ਨਹੀਂ ਰੁਕ ਰਿਹਾ ਭਾਰਤ ਅਤੇ ਕੈਨੇਡਾ ਵਿਚਾਲੇ ਟਕਰਾਅ
ਬਰੈਂਪਟਨ: ਕੈਨੇਡੀਅਨ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਨਾਗਰਿਕਾਂ ਨੂੰ ਦੇਸ਼ ਦੇ ਕੁਝ ਹਿੱਸਿਆਂ ਦਾ ਦੌਰਾ ਕਰਨ ਸਮੇਂ ਸਾਵਧਾਨੀ ਵਰਤਣ ਦੀ ਭਾਰਤ ਦੀ ਐਡਵਾਇਜ਼ਰੀ ਨੂੰ ਰੱਦ ਕਰ ਦਿੱਤਾ। ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਨੇ ਕਿਹਾ ਕਿ ਮੈਨੂੰ ਭਾਰਤ ਦੀ ਯਾਤਰਾ ਸਲਾਹਕਾਰ ਬਾਰੇ ਜਾਣਕਾਰੀ ਮਿਲੀ ਹੈ ਪਰ, ਮੈਂ ਇਹ ਕਹਿਣਾ ਚਾਹੁੰਦਾ ਹਾਂ ਕਿ ਕੈਨੇਡਾ ਇੱਕ ਸੁਰੱਖਿਅਤ ਦੇਸ਼ ਹੈ।
ਇਹ ਵੀ ਪੜ੍ਹੋ: ਸਿਹਤ ਲਈ ਬਹੁਤ ਫ਼ਾਇਦੇਮੰਦ ਹੈ ਖਰਬੂਜ਼ਾ
ਦਰਅਸਲ, ਮੋਦੀ ਸਰਕਾਰ ਨੇ ਬੁੱਧਵਾਰ ਨੂੰ ਕੈਨੇਡਾ ਵਿਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਖਾਸ ਕਰਕੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਸੀ। ਇਸ ਵਿਚ ਕਿਹਾ ਗਿਆ ਹੈ ਕਿ ਕੈਨੇਡਾ ਵਿਚ ਵਧਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਅਤੇ ਰਾਜਨੀਤਿਕ ਤੌਰ 'ਤੇ ਸਮਰਥਨ ਪ੍ਰਾਪਤ ਨਫ਼ਰਤੀ ਅਪਰਾਧਾਂ ਅਤੇ ਹਿੰਸਾ ਦੇ ਮੱਦੇਨਜ਼ਰ, ਉਥੇ ਮੌਜੂਦ ਭਾਰਤੀ ਨਾਗਰਿਕਾਂ ਨੂੰ ਬਹੁਤ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾਂਦੀ ਹੈ। ਕੈਨੇਡਾ ਵਿੱਚ ਉਹਨਾਂ ਖੇਤਰਾਂ ਅਤੇ ਸੰਭਾਵਿਤ ਸਥਾਨਾਂ ਦੀ ਯਾਤਰਾ ਕਰਨ ਤੋਂ ਬਚੋ ਜਿੱਥੇ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ।
ਇਹ ਵੀ ਪੜ੍ਹੋ: ਸਾਈਕਲ ਮਕੈਨਿਕ ਦੀ ਧੀ ਬਣੀ ਪੰਜਾਬ ਦੀ ਪਹਿਲੀ ਮਹਿਲਾ ‘ਡਰੋਨ ਇੰਸਟਰਕਟਰ’
ਭਾਰਤ ਦਾ ਹਾਈ ਕਮਿਸ਼ਨ ਜਾਂ ਕੌਂਸਲੇਟ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਕੈਨੇਡੀਅਨ ਅਧਿਕਾਰੀਆਂ ਦੇ ਸੰਪਰਕ ਵਿੱਚ ਰਹੇਗਾ। ਭਾਰਤ ਦੀ ਇਸ ਸਲਾਹ ਤੋਂ ਬਾਅਦ ਕੁਝ ਘੰਟਿਆਂ ਬਾਅਦ ਹੀ ਕੈਨੇਡੀਅਨ ਸਰਕਾਰ ਦਾ ਬਿਆਨ ਆਇਆ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਕੈਨੇਡੀਅਨ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਉੱਚ ਪੱਧਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਸੀ।