
ਕਰਤਾਰਪੁਰ ਸਾਹਿਬ ਗੁਰਦੁਾਅਰਾ ਲਾਂਘੇ ਲਈ ਪਾਕਿਸਤਾਨ ਨਾਲ ਜ਼ਮੀਨ ਤਬਾਦਲਾ ਕਰਨ ਦਾ ਭਾਰਤੀ ਪੰਜਾਬ ਦਾ ਮਤਾ ਪਾਕਿਸਤਾਨ ਸਰਕਾਰ ਨੇ ਰੱਦ ਕਰ ਦਿਤਾ ਹੈ..
ਇਸਲਾਮਾਬਾਦ (ਭਾਸ਼ਾ): ਕਰਤਾਰਪੁਰ ਸਾਹਿਬ ਗੁਰਦੁਾਅਰਾ ਲਾਂਘੇ ਲਈ ਪਾਕਿਸਤਾਨ ਨਾਲ ਜ਼ਮੀਨ ਤਬਾਦਲਾ ਕਰਨ ਦਾ ਭਾਰਤੀ ਪੰਜਾਬ ਦਾ ਮਤਾ ਪਾਕਿਸਤਾਨ ਸਰਕਾਰ ਨੇ ਰੱਦ ਕਰ ਦਿਤਾ ਹੈ। ਇਸ ਮਾਮਲੇ ਬਾਰੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਦੇ ਮਾਮਲੇ 'ਚ ਜ਼ਮੀਨ ਤਬਾਦਲੇ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ'। ਉਨ੍ਹਾਂ ਕਿਹਾ ਕਿ 'ਕਰਤਾਰਪੁਰ ਲਾਂਘਾ ਦੇਣ ਦਾ ਫੈਸਲਾ ਸਿੱਖ ਭਾਈਚਾਰੇ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਕੀਤਾ ਗਿਆ,
Dr Mohammad Faisal
ਜਿਸ ਲਈ ਉਹ ਲੰਬੇ ਸਮੇਂ ਤੋਂ ਮੰਗ ਕਰ ਰਹੇ ਸਨ ਤਾਂ ਕਿ ਉਨ੍ਹਾਂ ਦੇ ਅਹਿਮ ਧਾਰਮਿਕ ਸਥਾਨ ਤੱਕ ਵੀਜ਼ਾ ਮੁਕਤ ਪਹੁੰਚ ਸੰਭਵ ਹੋ ਸਕੇ। ਭਾਰਤ ਸਰਕਾਰ ਨੇ ਦਾਅਵਾ ਕੀਤਾ ਹੈ ਪੰਜਾਬ ਵਿਚ ਵਾਪਰੀਆਂ ਤਾਜ਼ਾ ਅਤਿਵਾਦੀ ਘਟਨਾਵਾਂ ਤੇ ਸਬੰਧਤ ਦਸਤਾਵੇਜ਼ ਸਾਬਿਤ ਕਰਦੇ ਹਨ ਕਿ ਪਾਕਿਸਤਾਨੀ ਸੱਤਾ ਤੇ ਸਿੱਖ ਕੱਟੜਪੰਥੀ ਪੰਜਾਬ ਵਿਚ ਅਤਿਵਾਦ ਨੂੰ ਮੁੜ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
Kartarpur
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਵੀਰਵਾਰ ਸ਼ਾਮੀ ਕੀਤੇ ਇਕ ਟਵੀਟ ਵਿਚ ਕਿਹਾ ਕਿ ਪਾਕਿਸਤਾਨੀ ਸੱਤਾ ਤੇ ਉੱਥੇ ਰਹਿ ਰਹੇ ਸਿੱਖ ਕੱਟੜਪੰਥੀ ਵਿਦੇਸ਼ੀ ਵਸਦੇ ਗਰਮਦਲੀਆਂ ਦੀ ਮਦਦ ਨਾਲ ਪੰਜਾਬ ਵਿਚ ਅੱਤਵਾਦ ਮੁੜ ਸੁਰਜੀਤ ਕਰਨ ਉੱਤੇ ਆਪਣਾ ਧਿਆਨ ਕ੍ਰੇਂਦਿਤ ਕਰ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਕਿਸਤਾਨੀ ਫੌਜ ਅਤੇ ਖੂਫ਼ੀਆਂ ਏਜੰਸੀ ਆਈਐਸਆਈ ਉੱਤੇ ਖਾਲਿਸਤਾਨੀ ਸੰਗਠਨਾਂ ਨਾਲ ਮਿਲ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦਾ ਦੋਸ਼ ਲਗਾ ਚੁੱਕੇ ਹਨ।
ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਦਾ ਸੁਆਗਤ ਕਰਦਿਆਂ ਪਾਕਿਸਤਾਨ 'ਚ ਸਥਿਤ ਇਤਿਹਾਸਕ ਗੁਰਦੁਆਰੇ ਨੂੰ ਭਾਰਤੀ ਅਧਿਕਾਰ ਖੇਤਰ 'ਚ ਲੈ ਕੇ ਆਉਣ ਲਈ ਪਾਕਿਸਤਾਨ ਨਾਲ ਜ਼ਮੀਨ ਅਦਲਾ-ਬਦਲੀ ਕਰਨ ਦਾ ਮਤਾ ਪਾਸ ਕੀਤਾ ਗਿਆ।