
ਪਾਕਿਸਤਾਨ ਪੀਪਲਸ ਪਾਰਟੀ ਦੇ ਉਪ-ਪ੍ਰਧਾਨ ਬਿਲਾਵਲ ਭੁੱਟੋ ਨੇ ਕਿਹਾ ਹੈ ਕਿ ਦੇਸ਼ ਦੀ ਵਰਤਮਾਨ ਸਥਿਤੀ ਤੇ ਭਵਿੱਖ ਲਈ ਅਤਿਵਾਦ ਸੱਭ ਤੋਂ ਵੱਡਾ ਖ਼ਤਰਾ ਹੈ...
ਲਾਹੌਰ, ਪਾਕਿਸਤਾਨ ਪੀਪਲਸ ਪਾਰਟੀ ਦੇ ਉਪ-ਪ੍ਰਧਾਨ ਬਿਲਾਵਲ ਭੁੱਟੋ ਨੇ ਕਿਹਾ ਹੈ ਕਿ ਦੇਸ਼ ਦੀ ਵਰਤਮਾਨ ਸਥਿਤੀ ਤੇ ਭਵਿੱਖ ਲਈ ਅਤਿਵਾਦ ਸੱਭ ਤੋਂ ਵੱਡਾ ਖ਼ਤਰਾ ਹੈ। ਬਿਲਾਵਸ ਭੁੱਟੋ ਨੇ ਕਿਹਾ ਕਿ ਇਸ ਖ਼ਤਰੇ ਨੂੰ ਖਤਮ ਕਰਨ ਲਈ ਉਨ੍ਹਾਂ ਨੂੰ ਲੋਕਾਂ ਦੇ ਸਮਰਥਨ ਦੀ ਲੋੜ ਹੈ ਤਾਕਿ 25 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਦੀ ਪਾਰਟੀ ਜਿੱਤ ਕੇ ਸੱਤਾ ਵਿਚ ਆ ਸਕੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਇਕੱਠੇ ਹੋ ਕੇ ਅਤਿਵਾਦ ਨਾਲ ਲੜਦੇ ਹਨ ਤਾਂ ਪਾਕਿਸਤਾਨ ਵਿਚ ਸ਼ਾਂਤੀ ਬਹਾਲ ਕਰਨਾ ਤੇ ਖ਼ੁਸ਼ਹਾਲੀ ਲਿਆਉਣਾ ਸੰਭਵ ਹੈ।
Bilawal Bhutto Zardari
ਬਿਲਾਵਲ ਨੇ ਕਿਹਾ ਕਿ ਪਾਕਿਸਤਾਨ ਦੀ ਵਰਤਮਾਨ ਸਥਿਤੀ ਤੇ ਭਵਿੱਖ ਲਈ ਸੱਭ ਤੋਂ ਵੱਡਾ ਖ਼ਤਰਾ ਅਤਿਵਾਦ ਹੈ। ਸਮਾਜ ਵਿਚੋਂ ਇਸ ਖ਼ਤਰੇ ਨੂੰ ਖ਼ਤਮ ਕਰਨ ਲਈ ਮੈਂ ਸਮਰਥਨ ਦੀ ਮੰਗ ਕਰਦਾ ਹਾਂ। ਪਾਕਿਸਤਾਨ ਵਿਚ ਹਾਲ ਹੀ 'ਚ ਸਿਆਸੀ ਰੈਲੀਆਂ 'ਤੇ ਵੱਡੇ ਅਤਿਵਾਦੀ ਹਮਲੇ ਹੋਏ ਹਨ। ਇਨ੍ਹਾਂ ਹਮਲਿਆਂ ਵਿਚ ਦੋ ਸਿਆਸੀ ਪਾਰਟੀਆਂ ਦੇ ਨੇਤਾਵਾਂ ਸਣੇ 150 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਸੀ। (ਪੀ.ਟੀ.ਆਈ)