PM Modi Kuwait Visit : ਪ੍ਰਧਾਨ ਮੰਤਰੀ ਮੰਤਰੀ ਮੋਦੀ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ

By : BALJINDERK

Published : Dec 21, 2024, 7:15 pm IST
Updated : Dec 21, 2024, 7:15 pm IST
SHARE ARTICLE
ਪ੍ਰਧਾਨ ਮੰਤਰੀ ਮੰਤਰੀ ਮੋਦੀ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ
ਪ੍ਰਧਾਨ ਮੰਤਰੀ ਮੰਤਰੀ ਮੋਦੀ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ

PM Modi Kuwait Visit : ਦੌਰੇ ਦੌਰਾਨ ਕੁਵੈਤ ਦੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ ਅਤੇ ਭਾਰਤੀ ਪ੍ਰਵਾਸੀਆਂ ਨੂੰ ਮਿਲਣਗੇ। 

PM Modi Kuwait Visit News in Punjabi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਦੋ ਦਿਨਾਂ ਦੀ ਯਾਤਰਾ ’ਤੇ ਕੁਵੈਤ ਪੁੱਜੇ ਜਿੱਥੇ ਉਹ ਰਖਿਆ ਅਤੇ ਵਪਾਰ ਸਮੇਤ ‘ਵੱਖੋ-ਵੱਖ ਖੇਤਰਾਂ ’ਚ ਭਾਰਤ-ਕੁਵੈਤ ਦੋਸਤੀ ਨੂੰ ਮਜ਼ਬੂਤ ਕਰਨ’ ਲਈ ਕੁਵੈਤੀ ਲੀਡਰਸ਼ਿਪ ਨਾਲ ਗੱਲਬਾਤ ਕਰਨਗੇ ਅਤੇ ਭਾਰਤੀ ਪ੍ਰਵਾਸੀਆਂ ਨੂੰ ਮਿਲਣਗੇ। 

1

ਮੋਦੀ ਕੁਵੈਤ ਦੇ ਅਮੀਰ ਸ਼ੇਖ ਮਿਸ਼ਅਲ ਅਲ-ਅਹਿਮਦ ਅਲ-ਜਬਰ ਅਲ-ਸਬਾ ਦੇ ਸੱਦੇ ’ਤੇ ਕੁਵੈਤ ਪਹੁੰਚੇ ਹਨ। 43 ਸਾਲਾਂ ਬਾਅਦ ਕਿਸੇ ਵੀ ਭਾਰਤੀ ਪ੍ਰਧਾਨ ਮੰਤਰੀ ਦੀ ਕੁਵੈਤ ਦੀ ਇਹ ਪਹਿਲੀ ਯਾਤਰਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ’ਤੇ ਲਿਖਿਆ, ‘‘ਕੁਵੈਤ ’ਚ ਗਰਮਜੋਸ਼ੀ ਨਾਲ ਸਵਾਗਤ ਹੋਇਆ। ਇਹ 43 ਸਾਲਾਂ ’ਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਹਿਲੀ ਯਾਤਰਾ ਹੈ ਅਤੇ ਇਸ ਨਾਲ ਬਿਨਾਂ ਸ਼ੱਕ ਵੱਖੋ-ਵੱਖ ਇਲਾਕਿਆਂ ’ਚ ਭਾਰਤ-ਕੁਵੈਤ ਦੋਸਤੀ ਮਜ਼ਬੂਤ ਹੋਵੇਗੀ। ਮੈਂ ਅੱਜ ਅਤੇ ਕਲ ਲਈ ਨਿਰਧਾਰਤ ਪ੍ਰੋਗਰਾਮਾਂ ਲਈ ਉਤਸੁਕ ਹਾਂ।’’

1

ਮੋਦੀ ਦੇ ਆਗਮਨ ’ਤੇ ਕੁਵੈਤ ਦੇ ਪਹਿਲੇ ਉਪ ਪ੍ਰਧਾਨ ਮੰਤਰੀ ਸ਼ੇਖ ਫਹਾਦ ਯੁਸੁਫ਼ ਸਾਊਦ ਅਲ-ਸਬਾ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। 
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ, ‘‘ਇਕ ਨਵਾਂ ਅਧਿਆਏ ਸ਼ੁਰੂ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਵੈਤ ਪਹੁੰਚੇ।’’ ਯਾਤਰਾ ਦੌਰਾਨ ਮੋਦੀ ਕੁਵੈਤ ਦੀ ਲੀਡਰਸ਼ਿਪ ਨਾਲ ਚਰਚਾ ਕਰਨਗੇ ਅਤੇ ਭਾਰਤੀ ਭਾਈਚਾਰੇ ਨਾਲ ਗੱਲਬਾਤ ਵੀ ਕਰਨਗੇ। 
ਕੁਵੈਤ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਸਿਖਰਲੀ ਕੁਵੈਤ ਲੀਡਰਸ਼ਿਪ ਨਾਲ ਉਨ੍ਹਾਂ ਦੀ ਗੱਲਬਾਤ ਭਾਰਤ ਅਤੇ ਕੁਵੈਤ ਵਿਚਕਾਰ ਭਵਿੱਖ ਦੀ ਸਾਂਝੇਦਾਰੀ ਲਈ ਇਕ ਰੋਡਮੈਪ ਤਿਆਰ ਕਰਨ ਦਾ ਮੌਕਾ ਹੋਵੇਗੀ। ਉਨ੍ਹਾਂ ਕਿਹਾ, ‘‘ਅਸੀਂ ਕੁਵੈਤ ਨਾਲ ਪੀੜ੍ਹੀਆਂ ਤੋਂ ਜਾਰੀ ਇਤਿਹਾਸਕ ਰਿਸ਼ਤਿਆਂ ਨੂੰ ਬਹੁਤ ਮਹੱਤਵ ਦਿੰਦੇ ਹਾਂ। ਅਸੀਂ ਨਾ ਸਿਰਫ਼ ਮਜ਼ਬੂਤ ਵਪਾਰ ਅਤੇ ਊਰਜਾ ਭਾਗੀਦਾਰ ਹਾਂ ਬਲਕਿ ਪਛਮੀ ਏਸ਼ੀਆ ਖੇਤਰ ’ਚ ਸ਼ਾਂਤੀ, ਸੁਰੱਖਿਆ, ਸਥਿਰਤਾ ਅਤੇ ਖ਼ੁਸ਼ਹਾਲੀ ਨਾਲ ਵੀ ਸਾਡੇ ਸਾਂਝੇ ਹਿੱਤ ਜੁੜੇ ਹੋਏ ਹਨ।’’ 

1

ਮੋਦੀ ਨੇ ਕਿਹਾ ਕਿ ਉਹ ਕੁਵੈਤ ਦੇ ਅਮੀਰ ਰਾਜਕੁਮਾਰ ਅਤੇ ਪ੍ਰਧਾਨ ਮੰਤਰੀ ਨਾਲ ਅਪਣੀ ਬੈਠਕ ਨੂੰ ਲੈ ਕੇ ਕਾਫ਼ੀ ਉਤਸੁਕ ਹਨ। ਪ੍ਰਧਾਨ ਮੰਤਰੀ ਇਥੇ 26ਵੇਂ ਅਰੇਬੀਅਨ ਗਲਫ਼ ਕੱਪ ਦੇ ਉਦਘਾਟਨ ਸਮਾਰੋਹ ’ਚ ਵੀ ਸ਼ਾਮਲ ਹੋਣਗੇ। ਕੁਵੈਤ ਦੀ ਯਾਤਰਾ ਕਰਨ ਵਾਲੀ ਆਖ਼ਰੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸਨ ਜਿਨ੍ਹਾਂ ਨੇ 1981 ’ਚ ਇਸ ਦੇਸ਼ ਦੀ ਯਾਤਰਾ ਕੀਤੀ ਸੀ। (ਪੀਟੀਆਈ)

(For more news apart from Prime Minister Modi arrived in Kuwait on a two-day visit News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement