
Pakistan Aircraft News: ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਦੇ ਮੱਦੇਨਜ਼ਰ 23 ਅਪ੍ਰੈਲ ਨੂੰ ਇਕ ਮਹੀਨੇ ਲਈ ਪਾਬੰਦੀ ਲਗਾਈ ਗਈ ਸੀ।
Pakistan extends airspace ban for Indian aircraft till September 23: ਪਾਕਿਸਤਾਨ ਦੇ ਅਧਿਕਾਰੀਆਂ ਨੇ ਬੁਧਵਾਰ ਨੂੰ ਭਾਰਤੀ ਜਹਾਜ਼ਾਂ ਲਈ ਹਵਾਈ ਖੇਤਰ ਉਤੇ ਲੱਗੀ ਪਾਬੰਦੀ 23 ਸਤੰਬਰ ਤਕ ਵਧਾ ਦਿਤੀ ਹੈ। ਪਾਕਿਸਤਾਨ ਏਅਰਪੋਰਟ ਅਥਾਰਟੀ ਨੇ ਪਾਕਿਸਤਾਨ ਦੇ ਹਵਾਈ ਖੇਤਰ ’ਚ ਭਾਰਤੀ ਜਹਾਜ਼ਾਂ ਉਤੇ ਪਾਬੰਦੀ ਨੂੰ ਇਕ ਮਹੀਨੇ ਲਈ ਵਧਾਉਣ ਦਾ ਐਲਾਨ ਕਰਦੇ ਹੋਏ ਨਵਾਂ ਨੋਟਾਮ (ਏਅਰਮੈਨ ਨੂੰ ਨੋਟਿਸ) ਜਾਰੀ ਕੀਤਾ ਹੈ।
ਭਾਰਤੀ ਏਅਰਲਾਈਨਜ਼ ਵਲੋਂ ਸੰਚਾਲਿਤ ਸਾਰੇ ਜਹਾਜ਼ਾਂ ਨੂੰ ਪਾਕਿਸਤਾਨੀ ਹਵਾਈ ਖੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਹ ਪਾਬੰਦੀ ਉਨ੍ਹਾਂ ਫੌਜੀ ਅਤੇ ਨਾਗਰਿਕ ਜਹਾਜ਼ਾਂ ਉਤੇ ਵੀ ਲਾਗੂ ਹੈ ਜੋ ਭਾਰਤੀ ਮਲਕੀਅਤ ਵਾਲੇ ਹਨ ਜਾਂ ਕਿਰਾਏ ਉਤੇ ਦਿਤੇ ਗਏ ਹਨ। ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਦੇ ਮੱਦੇਨਜ਼ਰ 23 ਅਪ੍ਰੈਲ ਨੂੰ ਇਕ ਮਹੀਨੇ ਲਈ ਪਾਬੰਦੀ ਲਗਾਈ ਗਈ ਸੀ। (ਪੀਟੀਆਈ)
(For more news apart from “Pakistan extends airspace ban for Indian aircraft till September 23” stay tuned to Rozana Spokesman.)