ਡਰਬੀ ਕਬੱਡੀ ਟੂਰਨਾਮੈਂਟ ਦੌਰਾਨ ਚੱਲੀ ਗੋਲੀ; ਦੋ ਧੜਿਆਂ ਦੀ ਲੜਾਈ ਵਿਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ
Published : Aug 21, 2023, 8:51 am IST
Updated : Aug 21, 2023, 8:51 am IST
SHARE ARTICLE
Derby Kabaddi Tournament Firing
Derby Kabaddi Tournament Firing

ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਤੁਰੰਤ ਹਵਾਈ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।



ਡਰਬੀ: ਇੰਗਲੈਂਡ ਦੇ ਡਰਬੀ ਵਿਚ ਕਬੱਡੀ ਟੂਰਨਾਮੈਂਟ ਦੌਰਾਨ ਦੋ ਧੜਿਆਂ ਦੀ ਲੜਾਈ ਵਿਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ। ਦਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿਚੋਂ ਇਕ ਦੀ ਹਾਲਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਹ ਘਟਨਾ ਦੋ ਧੜਿਆਂ ਦੀ ਲੜਾਈ ਤੋਂ ਬਾਅਦ ਵਾਪਰੀ।

ਇਹ ਵੀ ਪੜ੍ਹੋ: ਦਿੱਲੀ ਵਿਚ ਅੱਜ ਤੋਂ 25 ਰੁਪਏ ਕਿਲੋ ਮਿਲੇਗਾ ਪਿਆਜ਼; ਬਫਰ ਸਟਾਕ ਲਈ ਦੋ ਲੱਖ ਟਨ ਹੋਰ ਪਿਆਜ਼ ਖਰੀਦੇਗੀ ਸਰਕਾਰ 

ਇਸ ਘਟਨਾ ਦੀਆਂ ਵੀਡੀਉਜ਼ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀਆਂ ਹਨ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਨੇ ਸ਼ਰੇਆਮ ਗੋਲੀਆਂ ਚਲਾਈਆਂ ਅਤੇ ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਵੀ ਵਾਰ ਕੀਤੇ ਗਏ। ਇਸ ਮੌਕੇ ਹਫੜਾ-ਦਫੜੀ ਮਚ ਗਈ ਅਤੇ ਲੋਕ ਇਧਰ-ਉਧਰ ਭੱਜਣ ਲੱਗੇ। ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਤੁਰੰਤ ਹਵਾਈ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement