ਡਿਪਲੋਮੈਟਾਂ ਨੂੰ ਲੈ ਕੇ ਭਾਰਤ ਨਾਲ ਵਿਵਾਦ ਵਿਚ ਅਮਰੀਕਾ-UK ਨੇ ਕੀਤਾ ਕੈਨੇਡਾ ਦਾ ਸਮਰਥਨ 
Published : Oct 21, 2023, 11:37 am IST
Updated : Oct 21, 2023, 11:37 am IST
SHARE ARTICLE
File Photo
File Photo

ਅਮਰੀਕੀ ਵਿਦੇਸ਼ ਵਿਭਾਗ ਨੇ ਸ਼ੁੱਕਰਵਾਰ ਨੂੰ ਭਾਰਤ ਨੂੰ ਅਪੀਲ ਕੀਤੀ ਕਿ ਉਹ ਦੇਸ਼ ਵਿਚ ਆਪਣੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਲਈ ਕੈਨੇਡਾ 'ਤੇ ਜ਼ੋਰ ਨਾ ਦੇਵੇ।

ਵਾਸ਼ਿੰਗਟਨ: ਭਾਰਤ ਅਤੇ ਕੈਨੇਡਾ ਦਰਮਿਆਨ ਚੱਲ ਰਹੇ ਕੂਟਨੀਤਕ ਸੰਕਟ (ਯੂਐਸ ਕੈਨੇਡਾ ਵਿਵਾਦ) ਵਿਚ ਹੁਣ ਅਮਰੀਕਾ ਤੇ ਬ੍ਰਿਟੇਨ ਵੀ ਕੁੱਦ ਗਿਆ ਹੈ। ਅਮਰੀਕਾ ਤੇ ਯੂਕੇ ਨੇ ਕੈਨੇਡੀਅਨ ਡਿਪਲੋਮੈਟਾਂ ਦੇ ਭਾਰਤ ਛੱਡਣ 'ਤੇ ਚਿੰਤਾ ਜ਼ਾਹਰ ਕੀਤੀ ਹੈ। ਇਸ ਹਫ਼ਤੇ ਦੇ ਸ਼ੁਰੂ ਵਿਚ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਵਿਵਾਦ ਦੇ ਵਿਚਕਾਰ ਓਟਾਵਾ ਨੇ ਭਾਰਤ ਤੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਸੀ।

ਇਸ ਤੋਂ ਬਾਅਦ, ਅਮਰੀਕੀ ਵਿਦੇਸ਼ ਵਿਭਾਗ ਨੇ ਸ਼ੁੱਕਰਵਾਰ ਨੂੰ ਭਾਰਤ ਨੂੰ ਅਪੀਲ ਕੀਤੀ ਕਿ ਉਹ ਦੇਸ਼ ਵਿਚ ਆਪਣੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਲਈ ਕੈਨੇਡਾ 'ਤੇ ਜ਼ੋਰ ਨਾ ਦੇਵੇ। ਇਕ ਰਿਪੋਰਟ ਮੁਤਾਬਕ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਕਿਹਾ, ''ਭਾਰਤ 'ਚ ਆਪਣੀ ਡਿਪਲੋਮੈਟਿਕ ਮੌਜੂਦਗੀ ਨੂੰ ਕਾਫ਼ੀ ਘੱਟ ਕਰਨ ਦੀ ਕੈਨੇਡਾ ਸਰਕਾਰ ਦੀ ਮੰਗ ਦੇ ਜਵਾਬ 'ਚ ਅਸੀਂ ਭਾਰਤ ਤੋਂ ਕੈਨੇਡੀਅਨ ਡਿਪਲੋਮੈਟਾਂ ਦੇ ਜਾਣ ਤੋਂ ਚਿੰਤਤ ਹਾਂ।''

ਇਸ ਸਾਲ ਜੂਨ 'ਚ ਗਰਮਖਿਆਲੀ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਹੋਣ ਦਾ ਦੋਸ਼ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਭਾਰਤ ਨੇ ਸ਼ੁੱਕਰਵਾਰ ਨੂੰ 41 ਕੈਨੇਡੀਅਨ ਡਿਪਲੋਮੈਟਾਂ ਦੀ ਦੇਸ਼ ਤੋਂ ਵਾਪਸੀ ਨੂੰ ਅੰਤਰਰਾਸ਼ਟਰੀ ਨਿਯਮਾਂ ਦੀ ਉਲੰਘਣਾ ਵਜੋਂ 'ਚਿਤਰਣ' ਕਰਨ ਦੀਆਂ ਕੈਨੇਡਾ ਦੀਆਂ ਕੋਸ਼ਿਸ਼ਾਂ ਨੂੰ ਰੱਦ ਕਰ ਦਿੱਤਾ।

ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੋ-ਪੱਖੀ ਕੂਟਨੀਤਕ ਸਮਾਨਤਾ ਨੂੰ ਯਕੀਨੀ ਬਣਾਉਣਾ ਪੂਰੀ ਤਰ੍ਹਾਂ ਡਿਪਲੋਮੈਟਿਕ ਰਿਲੇਸ਼ਨਜ਼ 'ਤੇ ਵਿਏਨਾ ਕਨਵੈਨਸ਼ਨ ਦੇ ਉਪਬੰਧਾਂ ਦੇ ਮੁਤਾਬਕ ਹੈ। ਭਾਰਤ ਦੀ ਇਹ ਟਿੱਪਣੀ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਵੱਲੋਂ ਭਾਰਤ ਤੋਂ ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦੇ ਐਲਾਨ ਤੋਂ ਬਾਅਦ ਆਈ ਹੈ, ਜਿਸ ਵਿੱਚ ਉਨ੍ਹਾਂ ਨੇ ਨਵੀਂ ਦਿੱਲੀ ਦੀ ਕਾਰਵਾਈ ਨੂੰ 'ਅੰਤਰਰਾਸ਼ਟਰੀ ਕਾਨੂੰਨ ਦੇ ਉਲਟ' ਅਤੇ ਡਿਪਲੋਮੈਟਿਕ ਰਿਲੇਸ਼ਨਜ਼ 'ਤੇ ਵਿਆਨਾ ਕਨਵੈਨਸ਼ਨ ਦੀ ਉਲੰਘਣਾ ਦੱਸਿਆ ਹੈ।    


 

SHARE ARTICLE

ਏਜੰਸੀ

Advertisement

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM
Advertisement