ਚੀਨ ਵਿਚ ਹੜ੍ਹ ਦਾ ਕਹਿਰ: ਹਜ਼ਾਰਾਂ ਲੋਕ ਘਰ ਛੱਡਣ ਨੂੰ ਮਜਬੂਰ, 12 ਲੋਕਾਂ ਦੀ ਮੌਤ
Published : Jul 21, 2021, 8:37 am IST
Updated : Jul 21, 2021, 8:37 am IST
SHARE ARTICLE
Flooding Kills at Least 12 in Central China
Flooding Kills at Least 12 in Central China

ਭਾਰੀ ਬਾਰਿਸ਼ ਦੇ ਚਲਦਿਆਂ ਕੇਂਦਰੀ ਚੀਨ ਦੇ ਕਈ ਹਿੱਸਿਆ ਵਿਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਹੜ੍ਹ ਕਾਰਨ ਹੁਣ ਤੱਕ 12 ਲੋਕਾਂ ਦੀ ਮੌਤ ਹੋ ਗਈ

ਬੀਜਿੰਗ: ਭਾਰੀ ਬਾਰਿਸ਼ ਦੇ ਚਲਦਿਆਂ ਕੇਂਦਰੀ ਚੀਨ (Central China flood) ਦੇ ਕਈ ਹਿੱਸਿਆ ਵਿਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਹੜ੍ਹ ਕਾਰਨ ਹੁਣ ਤੱਕ 12 ਲੋਕਾਂ ਦੀ ਮੌਤ ਹੋ ਗਈ ਅਤੇ ਹਜ਼ਾਰਾਂ ਲੋਕ ਅਪਣੇ ਘਰ ਛੱਡਣ ਨੂੰ ਮਜਬੂਰ ਹਨ। ਹੜ੍ਹ (Flooding Kills at Least 12 in Central China) ਦੇ ਪਾਣੀ ਵਿਚ ਸਟੇਸ਼ਨ ਅਤੇ ਸੜਕਾਂ ਡੁੱਬ ਗਈਆਂ ਹਨ। ਸਿਰਫ ਹੇਨਨ ਪ੍ਰਾਂਤ ਵਿਚ 10 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

Flooding Kills at Least 12 in Central ChinaFlooding Kills at Least 12 in Central China

ਹੋਰ ਪੜ੍ਹੋ: ਖਾਤਿਆਂ ’ਚ ਭੇਜੇ 3000 ਕਰੋੜ ਰੁਪਏ ਦੀ 42 ਲੱਖ ਅਯੋਗ ਕਿਸਾਨਾਂ ਤੋਂ ਵਸੂਲੀ ਕਰੇਗੀ ਕੇਂਦਰ ਸਰਕਾਰ:ਤੋਮਰ

ਅਧਿਕਾਰੀਆਂ ਨੇ ਜੇਂਗਜਾਊ ਪ੍ਰਾਂਤ ਵਿਚ ਹੜ੍ਹ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਘੱਟੋ ਘੱਟ 12 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।  ਦੱਸ ਦਈਏ ਕਿ ਹੜ੍ਹ (Flood in China) ਕਾਰਨ 12 ਸ਼ਹਿਰ ਜ਼ਿਆਦਾ ਪ੍ਰਭਾਵਿਤ ਹੋਏ ਹਨ, ਜਿੱਥੇ ਪਾਣੀ ਭਰ ਜਾਣ ਕਾਰਨ ਸੜਕਾਂ ਨੂੰ ਬੰਦ ਕੀਤਾ ਗਿਆ ਤੇ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ।

Flooding Kills at Least 12 in Central ChinaFlooding Kills at Least 12 in Central China

ਹੋਰ ਪੜ੍ਹੋ: ਸੰਯੁਕਤ ਕਿਸਾਨ ਮੋਰਚਾ ਦਾ ਐਲਾਨ: ਕਿਸਾਨ ਹਰ ਰੋਜ਼ ਸੰਸਦ ਨੇੜੇ ਕਿਸਾਨ-ਸੰਸਦ ਦਾ ਆਯੋਜਨ ਕਰਨਗੇ

ਲਗਭਗ ਸਾਢੇ ਨੌਂ ਕਰੋੜ ਲੋਕਾਂ ਦੀ ਆਬਾਦੀ ਵਾਲੇ ਹੇਨਨ ਪ੍ਰਾਂਤ ਵਿਚ ਹੋ ਰਹੀ ਬਾਰਿਸ਼ ਕਾਰਨ ਮੌਸਮ ਨਾਲ ਸਬੰਧਤ ਸਭ ਤੋਂ ਗੰਭੀਤ ਚਿਤਾਵਨੀ ਜਾਰੀ ਕਰ ਦਿੱਤੀ ਗਈ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਹੜ੍ਹ ਦੇ ਕਈ ਕਾਰਨ ਹੋ ਸਕਦੇ ਹਨ ਪਰ ਇਸ ਦੇ ਪਿੱਛੇ ਸਭ ਤੋਂ ਵੱਡਾ ਕਾਰਨ ਮੌਸਮੀ ਤਬਦੀਲੀ ਕਾਰਨ ਵੱਧਦਾ ਤਾਪਮਾਨ ਮੰਨਿਆ ਜਾ ਰਿਹਾ ਹੈ।

ਹੋਰ ਪੜ੍ਹੋ: ਜਾਸੂਸੀ ਪਾਕਿਸਤਾਨੀ ਜਾਂ ਚੀਨੀਆਂ ਦੀ ਨਹੀਂ, ਹਿੰਦੁਸਤਾਨ ਦੇ ਲੋਕਾਂ ਦੀ ਆਵਾਜ਼ ਚੁੱਕਣ ਵਾਲਿਆਂ ਦੀ!

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement