ਸਾਬਕਾ ਸ਼ਾਸਕ ਪਰਵੇਜ਼ ਮੁਸ਼ੱਰਫ ਦੇ ਕਤਲ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਦਿੱਤੀ ਰਿਹਾਈ
Published : Nov 21, 2022, 7:57 pm IST
Updated : Nov 21, 2022, 7:57 pm IST
SHARE ARTICLE
Image
Image

ਹਮਲੇ 'ਚ ਮੁਸ਼ੱਰਫ ਵਾਲ-ਵਾਲ ਬਚੇ ਸੀ

 

ਇਸਲਾਮਾਬਾਦ - ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸੋਮਵਾਰ ਨੂੰ 2003 ਵਿੱਚ ਤਤਕਾਲੀ ਫ਼ੌਜੀ ਸ਼ਾਸਕ ਜਨਰਲ (ਸੇਵਾਮੁਕਤ) ਪਰਵੇਸ਼ ਮੁਸ਼ੱਰਫ ਦੀ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ੀ ਵਿਅਕਤੀ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।

ਇੱਕ ਰਿਪੋਰਟ ਮੁਤਾਬਿਕ ਰਾਣਾ ਤਨਵੀਰ ਨੂੰ 2003 ਦੇ ਰਾਵਲਪਿੰਡੀ ਪੰਪ ਹਮਲੇ ਮਾਮਲੇ ਵਿੱਚ ਅਦਾਲਤ ਨੇ 2005 ਵਿੱਚ 14 ਸਾਲ ਦੀ ਸਜ਼ਾ ਸੁਣਾਈ ਸੀ, ਪਰ ਉਹ ਪਿਛਲੇ 20 ਸਾਲਾਂ ਤੋਂ ਜੇਲ੍ਹ ਵਿੱਚ ਹੈ।

ਮਹੱਤਵਪੂਰਨ ਗੱਲ ਇਹ ਹੈ ਕਿ ਰਾਵਲਪਿੰਡੀ ਵਿੱਚ ਮੁਸ਼ੱਰਫ਼ ਦੇ ਕਾਫ਼ਲੇ 'ਤੇ ਬੰਬ ਅਤੇ ਬੰਦੂਕਾਂ ਨਾਲ ਹੋਏ ਹਮਲੇ 'ਚ ਉਹ ਵਾਲ-ਵਾਲ ਬਚੇ ਸੀ, ਅਤੇ ਤਨਵੀਰ ਨੂੰ 31 ਦਸੰਬਰ 2003 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਰਿਪੋਰਟ ਅਨੁਸਾਰ, ਜਸਟਿਸ ਸਰਦਾਰ ਤਾਰਿਕ ਮਸੂਦ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਸਜ਼ਾ ਪੂਰੀ ਹੋਣ ਦੇ ਬਾਵਜੂਦ ਕੈਦੀ ਨੂੰ ਰਿਹਾਅ ਨਾ ਕਰਨ ਨਾਲ ਸੰਬੰਧਿਤ ਪਟੀਸ਼ਨ ਦੀ ਸੁਣਵਾਈ ਕਰਦਿਆਂ ਤਨਵੀਰ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ।

ਸੁਣਵਾਈ ਦੌਰਾਨ ਤਨਵੀਰ ਦੇ ਵਕੀਲ ਹਸ਼ਮਤ ਹਬੀਬ ਨੇ ਕਿਹਾ ਸੀ ਕਿ ਸਜ਼ਾ ਪੂਰੀ ਹੋਣ ਦੇ ਬਾਵਜੂਦ ਉਸ ਦੇ ਮੁਵੱਕਿਲ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। 

ਹਬੀਬ ਨੇ ਕਿਹਾ, ''ਉਮਰ ਕੈਦ ਦੀ ਮਿਆਦ 14 ਸਾਲ ਹੈ ਅਤੇ ਮੇਰਾ ਮੁਵੱਕਿਲ ਲਗਭਗ 20 ਸਾਲਾਂ ਤੋਂ ਜੇਲ 'ਚ ਹੈ।'' 

ਹਬੀਬ ਨੇ ਉਮੀਦ ਜਤਾਈ ਹੈ ਕਿ ਸੁਪਰੀਮ ਕੋਰਟ ਦੇ ਸੋਮਵਾਰ ਦੇ ਆਦੇਸ਼ ਤੋਂ ਬਾਅਦ ਤਨਵੀਰ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੁਸ਼ੱਰਫ 1999 'ਚ ਤਤਕਾਲੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਸਰਕਾਰ ਦਾ ਤਖ਼ਤਾਪਲਟ ਕਰਕੇ ਪਾਕਿਸਤਾਨ 'ਚ ਸੱਤਾ 'ਤੇ ਕਾਬਜ਼ ਹੋਏ ਸੀ। 2008 ਵਿੱਚ ਉਨ੍ਹਾਂ ਪਾਕਿਸਤਾਨ ਦੇ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਡਾਕਟਰੀ ਇਲਾਜ ਦੇ ਬਹਾਨੇ 2016 ਵਿੱਚ ਪਾਕਿਸਤਾਨ ਛੱਡਣ ਤੋਂ ਬਾਅਦ ਦੁਬਈ ਵਿੱਚ ਰਹਿ ਰਹੇ ਹਨ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement