
ਕਰੀਬ 8 ਮਹੀਨੇ ਪਹਿਲਾਂ ਰੋਜ਼ੀ ਰੋਟੀ ਕਮਾਉਣ ਗਿਆ ਸੀ ਵਿਦੇਸ਼
Punjabi Die In America latest news in punjabi: ਅਮਰੀਕਾ ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ ਚ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰੋਜ਼ੀ ਰੋਟੀ ਕਮਾਉਣ ਅਮਰੀਕਾ ਦੇ ਨਿਊਯਾਰਕ ਵਿਖੇ ਗਏ ਪਿੰਡ ਝੱਜ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ 21 ਸਾਲਾ ਗੱਭਰੂ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਪਿਤਾ ਕਮਲਜੀਤ ਸਿੰਘ, ਮਾਤਾ ਗੁਰਵਿੰਦਰ ਕੌਰ ਨੇ ਦਸਿਆ ਕਿ ਉਨ੍ਹਾਂ ਦਾ ਪੁੱਤਰ ਸੰਦੀਪ ਸਿੰਘ ਜੋ ਕਿ ਪਿਛਲੇ 7-8 ਮਹੀਨਿਆਂ ਤੋਂ ਅਮਰੀਕਾ ਦੇ ਸ਼ਹਿਰ ਨਿਊਯਾਰਕ ਵਿਖੇ ਰੁਜ਼ਗੁਰ ਦੀ ਭਾਲ ਲਈ ਗਿਆ ਹੋਇਆ ਸੀ, ਦੀ ਮੌਤ ਹੋਣ ਦੀ ਖ਼ਬਰ ਕਿਸੇ ਨੇ ਪਰਿਵਾਰ ਨੂੰ ਫੋਨ ਕਰ ਕੇ ਦਿਤੀ।
ਮ੍ਰਿਤਕ ਨੌਜਵਾਨ ਸੰਦੀਪ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮੌਤ ਦੇ ਕਾਰਨਾਂ ਦਾ ਅਜੇ ਪੂਰਾ ਪਤਾ ਨਹੀਂ ਲਗ ਸਕਿਆ। ਪਰਿਵਾਰ ਵਲੋਂ ਸਰਕਾਰ ਕੋਲੋਂ ਗੁਹਾਰ ਲਗਾਈ ਹੈ ਕਿ ਸੰਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਘਰ ਪਿੰਡ ਝੱਜ (ਪੰਜਾਬ) ਵਿਖੇ ਲਿਆਉਣ ’ਚ ਮਦਦ ਕੀਤੀ ਜਾਵੇ।