US News: ਸਾਰੇ ਧਰਮਾਂ ਦੇ ਬਰਾਬਰ ਵਿਹਾਰ ਦੇ ਮਹੱਤਵ 'ਤੇ ਭਾਰਤ ਅਤੇ ਹੋਰ ਦੇਸ਼ਾਂ ਨਾਲ ਗੱਲਬਾਤ ਕਰ ਰਹੇ ਹਾਂ: ਅਮਰੀਕਾ
Published : May 21, 2024, 10:15 am IST
Updated : May 21, 2024, 10:15 am IST
SHARE ARTICLE
Engaged with India, other nations on importance of equal treatment for members of all religious communities: US
Engaged with India, other nations on importance of equal treatment for members of all religious communities: US

ਮੈਥਿਊ ਮਿਲਰ ਨੇ ਕਿਹਾ, “ਅਸੀਂ ਸਾਰੇ ਧਾਰਮਿਕ ਭਾਈਚਾਰਿਆਂ ਦੇ ਮੈਂਬਰਾਂ ਨਾਲ ਬਰਾਬਰ ਵਿਵਹਾਰ ਕਰਨ ਦੀ ਮਹੱਤਤਾ 'ਤੇ ਭਾਰਤ ਸਮੇਤ ਕਈ ਦੇਸ਼ਾਂ ਨਾਲ ਗੱਲਬਾਤ ਜਾਰੀ ਰੱਖਦੇ ਹਾਂ”

US News: ਅਮਰੀਕਾ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਰਾਸ਼ਟਰਪਤੀ ਜੋ ਬਾਈਡਨ ਦਾ ਪ੍ਰਸ਼ਾਸਨ ਸਾਰਿਆਂ ਲਈ ਧਾਰਮਿਕ ਆਜ਼ਾਦੀ ਦੇ ਅਧਿਕਾਰ ਦੀ ਰੱਖਿਆ ਅਤੇ ਪ੍ਰੋਤਸਾਹਨ ਲਈ ਵਚਨਬੱਧ ਹੈ ਅਤੇ ਸਾਰੇ ਧਾਰਮਿਕ ਭਾਈਚਾਰਿਆਂ ਦੇ ਮੈਂਬਰਾਂ ਨਾਲ ਬਰਾਬਰ ਵਿਵਹਾਰ ਕਰਨ ਦੀ ਮਹੱਤਤਾ 'ਤੇ ਭਾਰਤ ਸਮੇਤ ਭਾਰਤ ਸਮੇਤ ਕਈ ਦੇਸ਼ਾਂ ਨਾਲ ਗੱਲਬਾਤ ਕਰ ਰਿਹਾ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ, “ਅਸੀਂ ਸਾਰੇ ਧਾਰਮਿਕ ਭਾਈਚਾਰਿਆਂ ਦੇ ਮੈਂਬਰਾਂ ਨਾਲ ਬਰਾਬਰ ਵਿਵਹਾਰ ਕਰਨ ਦੀ ਮਹੱਤਤਾ 'ਤੇ ਭਾਰਤ ਸਮੇਤ ਕਈ ਦੇਸ਼ਾਂ ਨਾਲ ਗੱਲਬਾਤ ਜਾਰੀ ਰੱਖਦੇ ਹਾਂ”। ਨਿਊਯਾਰਕ ਟਾਈਮਜ਼ 'ਚ ਛਪੇ ਇਕ ਲੇਖ ‘ਸਟਰੇਂਜਰਜ਼ ਇਨ ਦਿ ਓਨ ਲੈਂਡ: ਬੀਇੰਗ ਮੁਸਲਿਮ ਇਨ ਮੋਦੀਜ਼ ਇੰਡੀਆ' 'ਚ ਇਲਜ਼ਾਮ ਲਾਇਆ ਗਿਆ ਹੈ ਕਿ ਭਾਰਤ 'ਚ ਦੁਨੀਆ ਦਾ ਸੱਭ ਤੋਂ ਵੱਡਾ ਮੁਸਲਿਮ ਭਾਈਚਾਰਾ ਡਰ ਅਤੇ ਅਨਿਸ਼ਚਿਤਤਾ ਦੇ ਮਾਹੌਲ 'ਚ ਅਪਣੇ ਪਰਿਵਾਰਾਂ ਅਤੇ ਬੱਚਿਆਂ ਦਾ ਪਾਲਣ-ਪੋਸ਼ਣ ਕਰ ਰਿਹਾ ਹੈ। ਮਿਲਰ ਇਸ ਨਾਲ ਜੁੜੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ।

ਮਿਲਰ ਨੂੰ ਪੁੱਛਿਆ ਗਿਆ ਕਿ, “ਕੀ ਤੁਸੀਂ ਇਸ ਮਾਮਲੇ 'ਤੇ ਭਾਰਤੀ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਹੈ? ’’ ਇਸ ਦੇ ਜਵਾਬ ਵਿਚ ਮਿਲਰ ਨੇ ਕਿਹਾ, "ਹਾਲਾਂਕਿ ਮੈਂ ਵਿਅਕਤੀਗਤ ਕੂਟਨੀਤਕ ਰੁਝੇਵਿਆਂ ਬਾਰੇ ਗੱਲ ਨਹੀਂ ਕਰਾਂਗਾ, ਪਰ ਅਸੀਂ ਦੁਨੀਆ ਭਰ ਵਿਚ ਵਿਸ਼ਵਾਸ ਦੀ ਆਜ਼ਾਦੀ ਜਾਂ ਵਿਸ਼ਵਾਸ ਦੇ ਅਧਿਕਾਰ ਦੇ ਸਨਮਾਨ ਦੀ ਰੱਖਿਆ ਕਰਨ ਅਤੇ ਉਤਸ਼ਾਹਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ’’

ਲੇਖ ਵਿਚ ਇਲਜ਼ਾਮ ਲਾਇਆ ਗਿਆ ਹੈ ਕਿ, “ਪ੍ਰਧਾਨ ਮੰਤਰੀ ਮੋਦੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਧਰਮ ਨਿਰਪੱਖ ਤਾਣੇ-ਬਾਣੇ ਅਤੇ ਮਜ਼ਬੂਤ ਲੋਕਤੰਤਰ ਨੂੰ ਕਮਜ਼ੋਰ ਕੀਤਾ ਹੈ। ’’ ਭਾਰਤ ਪਹਿਲਾਂ ਵੀ ਅਜਿਹੇ ਦੋਸ਼ਾਂ ਨੂੰ ਖਾਰਜ ਕਰ ਚੁੱਕਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਨੇ ਕਦੇ ਵੀ ਘੱਟ ਗਿਣਤੀਆਂ ਵਿਰੁਧ ਇਕ ਸ਼ਬਦ ਨਹੀਂ ਬੋਲਿਆ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾ ਸਿਰਫ ਅੱਜ ਬਲਕਿ ਦੁਬਾਰਾ ਕਦੇ ਘੱਟ ਗਿਣਤੀਆਂ ਦੇ ਵਿਰੁਧ ਨਹੀਂ ਰਹੀ।

ਹਾਲਾਂਕਿ ਪ੍ਰਧਾਨ ਮੰਤਰੀ ਨੇ ਸਪੱਸ਼ਟ ਕੀਤਾ ਕਿ ਉਹ ਕਿਸੇ ਨੂੰ ਵੀ ਵਿਸ਼ੇਸ਼ ਨਾਗਰਿਕ ਵਜੋਂ ਸਵੀਕਾਰ ਕਰਨ ਲਈ ਤਿਆਰ ਨਹੀਂ ਹਨ। ਮੋਦੀ ਨੇ ਐਤਵਾਰ ਰਾਤ ਨੂੰ ਪੀਟੀਆਈ ਵੀਡੀਉ ਨੂੰ ਦਿਤੇ ਇੰਟਰਵਿਊ ਵਿਚ ਇਹ ਗੱਲ ਕਹੀ। ਵਿਰੋਧੀ ਧਿਰ ਨੇ ਇਲਜ਼ਾਮ ਲਾਇਆ ਹੈ ਕਿ ਪ੍ਰਧਾਨ ਮੰਤਰੀ ਦੇ ਚੋਣ ਭਾਸ਼ਣ ਵੰਡਪਾਊ ਅਤੇ ਸਮਾਜ ਦਾ ਧਰੁਵੀਕਰਨ ਕਰ ਰਹੇ ਹਨ। ਇਨ੍ਹਾਂ ਇਲਜ਼ਾਮਾਂ ਦਰਮਿਆਨ ਮੋਦੀ ਦੀ ਟਿੱਪਣੀ ਘੱਟ ਗਿਣਤੀਆਂ 'ਤੇ ਉਨ੍ਹਾਂ ਦਾ ਹੁਣ ਤਕ ਦਾ ਸੱਭ ਤੋਂ ਸਪੱਸ਼ਟ ਬਿਆਨ ਸੀ।

(For more Punjabi news apart from Engaged with India, other nations on importance of equal treatment for members of all religious communities: US, stay tuned to Rozana Spokesman)

 

Tags: india

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement