Israel News : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਅਤੇ ਸਾਬਕਾ ਰੱਖਿਆ ਮੰਤਰੀ ਦੀ ਹੋਵੇਗੀ ਗ੍ਰਿਫ਼ਤਾਰੀ, ਕੋਰਟ ਨੇ ਜਾਰੀ ਕੀਤੇ ਵਾਰੰਟ

By : BALJINDERK

Published : Nov 21, 2024, 7:27 pm IST
Updated : Nov 21, 2024, 8:06 pm IST
SHARE ARTICLE
 Prime Minister of Israel and former Defense Minister
Prime Minister of Israel and former Defense Minister

Israel News : ਕੋਰਟ ਨੇ ਪੀਐਮ ਨੇਤਨਯਾਹੂ ਅਤੇ ਗੈਲੇਂਟ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਲਗਾਇਆ ਦੋਸ਼

Israel News : ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਨੇ ਨੇਤਨਯਾਹੂ, ਇਜ਼ਰਾਈਲ ਦੇ ਰੱਖਿਆ ਮੰਤਰੀ ਅਤੇ ਹਮਾਸ ਦੇ ਇੱਕ ਅਧਿਕਾਰੀ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਨੇ ਵੀਰਵਾਰ ਨੂੰ ਇਜ਼ਰਾਇਲੀ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਹੇਗ ਵਿੱਚ ਅੰਤਰਰਾਸ਼ਟਰੀ ਅਪਰਾਧਿਕ ਅਦਾਲਤ ਨੇ ਵੀਰਵਾਰ ਨੂੰ ਕਿਹਾ ਕਿ ਉਸਨੇ ਹਮਾਸ ਦੇ ਨੇਤਾਵਾਂ ਮੁਹੰਮਦ ਦੀਆਬ ਇਬਰਾਹਿਮ ਅਲ-ਮਸਰੀ ਅਤੇ ਬੈਂਜਾਮਿਨ ਨੇਤਨਯਾਹੂ ਅਤੇ ਇਸਦੇ ਸਾਬਕਾ ਰੱਖਿਆ ਮੰਤਰੀ ਯੋਆਵ ਗਲੈਂਟ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਹਨ।

ਕੀ ਹੈ ਪੂਰਾ ਮਾਮਲਾ?

ਇੰਟਰਨੈਸ਼ਨਲ ਕ੍ਰਿਮੀਨਲ ਕੋਰਟ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਗੈਲੈਂਟ 'ਤੇ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਦੋਸ਼ ਲਗਾਇਆ ਹੈ। ਅਦਾਲਤ ਨੇ ਇਕ ਬਿਆਨ 'ਚ ਕਿਹਾ ਕਿ ਉਨ੍ਹਾਂ 'ਤੇ ਹੱਤਿਆ, ਤਸ਼ੱਦਦ ਅਤੇ ਅਣਮਨੁੱਖੀ ਕਾਰਵਾਈਆਂ ਦੇ ਦੋਸ਼ ਹਨ।

ਅਦਾਲਤ ਨੇ ਦੋਸ਼ ਲਾਇਆ ਹੈ ਕਿ ਇਜ਼ਰਾਈਲ ਨੇ ਗਾਜ਼ਾ ਵਿੱਚ ਨਾਗਰਿਕਾਂ ਲਈ ਭੋਜਨ, ਪਾਣੀ ਅਤੇ ਡਾਕਟਰੀ ਸਹਾਇਤਾ ਵਰਗੀਆਂ ਜ਼ਰੂਰੀ ਸਪਲਾਈਆਂ ਨੂੰ ਸੀਮਤ ਕਰ ਦਿੱਤਾ ਹੈ, ਜਿਸ ਕਾਰਨ ਬੱਚਿਆਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਸੰਕਟ ਦਾ ਸਾਹਮਣਾ ਕਰ ਰਹੇ ਹਨ।

ਹੇਗ ਸਥਿਤ ਆਈਸੀਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਚੈਂਬਰ ਨੇ ਦੋਵਾਂ ਵਿਅਕਤੀਆਂ ਦੇ ਖਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅਤੇ ਰੱਖਿਆ ਮੰਤਰੀ ਯੋਵ ਗੈਲੈਂਟ 'ਤੇ ਮਨੁੱਖਤਾ ਵਿਰੁੱਧ ਕੰਮ ਕਰਨ ਦਾ ਦੋਸ਼ ਹੈ। ਅਦਾਲਤ ਨੇ ਬਿਆਨ 'ਚ ਕਿਹਾ ਕਿ 8 ਅਕਤੂਬਰ 2023 ਤੋਂ 20 ਮਈ 2024 ਤੱਕ ਲੜੀਆਂ ਗਈਆਂ ਜੰਗਾਂ 'ਚ ਕਈ ਬੇਕਸੂਰ ਲੋਕਾਂ ਦੀ ਜਾਨ ਜਾ ਚੁੱਕੀ ਹੈ।

(For more news apart from  Prime Minister of Israel and former Defense Minister will be arrested, court has issued warrants News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement