ਚਾਰ ਸਾਲ ਬਾਅਦ ਪਾਕਿਸਤਾਨ ਪਰਤੇ ਨਵਾਜ਼ ਸ਼ਰੀਫ, ਏਅਰਪੋਰਟ 'ਤੇ ਲੱਗੇ ਨਾਅਰੇ

By : GAGANDEEP

Published : Oct 21, 2023, 3:59 pm IST
Updated : Oct 21, 2023, 4:14 pm IST
SHARE ARTICLE
photo
photo

ਲਾਹੌਰ 'ਚ ਕਰਨਗੇ ਰੈਲੀ

 

ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਚਾਰ ਸਾਲ ਬਾਅਦ ਇਸਲਾਮਾਬਾਦ ਪਹੁੰਚੇ ਹਨ। ਨਵਾਜ਼ ਸ਼ਰੀਫ ਦਾ ਵਿਸ਼ੇਸ਼ ਜਹਾਜ਼ ਦੁਬਈ ਤੋਂ ਉਡਾਣ ਭਰਨ ਤੋਂ ਬਾਅਦ ਇਸਲਾਮਾਬਾਦ ਹਵਾਈ ਅੱਡੇ 'ਤੇ ਉਤਰਿਆ। ਇਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਦੁਬਈ ਤੋਂ ਰਵਾਨਾ ਹੋਣ ਤੋਂ ਪਹਿਲਾਂ ਨਵਾਜ਼ ਸ਼ਰੀਫ ਨੇ ਪੱਤਰਕਾਰਾਂ ਨੂੰ ਕਿਹਾ- ਅੱਜ ਮੈਂ ਚਾਰ ਸਾਲ ਬਾਅਦ ਪਾਕਿਸਤਾਨ ਜਾ ਰਿਹਾ ਹਾਂ ਅਤੇ ਅੱਲ੍ਹਾ ਦੇ ਅਸ਼ੀਰਵਾਦ ਨਾਲ ਮੈਂ ਬਹੁਤ ਖੁਸ਼ ਹਾਂ। ਨਵਾਜ਼ ਸ਼ਰੀਫ ਪਿਛਲੇ ਚਾਰ ਸਾਲਾਂ ਤੋਂ ਜਲਾਵਤਨੀ ਵਿਚ ਰਹਿ ਰਹੇ ਸਨ।

ਨਵਾਜ਼ ਸ਼ਰੀਫ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਪਾਕਿਸਤਾਨ ਦੀ ਸੁਪਰੀਮ ਕੋਰਟ ਦੁਆਰਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 2019 ਵਿਚ ਦੇਸ਼ ਛੱਡ ਦਿਤਾ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਗੈਰ-ਮੌਜੂਦਗੀ 'ਚ ਦੇਸ਼ ਦੇ ਹਾਲਾਤ ਸੁਧਰੇ ਪਰ ਹਾਲ ਹੀ ਦੇ ਸਾਲਾਂ ਵਿਚ ਪਾਕਿਸਤਾਨ ਦੀ ਅਰਥਵਿਵਸਥਾ ਅਤੇ ਰਾਜਨੀਤਿਕ ਸਥਿਤੀ ਦੋਵਾਂ ਵਿਚ ਭਾਰੀ ਗਿਰਾਵਟ ਆਈ ਹੈ, ਇਸ ਲਈ ਉਨ੍ਹਾਂ ਨੇ ਇਸ 'ਤੇ ਚਿੰਤਾ ਜ਼ਾਹਰ ਕੀਤੀ ਹੈ।

ਨਵਾਜ਼ ਸ਼ਰੀਫ ਦੀ ਵਾਪਸੀ ਅਜਿਹੇ ਸਮੇਂ 'ਚ ਹੋਈ ਹੈ ਜਦੋਂ ਪਾਕਿਸਤਾਨ 'ਚ ਸਿਆਸੀ ਹਲਚਲ ਮਚੀ ਹੋਈ ਹੈ। ਨਾਲ ਹੀ, ਪਾਕਿਸਤਾਨ ਆਪਣੇ ਸਭ ਤੋਂ ਭੈੜੇ ਆਰਥਿਕ ਸੰਕਟ ਵਿੱਚੋਂ ਲੰਘ ਰਿਹਾ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਸਲਾਮਾਬਾਦ ਤੋਂ ਲਾਹੌਰ ਪਹੁੰਚਣਗੇ ਅਤੇ ਇੱਥੇ ਇਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ।

ਫਰਵਰੀ 2020 ਵਿੱਚ ਨਵਾਜ਼ ਸ਼ਰੀਫ਼ ਨੂੰ ਭਗੌੜਾ ਘੋਸ਼ਿਤ ਕੀਤਾ ਗਿਆ ਸੀ। ਹੁਣ ਕਰੀਬ ਚਾਰ ਸਾਲ ਬਾਅਦ ਪਾਕਿਸਤਾਨ ਪਰਤਣ ਤੋਂ ਬਾਅਦ ਨਵਾਜ਼ ਸ਼ਰੀਫ਼ ਨੂੰ ਨਵੀਆਂ ਸਿਆਸੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਾਲਾਂਕਿ ਪਾਕਿਸਤਾਨ ਆਉਣ ਤੋਂ ਪਹਿਲਾਂ ਉਨ੍ਹਾਂ ਇਹ ਵੀ ਕਿਹਾ ਸੀ ਕਿ ਸੱਤਾ 'ਚ ਆਉਣ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਅਕਾਲੀਆਂ ਦੇ ਝੂਠ ਦਾ ਪਰਦਾਫ਼ਾਸ਼, Video Edit ਕਰਕੇ Giani harpreet singh ਨੂੰ ਕੀਤਾ ਗਿਆ ਬਦਨਾਮ'| Sukhbir Badal

24 Aug 2025 3:07 PM

Florida Accident: Truck Driver Harjinder Singh ਨੂੰ ਕੋਈ ਸਜ਼ਾ ਨਾ ਦਿਓ, ਇਸ ਨੂੰ ਬੱਸ ਘਰ ਵਾਪਸ ਭੇਜ ਦਿੱਤਾ ਜਾਵੇ

24 Aug 2025 3:07 PM

Greater Noida dowry death : ਹਾਏ ਓਹ ਰੱਬਾ, ਮਾਪਿਆਂ ਦੀ ਸੋਹਣੀ ਸੁਨੱਖੀ ਧੀ ਨੂੰ ਜ਼ਿੰ+ਦਾ ਸਾ+ੜ'ਤਾ

24 Aug 2025 3:06 PM

Jaswinder Bhalla Funeral News Live: Jaswinder Bhalla ਦੇ ਚਲਾਣੇ ਉਤੇ ਹਰ ਅੱਖ ਰੋਈ, ਭੁੱਬਾਂ ਮਾਰ-ਮਾਰ ਰੋਏ ਲੋਕ

23 Aug 2025 1:28 PM

Jaswinder Bhalla Funeral News Live: ਜਸਵਿੰਦਰ ਭੱਲਾ ਦੇ ਪੁੱਤ ਦੇ ਨਹੀਂ ਰੁਕ ਰਹੇ ਹੰਝੂ | Bhalla death news

23 Aug 2025 1:25 PM
Advertisement