ਅਲਜੀਰੀਆ: ਫ਼ੌਜ ਦਾ ਹੈਲੀਕਾਪਟਰ ਦੁਰਘਟਨਾ ਦਾ ਸ਼ਿਕਾਰ, ਦੋ ਮਰੇ
Published : Feb 22, 2019, 2:13 pm IST
Updated : Feb 22, 2019, 2:13 pm IST
SHARE ARTICLE
Army helicopter accident two dead
Army helicopter accident two dead

ਅਲਜੀਰੀਆ ਦੇ ਪੱਛਮੀ ਸੂਬੇ ਟਿਰੇਟ ਵਿਚ ਕਲ ਰਾਤ ਹਵਾਈ ਫ਼ੌਜ ਦਾ ਇਕ ਹੈਲੀਕਾਪਟਰ ਦੁਰਘਟਨਾ ਦਾ ਸ਼ਿਕਾਰ ਹੋ ਗਿਆ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ.....

ਅਲਜੀਅਰਸ : ਅਲਜੀਰੀਆ ਦੇ ਪੱਛਮੀ ਸੂਬੇ ਟਿਰੇਟ ਵਿਚ ਕਲ ਰਾਤ ਹਵਾਈ ਫ਼ੌਜ ਦਾ ਇਕ ਹੈਲੀਕਾਪਟਰ ਦੁਰਘਟਨਾ ਦਾ ਸ਼ਿਕਾਰ ਹੋ ਗਿਆ, ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਮੁਤਾਬਕ ਹੈਲੀਕਾਪਟਰ ਅਲਜੀਅਰਸ ਤੋਂ ਲਗਭਗ 220 ਕਿਲੋਮੀਟਰ ਦੂਰ ਰੇਚਾਈਗਾ ਦੇ ਜੰਗਲ ਵਿਚ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਐਂਬੂਲੈਂਸ ਅਤੇ ਪੁਲਿਸ ਦੀ ਗਸ਼ਤੀ ਟੀਮ ਮੌਕੇ 'ਤੇ ਪਹੁੰਚੀ। ਰਖਿਆ ਮੰਤਰਾਲੇ ਵਲੋਂ ਇਸ ਸਬੰਧੀ ਕੋਈ ਅਧਿਕਾਰਤ ਬਿਆਨ ਨਹੀਂ ਦਿਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਸਾਲ ਅਪ੍ਰੈਲ ਵਿਚ ਵੀ ਫ਼ੌਜ ਦਾ ਈਯੂਸ਼ੀਨ ਆਈ-76 ਜਹਾਜ਼ ਦੁਰਘਟਨਾ ਦਾ ਸ਼ਿਕਾਰ ਹੋਣ ਨਾਲ 257 ਲੋਕਾਂ ਦੀ ਮੌਤ ਹੋ ਗਈ ਸੀ। ਦੁਰਘਟਨਾ ਵਿਚ ਮਰਨ ਵਾਲੇ ਜ਼ਿਆਦਾਤਰ ਫ਼ੌਜੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਨ। (ਪੀਟੀਆਈ)

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement