਵਿਸ਼ਵ ਸਿਹਤ ਸੰਗਠਨ ਲਈ ਪੱਛਮੀ ਪ੍ਰਸ਼ਾਂਤ ਦੇ ਖੇਤਰੀ ਨਿਰਦੇਸ਼ਕ ਡਾਕਟਰ ਤਾਕੇਸ਼ੀ ਕਾਸੋਈ ਨੇ ਕਿਹਾ, ‘ਇਹ ਢਿੱਲ ਦੇਣ ਦਾ ਸਮਾਂ ਨਹੀਂ ਹੈ, ਬਲਕਿ ਸਾਨੂੰ ਆਉਣ ਵਾਲੇ ਭਵਿੱਖ ਲਈ ਜੀਵਨ ਜਿਊਣ ਦੇ ਨਵੇਂ ਤਰੀਕੇ ਨੂੰ ਲੈ ਕੇ ਅਪਣੇ ਆਪ ਨੂੰ ਤਿਆਰ ਰੱਖਣ ਦੀ ਲੋੜ ਹੈ’।

File PhotoFile Photo

ਉਹਨਾਂ ਨੇ ਕਿਹਾ ਕਿ ਸਰਕਾਰਾਂ ਨੂੰ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੁਚੇਤ ਰਹਿਣ ਦੀ ਲੋੜ ਹੈ ਅਤੇ ਲੌਕਡਾਊਨ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣਾ  ਆਦਿ ਨਿਯਮਾਂ ਨੂੰ ਹੌਲੀ-ਹੌਲੀ ਹਟਾਉਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ 20 ਅਪ੍ਰੈਲ ਤੋਂ ਭਾਰਤ ਦੇ ਉਹਨਾਂ ਹਿੱਸਿਆਂ ਵਿਚ ਤਾਲਾਬੰਦੀ ਵਿਚ ਕੁਝ ਢਿੱਲ ਦਿੱਤੀ ਗਈ ਹੈ ਜਿਥੇ ਕੋਰੋਨਾ ਵਾਇਰਸ ਦਾ ਕੋਈ ਕੇਸ ਨਹੀਂ ਹੈ।

File PhotoFile Photo

ਕੇਰਲ ਵਿਚ ਗ੍ਰੀਨ ਜ਼ੋਨ ਦੇ ਦੋ ਜ਼ਿਲ੍ਹਿਆਂ ਵਿਚ ਜਨਤਕ ਆਵਾਜਾਈ ਦੇ ਨਾਲ, ਨਾਈ ਦੀਆਂ ਦੁਕਾਨਾਂ ਅਤੇ ਰੈਸਟੋਰੈਂਟ ਖੋਲ੍ਹਣ ਦੀ ਆਗਿਆ ਦਿੱਤੀ ਗਈ ਸੀ। ਹਾਲਾਂਕਿ ਕੇਂਦਰ ਸਰਕਾਰ ਨੇ ਇਸ ‘ਤੇ ਨਾਰਾਜ਼ਗੀ ਜ਼ਾਹਰ ਕੀਤੀ ਤੇ ਰਾਜ ਸਰਕਾਰ ਨੇ ਫਿਰ ਤੋਂ ਪਾਬੰਦੀ ਲਗਾਈ ਹੈ। 

PhotoPhoto

ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਫਿਰ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 1336 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ 47 ਲੋਕਾਂ ਦੀ ਮੌਤ ਹੋ ਗਈ ਹੈ।

Indias aggressive planning controls number of coronavirus cases says whoWHO

ਮੰਗਲਵਾਰ ਨੂੰ ਜਾਰੀ ਕੀਤੇ ਗਏ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਵਧ ਕੇ 18601 ਹੋ ਗਈ ਹੈ। ਇਸ ਦੇ ਨਾਲ ਹੀ ਕੋਵਿਡ -19 ਮਹਾਂਮਾਰੀ ਕਾਰਨ ਮੌਤਾਂ ਦੀ ਗਿਣਤੀ 590 ਤੱਕ ਪਹੁੰਚ ਗਈ ਹੈ। ਕੋਰੋਨਾ ਵਾਇਰਸ ਦੇ ਕੁੱਲ 18601 ਮਾਮਲਿਆਂ ਵਿਚੋਂ 14759 ਐਕਟਿਵ ਮਾਮਲੇ ਹਨ। ਇਸ ਤੋਂ ਇਲਾਵਾ 3522 ਲੋਕ ਪੂਰੀ ਤਰ੍ਹਾਂ ਠੀਕ ਹੋ ਗਏ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement