
ਇਮਰਾਨ ਖ਼ਾਨ ਨੇ ਕੀਤਾ ਟਵੀਟ
ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕੋਰੋਨਾ ਪੀੜਤ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ। ਦੱਸ ਦਈਏ ਕਿ ਸਾਬਕਾ ਪੀਐਮ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਏਮਜ਼ ਵਿਚ ਭਰਤੀ ਹਨ।
Imran Khan
ਪਾਕਿ ਪੀਐਮ ਨੇ ਉਹਨਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਿਆਂ ਟਵੀਟ ਕੀਤਾ ਹੈ। ਇਮਰਾਨ ਖ਼ਾਨ ਨੇ ਲ਼ਿਖਿਆ, ‘ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਜਲਦੀ ਕੋਵਿਡ-19 ਤੋਂ ਠੀਕ ਹੋਣ ਦੀ ਕਾਮਨਾ ਕਰਦਾ ਹਾਂ’।
88 ਸਾਲਾ ਡਾ. ਮਨਮੋਹਨ ਸਿੰਘ ਨੂੰ ਹਲਕੇ ਬੁਖ਼ਾਰ ਤੋਂ ਬਾਅਦ ਦਿੱਲੀ ਦੇ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ। ਉਹਨਾਂ ਦਾ ਇਲਾਜ ਏਮਜ਼ ਦੇ ਟਰੌਮਾ ਸੈਂਟਰ ਵਿਚ ਹੋ ਰਿਹਾ ਹੈ। ਦੱਸ ਦਈਏ ਕਿ ਟਰੌਮਾ ਸੈਂਟਰ ਨੂੰ ਕੋਵਿਡ-19 ਕੇਂਦਰ ਵਜੋਂ ਵਰਤਿਆ ਜਾ ਰਿਹਾ ਹੈ।
Dr. Manmohan Singh
ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਕੋਰੋਨਾ ਵਾਇਰਸ ਟੀਕੇ ਦੀਆਂ ਦੋ ਖੁਰਾਕਾਂ ਲੈ ਚੁੱਕੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੇ ਕਈ ਸੀਨੀਅਰ ਨੇਤਾਵਾਂ ਨੇ ਡਾ. ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਟਵੀਟ ਕੀਤੇ।