ਅਮਰੀਕਾ ਦੇ ਕੈਲੀਫੋਰਨੀਆ 'ਚ ਗੋਲੀਬਾਰੀ, 10 ਦੀ ਮੌਤ ਅਤੇ 19 ਜ਼ਖ਼ਮੀ 

By : KOMALJEET

Published : Jan 22, 2023, 3:17 pm IST
Updated : Jan 22, 2023, 3:17 pm IST
SHARE ARTICLE
Representational Image
Representational Image

ਪ੍ਰੋਗਰਾਮ ਦੌਰਾਨ ਵਾਪਰੀ ਵਾਰਦਾਤ, ਜਾਂਚ ਵਿਚ ਜੁਟੀ ਪੁਲਿਸ 

ਕੈਲੀਫੋਰਨੀਆ : ਅਮਰੀਕਾ ਦੇ ਕੈਲੀਫੋਰਨੀਆ 'ਚ ਐਤਵਾਰ ਨੂੰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ 'ਚ ਕਈ ਲੋਕਾਂ ਦੀ ਮੌਤ ਦਾ ਖਦਸ਼ਾ ਹੈ। ਖਬਰਾਂ ਮੁਤਾਬਕ ਇਹ ਘਟਨਾ ਚੀਨ ਦੇ ਨਵੇਂ ਸਾਲ ਦੇ ਜਸ਼ਨ ਦੌਰਾਨ ਵਾਪਰੀ। ਗੋਲੀਬਾਰੀ ਮੋਂਟੇਰੀ ਪਾਰਕ ਇਲਾਕੇ 'ਚ ਹੋਈ। ਕੁਝ ਰਿਪੋਰਟਾਂ ਦਾ ਕਹਿਣਾ ਹੈ ਕਿ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 19 ਜ਼ਖ਼ਮੀ ਹੋਏ ਹਨ।

ਹਾਲਾਂਕਿ ਪੁਲਿਸ ਨੇ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਕੁਝ ਸੋਸ਼ਲ ਮੀਡੀਆ ਅਕਾਊਂਟਸ 'ਤੇ ਦੱਸਿਆ ਗਿਆ ਹੈ ਕਿ ਇਹ ਮਾਮਲਾ ਰੰਗਭੇਦ ਨਾਲ ਜੁੜਿਆ ਹੋਇਆ ਹੈ। ਸਥਾਨਕ ਲੋਕਾਂ ਅਤੇ ਏਸ਼ੀਆਈ ਭਾਈਚਾਰੇ ਵਿਚਕਾਰ ਹਿੰਸਾ ਭੜਕ ਗਈ।

ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਮਰਨ ਵਾਲਿਆਂ ਵਿਚ ਇਕ ਔਰਤ ਅਤੇ ਉਸ ਦਾ 6 ਮਹੀਨੇ ਦਾ ਬੇਟਾ ਸ਼ਾਮਲ ਹੈ। ਇਸ ਤੋਂ ਇਲਾਵਾ ਚੀਨੀ ਮੂਲ ਦੇ 17 ਸਾਲਾ ਨੌਜਵਾਨ ਦੀ ਵੀ ਮੌਤ ਹੋ ਗਈ ਹੈ। ਪੁਲਿਸ ਇਸ ਸਬੰਧ ਵਿਚ ਕੁਝ ਸਮੇਂ ਵਿਚ ਬਿਆਨ ਜਾਰੀ ਕਰ ਸਕਦੀ ਹੈ।

ਸਥਾਨਕ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਦੱਸਿਆ ਜਾ ਰਿਹਾ ਹੈ ਕਿ ਘਟਨਾ ਦੇ ਸਮੇਂ ਸੰਗੀਤ ਬਹੁਤ ਉੱਚੀ ਆਵਾਜ਼ ਵਿੱਚ ਚੱਲ ਰਿਹਾ ਸੀ, ਇਸ ਲਈ ਲੰਬੇ ਸਮੇਂ ਤੱਕ ਇਹ ਸਮਝ ਨਹੀਂ ਆ ਰਿਹਾ ਸੀ ਕਿ ਆਤਿਸ਼ਬਾਜ਼ੀ ਹੋ ਰਹੀ ਹੈ ਜਾਂ ਗੋਲੀਬਾਰੀ। ਕੁਝ ਦੇਰ ਬਾਅਦ ਜ਼ਖਮੀ ਲੋਕਾਂ ਨੂੰ ਭੱਜਦੇ ਦੇਖਿਆ ਗਿਆ ਤਾਂ ਸੱਚਾਈ ਦਾ ਪਤਾ ਲੱਗਿਆ।

ਪੁਲਿਸ ਮੁਤਾਬਕ ਘਟਨਾ ਸਮੇਂ ਕਈ ਹਜ਼ਾਰ ਲੋਕ ਮੌਜੂਦ ਸਨ। ਇਸ ਲਈ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਇੱਥੇ ਦੋ ਦਿਨਾਂ ਮੇਲਾ ਚੱਲ ਰਿਹਾ ਸੀ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਸਥਾਨਕ ਗੋਰੇ ਸਮਾਜ ਅਤੇ ਏਸ਼ੀਅਨ ਭਾਈਚਾਰੇ ਦਰਮਿਆਨ ਹਿੰਸਾ ਹੋ ਚੁੱਕੀ ਹੈ। ਪਿਛਲੇ ਸਾਲ ਵੀ ਅਜਿਹੀ ਹੀ ਇੱਕ ਘਟਨਾ ਵਿੱਚ 5 ਲੋਕਾਂ ਦੀ ਮੌਤ ਹੋ ਗਈ ਸੀ।

SHARE ARTICLE

ਏਜੰਸੀ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement