ਟਰੂਡੋ ਨੇ ਦਿੱਤਾ ਮਨੀਸ਼ਾ ਗੁਲਾਟੀ ਦੀ ਚਿੱਠੀ ਦਾ ਜਵਾਬ, ਕਿਹਾ ਸਰਕਾਰ ਨਹੀਂ ਬਦਲੇਗੀ ਇਮੀਗ੍ਰੇਸ਼ਨ ਨਿਯਮ

By : AMAN PANNU

Published : Jul 21, 2021, 5:49 pm IST
Updated : Jul 21, 2021, 5:49 pm IST
SHARE ARTICLE
PM Justin Trudeau
PM Justin Trudeau

ਜਸਟਿਨ ਟਰੂਡੋ ਨੇ ਕਿਹਾ, ਕੈਨੇਡਾ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਅਤੇ ਧੋਖੇਬਾਜ਼ਾਂ ਨੂੰ ਠੱਲ ਪਾਉਣ ਲਈ ਸਖ਼ਤ ਕਦਮ ਚੁੱਕੇ ਹਨ।

ਕੈਨੇਡਾ: ਵਿਆਹ ਕਰਵਾ ਕੇ ਕੈਨੇਡਾ ਪਹੁੰਚਣ ਵਾਲੇ ਭਾਰਤੀਆਂ ਵਲੋਂ ਕੀਤੀ ਜਾ ਰਹੀ ਠੱਗੀ ਦੇ ਮਾਮਲਿਆਂ (Fraud Marriages) ‘ਚ ਵਾਧਾ ਹੋ ਰਿਹਾ ਹੈ। ਪੰਜਾਬ ‘ਚ ਲਵਪ੍ਰੀਤ ਸਿੰਘ ਦੀ ਖੁਦਕੁਸ਼ੀ (Lovepreet Suicide Case) ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ (Manisha Gulati) ਵਲੋਂ ਜਸਟਿਨ ਟਰੂਡੋ ਨੂੰ ਪੱਤਰ ਲਿਖਿਆ ਗਿਆ ਸੀ। ਜਿਸ ਨੂੰ ਲੈ ਕੇ ਇਕ ਪੱਤਰਕਾਰ ਨੇ ਜਸਟਿਨ ਟਰੂਡੋ (Justin Trudeau) ਨੂੰ ਸਵਾਲ ਵੀ ਕੀਤੇ ਕਿ ਕੀ ਕੈਨੇਡਾ ਸਰਕਾਰ ਇਮੀਗ੍ਰੇਸ਼ਨ ਦੇ ਨਿਯਮਾਂ (Canada Imigration Rules) ਨੂੰ ਸਖ਼ਤ ਕਰਨ ਜਾਂ ਉਨ੍ਹਾਂ ‘ਚ ਕੋਈ ਤਬਦੀਲੀ ਕਰੇਗੀ?

ਹੋਰ ਪੜ੍ਹੋ: ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੌਤਾਂ ਨੂੰ ਲੈ ਕੇ ਰਾਹੁਲ ਗਾਂਧੀ ਦਾ ਕੇਂਦਰ ਸਰਕਾਰ 'ਤੇ ਹਮਲਾ

Manisha GulatiManisha Gulati

ਜਸਟਿਨ  ਟਰੂਡੋ ਨੇ ਜਵਾਬ ‘ਚ ਕਿਹਾ ਕਿ, “ਨਹੀਂ, ਅਸੀਂ ਇਮੀਗ੍ਰੇਸ਼ਨ ਦੇ ਨਿਯਮਾਂ ਨੂੰ ਸਖਤ ਨਹੀਂ (Canada Government will not change Imigration Rules) ਕਰਨ ਵਾਲੇ ਅਤੇ ਨਾ ਹੀ ਤਬਦੀਲੀ ਕਰਾਂਗੇ।” ਉਨ੍ਹਾਂ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਇਸ ਦੇਸ਼ ‘ਚ ਆਉਣ ਵਾਲੇ ਲੋਕਾਂ ਲਈ, ਪਰਿਵਾਰ ਦੇ ਮੈਂਬਰਾਂ ਨੂੰ ਲਿਆਉਣਾ ਤੇ ਵਿਆਹਾਂ ਅਤੇ ਅੰਤਿਮ ਸੰਸਕਾਰ ਵਰਗੇ ਮਹੱਤਵਪੂਰਨ ਪਰਿਵਾਰਕ ਸਮਾਗਮਾਂ ‘ਚ ਸ਼ਾਮਲ ਹੋਣਾ ਕਿੰਨਾ ਮਹੱਤਵਪੂਰਣ ਹੈ। ਕੈਨੇਡਾ ਸਰਕਾਰ ਨੇ ਪਹਿਲਾਂ ਹੀ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਅਤੇ ਧੋਖੇਬਾਜ਼ਾਂ ਨੂੰ ਠੱਲ ਪਾਉਣ ਲਈ ਸਖ਼ਤ ਕਦਮ ਚੁੱਕੇ ਹਨ।

ਹੋਰ ਪੜ੍ਹੋ: ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚੇ ਨਵਜੋਤ ਸਿੱਧੂ

Justin TrudeauJustin Trudeau

ਹੋਰ ਪੜ੍ਹੋ: ਆਕਸੀਜਨ ਵਿਵਾਦ: ਭੜਕੇ ਸੰਜੇ ਰਾਊਤ, 'ਝੂਠੀ ਹੈ ਕੇਂਦਰ ਸਰਕਾਰ! ਦਰਜ ਹੋਣਾ ਚਾਹੀਦਾ ਮੁਕੱਦਮਾ'

ਜਸਟਿਨ ਟਰੂਡੋ ਨੇ ਨਾਲ ਹੀ ਕਿਹਾ ਕਿ ਕੈਨੇਡਾ ਪਹਿਲਾਂ ਵਾਂਗ ਹੀ ਸਭ ਲਈ ਖੁਲਿ੍ਆ ਰਹੇਗਾ। ਜਿਸ ਤਰ੍ਹਾਂ ਪਹਿਲਾਂ ਨਿਯਮਾਂ ਵਿਚ ਤਬਦੀਲੀਆਂ ਕੀਤੀਆਂ ਹਨ, ਹੁਣ ਵੀ ਨਿਯਮਾਂ ਨੂੰ ਮਜ਼ਬੂਤ ਬਣਾਵਾਂਗੇ। ਇਸ ਰਾਹੀਂ ਕੈਨੇਡਾ ਵਿਚ ਆਪਣਾ ਭਵਿੱਖ ਸੋਚ ਕੇ ਬੈਠੇ ਲੋਕ, ਇਥੇ ਆ ਕੇ ਰਹਿ ਸਕਣ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਕੈਨੇਡਾ ਆਉਣ ਦੇ ਨਿਯਮ ਵੇਖਣ ਲਈ ਲੋਕ ਕੈਨੇਡਾ ਦੀ ਸਰਕਾਰੀ ਵੈਬਸਾਈਟ (Government Website) ’ਤੇ ਜਾ ਸਕਦੇ ਹਨ, ਜਿਸ ਨਾਲ ਠੱਗੀਆਂ ਤੋਂ ਬਚਿਆ ਜਾ ਸਕਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM

400 ਬੱਚਿਆਂ ਦੇ ਮਾਂ-ਪਿਓ ਆਏ ਕੈਮਰੇ ਸਾਹਮਣੇ |Gurdaspur 400 students trapped as floodwaters |Punjab Floods

27 Aug 2025 3:13 PM

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM
Advertisement