London News : ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

By : BALJINDERK

Published : Oct 21, 2024, 6:11 pm IST
Updated : Oct 21, 2024, 6:11 pm IST
SHARE ARTICLE
ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ
ਗਲੋਬਲ ਸਿੱਖ ਕੌਂਸਲ ਵੱਲੋਂ ਲਾਰਡ ਇੰਦਰਜੀਤ ਸਿੰਘ ਲਾਈਫਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

London News : ਇਸ ਮੌਕੇ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ, ਕੰਵਲਜੀਤ ਕੌਰ ਅਤੇ ਲੰਡਨ ਦੇ ਉੱਘੇ ਕਾਰੋਬਾਰੀ ਟੋਨੀ ਮਠਾਰੂ ਨੂੰ ਵੀ ਕੀਤਾ ਸਨਮਾਨਿਤ

London News : ਵੱਖ- ਵੱਖ 32 ਦੇਸ਼ਾਂ ਦੀਆਂ ਰਾਸ਼ਟਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਹਾਊਸ ਆਫ ਲਾਰਡਸ, ਵੈਸਟਮਿੰਸਟਰ, ਲੰਡਨ ਦੇ ਕਮੇਟੀ ਰੂਮ ’ਚ ਹੋਈ ਆਪਣੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਹਾਊਸ ਆਫ਼ ਲਾਰਡਜ਼ ਦੇ ਪਹਿਲੇ ਦਸਤਾਰਧਾਰੀ ਸਿੱਖ ਮੈਂਬਰ ਲਾਰਡ ਇੰਦਰਜੀਤ ਸਿੰਘ ਨੂੰ 'ਲਾਈਫ਼ਟਾਈਮ ਅਚੀਵਮੈਂਟ ਐਵਾਰਡ' ਨਾਲ ਸਨਮਾਨਿਤ ਕੀਤਾ ਹੈ। ਇਸ ਮੌਕੇ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ, ਕੰਵਲਜੀਤ ਕੌਰ ਅਤੇ ਕੌਂਸਲ ਦੇ ਮੈਂਬਰਾਂ ਨੇ ਲੰਡਨ ਦੇ ਉੱਘੇ ਕਾਰੋਬਾਰੀ ਟੋਨੀ ਮਠਾਰੂ ਨੂੰ ਵੀ ਸਮਾਜਿਕ ਕਾਰਜਾਂ ’ਚ ਪਾਏ ਪਰਉਪਕਾਰੀ ਯੋਗਦਾਨ ਲਈ ਸਨਮਾਨਿਤ ਕੀਤਾ।

ਇਸ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜੀ.ਐਸ.ਸੀ. ਦੇ ਜਨਰਲ ਸਕੱਤਰ ਹਰਸਰਨ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਲਈ ਬਹੁਤ ਸ਼ਲਾਘਾਯੋਗ ਗੱਲ ਹੈ ਕਿ ਹਾਊਸ ਆਫ਼ ਲਾਰਡਜ਼ ਦੀ ਗੈਲਰੀ ਵਿੱਚ ਲਾਰਡ ਇੰਦਰਜੀਤ ਸਿੰਘ ਦੀ ਤਸਵੀਰ ਪ੍ਰਦਰਸ਼ਿਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਰਤਾਨੀਆ ਦੀ ਸੰਸਦ ਦੇ ਉਪਰਲੇ ਸਦਨ ਦੇ ਪਹਿਲੇ ਸਿੱਖ ਸੰਸਦ ਮੈਂਬਰ ਵਜੋਂ ਇਹ ਮਾਨਤਾ ਬਰਤਾਨਵੀ ਸਮਾਜ, ਸਿੱਖ ਭਾਈਚਾਰੇ ਅਤੇ ਅੰਤਰ-ਧਰਮ ਸਦਭਾਵਨਾ ਲਈ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦਾ ਪ੍ਰਮਾਣ ਹੈ। ਉਨ੍ਹਾਂ ਅੱਗੇ ਕਿਹਾ ਕਿ 'ਬੈਰਨ ਸਿੰਘ ਆਫ ਵਿੰਬਲਡਨ' ਦਾ ਖਿਤਾਬ ਪ੍ਰਾਪਤ ਲਾਰਡ ਇੰਦਰਜੀਤ ਸਿੰਘ ਨੂੰ ਧਾਰਮਿਕ ਭਾਈਚਾਰਿਆਂ ਪ੍ਰਤੀ ਵਿਲੱਖਣ ਸੇਵਾਵਾਂ ਦੇ ਸਨਮਾਨ ਵਜੋਂ ਵੱਕਾਰੀ ਟੈਂਪਲਟਨ ਐਵਾਰਡ ਅਤੇ ਇੰਟਰਫੇਥ ਮੈਡਲ ਵੀ ਪ੍ਰਦਾਨ ਹੋਇਆ ਹੈ।

ਮਲੇਸ਼ੀਆ ਦੇ ਨੁਮਾਇੰਦੇ ਜਗੀਰ ਸਿੰਘ ਨੇ ਨੈਟਵਰਕ ਆਫ ਸਿੱਖ ਆਰਗੇਨਾਈਜ਼ੇਸ਼ਨਜ਼ (ਯੂ.ਕੇ.) ਦੇ ਡਾਇਰੈਕਟਰ ਵਜੋਂ ਲਾਰਡ ਇੰਦਰਜੀਤ ਸਿੰਘ ਦੀ ਭੂਮਿਕਾ ਸਮੇਤ ਰਾਸ਼ਟਰੀ ਅਤੇ ਨਾਗਰਿਕ ਮੌਕਿਆਂ ਵਿੱਚ ਸਰਗਰਮ ਸ਼ਮੂਲੀਅਤ ਬਾਰੇ ਜ਼ਿਕਰ ਕਰਦਿਆਂ ਦੱਸਿਆ ਲਾਰਡ ਸਿੰਘ ਨੇ ਰਾਸ਼ਟਰਮੰਡਲ ਸੇਵਾ ਅਤੇ ਵਾਈਟਹਾਲ, ਲੰਦਨ ਦੇ ਸੈਨੋਟਾਫ ਵਿਖੇ ਯਾਦਗਾਰੀ ਦਿਵਸ ਸੇਵਾ ਮੌਕੇ ਨਿਭਾਈਆਂ ਸੇਵਾਵਾਂ ਬਾਰੇ ਵੀ ਚਾਨਣਾ ਪਾਇਆ।

ਜ਼ਿਕਰਯੋਗ ਹੈ ਕਿ ਲਾਰਡ ਇੰਦਰਜੀਤ ਸਿੰਘ ਨੂੰ ਅੰਤਰ-ਧਰਮ ਲਹਿਰ ਵਿਚ ਪਾਏ ਯੋਗਦਾਨ ਲਈ ਵਿਸ਼ਵ ਪੱਧਰ 'ਤੇ ਜਾਣਿਆ ਜਾਂਦਾ ਹੈ ਅਤੇ ਉਹ ਵਿਸ਼ਵ ਕਾਂਗਰਸ ਆਫ ਫੇਥਜ਼ ਦੇ ਸਰਪ੍ਰਸਤ ਅਤੇ ਇੰਟਰ-ਫੇਥ ਨੈਟਵਰਕ ਯੂਕੇ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਵੀ ਹਨ। ਇਸ ਮੌਕੇ ਬੁਲਾਰਿਆਂ ਨੇ ਪ੍ਰਿੰਸ ਵਿਲੀਅਮ ਅਤੇ ਕੈਥਰੀਨ ਮਿਡਲਟਨ ਦੇ ਵਿਆਹ ਅਤੇ ਰਾਜਾ ਚਾਰਲਸ ਅਤੇ ਮਹਾਰਾਣੀ ਕੈਮਿਲਾ ਦੀ ਤਾਜਪੋਸ਼ੀ ਸਮਾਗਮ ਵਿੱਚ ਸਿੱਖ ਧਰਮ ਦੇ ਪ੍ਰਤੀਨਿਧੀ ਵਜੋਂ ਉਨ੍ਹਾਂ ਦੀ ਮਹੱਤਵਪੂਰਨ ਮੌਜੂਦਗੀ ਦਾ ਵੀ ਜ਼ਿਕਰ ਕੀਤਾ।

ਇਸ ਮੌਕੇ ਅਮਰੀਕਾ ਤੋਂ ਪੁੱਜੇ ਕੌਂਸਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਬੇਦੀ ਨੇ ਸਿੱਖ ਮੈਸੇਂਜਰ ਦੇ ਸੰਪਾਦਕ ਵਜੋਂ ਅਤੇ ਬੀਬੀਸੀ ਰੇਡੀਓ ਦੇ ਦੋ ਵਿਸ਼ੇਸ਼ ਪ੍ਰੋਗਰਾਮਾਂ ‘ਥੌਟ ਫਾਰ ਦਿ ਡੇਅ’ ਅਤੇ ‘ਪੌਜ਼ ਫਾਰ ਥੌਟ’ ਵਿੱਚ ਲਾਰਡ ਸਿੰਘ ਵੱਲੋਂ ਰੋਜ਼ਾਨਾ ਪੇਸ਼ਕਾਰੀ ਦੌਰਾਨ ਸਿੱਖ ਮੁੱਦਿਆਂ ਨੂੰ ਉਜਾਗਰ ਕਰਨ ਸਬੰਧੀ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਅਵਾਰਡ ਪ੍ਰਾਪਤ ਕਰਨ ਉਪਰੰਤ ਲਾਰਡ ਸਿੰਘ ਅਤੇ ਟੋਨੀ ਮਠਾਰੂ ਦੋਵਾਂ ਨੇ ਕੌਂਸਲ ਦੇ ਟੀਚਿਆਂ ਅਤੇ ਵਿਸ਼ਵ ਸਿੱਖ ਭਾਈਚਾਰੇ ਦੀ ਸੇਵਾ ਕਰਨ ਸਬੰਧੀ ਉਲੀਕੇ ਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਮੱਦਦ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ।

ਸਮਾਗਮ ਨੂੰ ਸੰਬੋਧਨ ਕਰਨ ਵਾਲੇ ਹੋਰਨਾਂ ਪ੍ਰਮੁੱਖ ਬੁਲਾਰਿਆਂ ਵਿੱਚ ਇੰਡੋਨੇਸ਼ੀਆ ਤੋਂ ਡਾ: ਕਰਮਿੰਦਰ ਸਿੰਘ ਢਿੱਲੋਂ, ਆਇਰਲੈਂਡ ਤੋਂ ਡਾ: ਜਸਬੀਰ ਸਿੰਘ ਪੁਰੀ, ਭਾਰਤ ਤੋਂ ਰਾਮ ਸਿੰਘ ਰਾਠੌਰ ਅਤੇ ਹਰਜੀਤ ਸਿੰਘ ਗਰੇਵਾਲ, ਨੇਪਾਲ ਤੋਂ ਕਿਰਨਦੀਪ ਕੌਰ ਸੰਧੂ, ਸੁਖਦੇਵ ਸਿੰਘ ਬੈਲਜੀਅਮ, ਸਰਦੂਲ ਸਿੰਘ ਯੂਗਾਂਡਾ, ਰਣਬੀਰ ਸਿੰਘ ਅਟਵਾਲ ਥਾਈਲੈਂਡ, ਬਰਮਿੰਘਮ ਤੋਂ ਖਜ਼ਾਨਚੀ ਸਤਨਾਮ ਸਿੰਘ ਪੂਨੀਆ, ਲੰਦਨ ਤੋਂ ਸਤਵਿੰਦਰ ਸਿੰਘ ਢਡਿਆਲਾ, ਸਤਿੰਦਰ ਸਿੰਘ ਅਰਧਨ, ਸੁਰਜੀਤ ਸਿੰਘ ਜੁਤਲਾ, ਨਵਦੀਪ ਸਿੰਘ, ਬਲਬੀਰ ਕੌਰ ਮਠਾੜੂ ਵੀ ਸ਼ਾਮਲ ਹਨ।

(For more news apart from Honored with Lord Inderjit Singh Lifetime Achievement Award by Global Sikh Council News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement