ਟਰੰਪ ਨੇ ਸਰਹੱਦ 'ਤੇ ਪਰਵਾਰ ਵਿਛੜਨ 'ਤੇ ਰੋਕ ਲਗਾਉਣ ਦੇ ਹੁਕਮਾਂ 'ਤੇ ਕੀਤੇ ਦਸਤਖ਼ਤ
Published : Jun 21, 2018, 1:14 pm IST
Updated : Jun 21, 2018, 1:14 pm IST
SHARE ARTICLE
Donald trump
Donald trump

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਮੈਕਸੀਕੋ ਸਰਹੱਦ 'ਤੇ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਤੋਂ ਵੱਖ ਕਰਨ ਦੀ ਨੀਤੀ ਨੂੰ ਵਾਪਸ ਲੈਣ ...

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਮੈਕਸੀਕੋ ਸਰਹੱਦ 'ਤੇ ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਤੋਂ ਵੱਖ ਕਰਨ ਦੀ ਨੀਤੀ ਨੂੰ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਇਸੇ ਦੇ ਲਈ ਵਿਦੇਸ਼ ਆਦੇਸ਼ 'ਤੇ ਦਸਤਖ਼ਤ ਕਰ ਦਿਤੇ ਹਨ। ਵਾਈਟ ਹਾਊਸ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਕਿ ਬੱਚਿਆਂ ਨੂੰ ਪਰਵਾਰ ਦੇ ਨਾਲ ਰਖਿਆ ਜਾਣਾ ਕਾਫ਼ੀ ਮਹੱਤਵਪੂਰਨ ਹੈ।

donald trumpdonald trump ਇਕ ਦਿਨ ਪਹਿਲਾਂ ਹੀ ਉਨ੍ਹਾਂ ਨੇ ਇਸ ਸਬੰਧੀ ਆਦੇਸ਼ ਜਾਰੀ ਕਰਨ ਦੀ ਗੱਲ ਆਖੀ ਸੀ।ਜ਼ਿਕਰਯੋਗ ਹੈ ਕਿ ਪਰਵਾਸੀ ਪਰਵਾਰਾਂ ਨੂੰ ਵੱਖ ਕਰਨ ਦੇ ਵਿਵਾਦਤ ਫ਼ੈਸਲੇ ਦੀ ਦੁਨੀਆ ਭਰ ਵਿਚ ਆਲੋਚਨਾ ਕੀਤੀ ਗਈ ਸੀ। ਟਰੰਪ ਨੇ ਦਸਤਖ਼ਤ ਕਰਨ ਤੋਂ ਬਾਅਦ ਕਿਹਾ ਕਿ ਇਹ ਆਦੇਸ਼ ਪਰਵਾਰਾਂ ਨੂੰ ਇਕੱਠੇ ਰੱਖਣ ਦੇ ਬਾਰੇ ਵਿਚ ਹੈ। ਟਰੰਪ ਨੇ ਕਿਹਾ ਕਿ ਮੈਨੂੰ ਪਰਵਾਰਾਂ ਦੇ ਵਿਛੜਨ ਦਾ ਦ੍ਰਿਸ਼ ਚੰਗਾ ਨਹੀਂ ਲਗਦਾ।

donald trumpdonald trump ਜ਼ਿਕਰਯੋਗ ਹੈ ਕਿ ਗ਼ੈਰ ਕਾਨੂੰਨੀ ਪਰਵਾਸ ਨੂੰ ਰੋਕਣ ਦੇ ਮੱਦੇਨਜ਼ਰ ਕੀਤੀ ਗਈ ਕਾਰਵਾਈ ਦੀ ਵਜ੍ਹਾ ਨਾਲ ਅਮਰੀਕਾ ਵਿਚ ਕਰੀਬ ਦੋ ਹਜ਼ਾਰ ਬੱਚੇ ਅਪਣੇ ਮਾਪਿਆਂ ਤੋਂ ਵਿਛੜ ਗਏ ਸਨ। ਇਨ੍ਹਾਂ ਬੱਚਿਆਂ ਨੂੰ ਇਕ ਜਗ੍ਹਾ ਰਖਿਆ ਗਿਆ ਹੈ, ਜਿੱਥੋਂ ਬੱਚਿਆਂ ਦੇ ਰੋਣ ਅਤੇ ਅਪਣਿਆਂ ਦੀ ਯਾਦ ਕਰਨ ਦੀਆਂ ਤਸਵੀਰਾਂ ਇੰਟਰਨੈੱਟ 'ਤੇ ਵਾਇਰਲ ਹੋ ਰਹੀਆਂ ਸਨ। ਬੱਚਿਆਂ ਦੀ ਇਸ ਸਥਿਤੀ ਦਾ ਪੂਰੇ ਵਿਸ਼ਵ ਨੇ ਵਿਰੋਧ ਕੀਤਾ ਸੀ।

donald trumpdonald trumpਇਸੇ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਵਿਰੋਧੀਆਂ ਨੇ ਵੀ ਦਬਾਅ ਬਣਾਉਣਾ ਸ਼ੁਰੂ ਕਰ ਦਿਤਾ ਸੀ। ਦਸ ਦਈਏ ਕਿ ਵਿਰੋਧੀਆਂ ਵਲੋਂ ਇਸ ਮਸਲੇ ਨੂੰ ਹੱਲ ਕਰਨ ਦੀ ਗੱਲ ਕਰਨ ਤੋਂ ਬਾਅਦ ਰਾਸ਼ਟਰਪਤੀ ਨੇ ਇਸ ਪੂਰੇ ਮਾਮਲੇ ਨੂੰ ਅਪਣੀ ਪੱਧਰ 'ਤੇ ਹੱਲ ਕਰਨ ਦਾ ਭਰੋਸਾ ਦਿਤਾ ਸੀ।ਇਸ ਤੋਂ ਪਹਿਲਾਂ ਅਮਰੀਕਾ ਦੇ ਡੈਮੋਕ੍ਰੇਟ ਸਾਂਸਦਾਂ ਨੇ ਵਿਵਾਦਤ ਕਸਟਮ ਨੀਤੀਆਂ ਨੂੰ ਲੈ ਕੇ ਅਮਰੀਕੀ ਸੰਸਦ ਭਵਨ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਭਾਰੀ ਵਿਰੋਧ ਕੀਤਾ।

donald trumpdonald trumpਸੰਸਦ ਭਵਨ ਵਿਚ ਅਮਰੀਕੀ ਰਾਸ਼ਟਰਪਤੀ ਦਾ ਵੱਡੇ ਪੱਧਰ 'ਤੇ ਵਿਰੋਧ ਇਕ ਦੁਰਲਭ ਘਟਨਾ ਹੈ। ਟਰੰਪ ਪ੍ਰਸ਼ਾਸਨ ਗ਼ੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖ਼ਲ ਹੋਣ ਵਾਲੇ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨੀਤੀ 'ਤੇ ਅਮਲ ਕਰ ਰਿਹਾ ਹੈ। ਇਸ ਦੌਰਾਨ ਅਜਿਹੇ ਸ਼ਰਨਾਥਰੀਆਂ ਦੇ ਬੱਚਿਆਂ ਨੂੰ ਉਨ੍ਹਾਂ ਤੋਂ ਵੱਖ ਕਰ ਦਿਤਾ ਜਾ ਰਿਹਾ ਸੀ।ਇਸ ਮਾਮਲੇ ਨੂੰ ਲੈ ਕੇ ਟਰੰਪ ਦੀ ਪਤਨੀ ਮਲੇਨੀਆ ਟਰੰਪ ਨੇ ਵੀ ਇਸ ਨੀਤੀ ਦੀ ਆਲੋਚਨਾ ਕੀਤੀ ਸੀ।

Donald TrumpDonald Trump ਪਰਵਾਸ ਨੀਤੀ 'ਤੇ ਚਰਚਾ ਲਈ ਰਿਪਬਲਿਕਨ ਸਾਂਸਦਾਂ ਨਾਲ ਟਰੰਪ ਕਰੀਬ 45 ਮਿੰਟ ਘਿਰੇ ਰਹੇ ਸਨ। ਉਸ ਤੋਂ ਬਾਅਦ ਉਹ ਮੀਟਿੰਗ ਦੇ ਕਮਰੇ ਤੋਂ ਬਾਹਰ ਚਲੇ ਗਏ ਸਨ। ਇਸ ਦੌਰਾਲ ਡੈਮੋਕ੍ਰੇਟ ਮੈਂਬਰ ਸੰਸਦ ਵਿਚ ਹੰਗਾਮਾ ਮਚਾਉਂਦੇ ਰਹੇ। ਡੈਮੋਕ੍ਰੇਟ ਮੈਂਬਰ ਇਸ ਗੱਲ ਤੋਂ ਨਰਾਜ਼ ਹਨ ਕਿ ਮੈਕਸੀਕੋ ਨਾਲ ਲਗਦੀ ਸਰਹੱਦ ਪਾਰ ਕਰ ਕੇ ਅਮਰੀਕਾ ਆਉਣ ਵਾਲੇ ਲੋਕਾਂ ਤੋਂ ਉਨ੍ਹਾਂ ਦੇ ਬੱਚਿਆਂ ਨੂੰ ਵੱਖ ਕਰ ਦਿਤਾ ਜਾਂਦਾ ਹੈ। ਇਸ ਦਰਦ ਦਾ ਸਾਹਮਣਾ ਕਰਨ ਵਾਲੇ ਬੱਚਿਆਂ ਦੀ ਗਿਣਤੀ ਹਜ਼ਾਰਾਂ ਵਿਚ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement