ਬ੍ਰਾਜ਼ੀਲ ’ਚ ਪੰਛੀ ਨਾਲ ਟਕਰਾਉਣ ਤੋਂ ਬਾਅਦ ਕੀਤੀ ਐਮਰਜੈਂਸੀ ਲੈਂਡਿੰਗ

By : JUJHAR

Published : Feb 22, 2025, 1:29 pm IST
Updated : Feb 22, 2025, 2:04 pm IST
SHARE ARTICLE
Emergency landing after bird strike in Brazil
Emergency landing after bird strike in Brazil

200 ਯਾਤਰੀ ਸਨ ਸਵਾਰ, ਜਾਨੀ ਨੁਕਾਸਾਨ ਤੋਂ ਹੋਇਆ ਬਚਾਅ,  ਜਹਾਜ਼ ਨੂੰ ਪਹੁੰਚਿਆ ਨੁਕਸਾਨ

ਬ੍ਰਾਜ਼ੀਲ ’ਚ ਇਕ ਜਹਾਜ਼ ਨੂੰ ਪੰਛੀ ਨਾਲ ਟਕਰਾਉਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਘਟਨਾ ਕਾਰਨ ਜਹਾਜ਼ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਕੋਈ ਵੀ ਯਾਤਰੀ ਜ਼ਖ਼ਮੀ ਨਹੀਂ ਹੋਇਆ। ਏਅਰਲਾਈਨਜ਼ ਨੇ ਘਟਨਾ ਤੋਂ ਬਾਅਦ ਅਗਲੇਰੀ ਕਾਰਵਾਈ ਬਾਰੇ ਚਰਚਾ ਕੀਤੀ ਹੈ। ਬ੍ਰਾਜ਼ੀਲ ਵਿਚ ਇੱਕ ਵੱਡਾ ਜਹਾਜ਼ ਹਾਦਸਾ ਟਲ ਗਿਆ ਹੈ।

photophoto

ਵੀਰਵਾਰ ਨੂੰ ਰੀਓ ਡੀ ਜਨੇਰੀਓ ਤੋਂ ਸਾਓ ਪਾਓਲੋ ਜਾ ਰਹੀ LATAM  ਏਅਰਲਾਈਨਜ਼ ਦੀ ਏ321 ਉਡਾਣ ਨੂੰ ਪੰਛੀ ਨਾਲ ਟਕਰਾਉਣ ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਟੱਕਰ ਕਾਰਨ ਜਹਾਜ਼ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਸਾਹਮਣੇ ਆਈਆਂ ਤਸਵੀਰਾਂ ’ਚ ਜਹਾਜ਼ ਦਾ (ਅੱਗੇ ਦਾ ਹਿੱਸਾ) ਪੂਰੀ ਤਰ੍ਹਾਂ ਨੁਕਸਾਨਿਆ ਹੋਇਆ ਨਜ਼ਰ ਆ ਰਿਹਾ ਹੈ।

ਸਪੱਸ਼ਟ ਹੈ ਕਿ ਜਹਾਜ਼ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਇਹ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦਾ ਸੀ। ਸਥਾਨਕ ਮੀਡੀਆ ਅਤੇ TMZ ਦੇ ਅਨੁਸਾਰ, ਇਹ LATAM  ਏਅਰਲਾਈਨਜ਼ 1321 ਜਹਾਜ਼ ਰੀਓ ਡੀ ਜਨੇਰੀਓ ਦੇ ਗੈਲੀਓ ਹਵਾਈ ਅੱਡੇ ਤੋਂ ਸਾਓ ਪੌਲੋ ਲਈ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਵੀਰਵਾਰ ਸਵੇਰੇ ਇਕ ਪੰਛੀ ਨਾਲ ਟਕਰਾ ਗਿਆ।

ਟੱਕਰ ਤੋਂ ਬਾਅਦ ਜਹਾਜ਼ ਨੂੰ ਹੋਏ ਨੁਕਸਾਨ ਕਾਰਨ ਹਵਾਈ ਅੱਡੇ ’ਤੇ ਵਾਪਸ ਪਰਤਣਾ ਪਿਆ। ਜਹਾਜ਼ ’ਚ 200 ਯਾਤਰੀ ਸਵਾਰ ਸਨ। ਰਾਹਤ ਦੀ ਗੱਲ ਇਹ ਹੈ ਕਿ ਕਿਸੇ ਵੀ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਬਾਅਦ ਵਿਚ ਸਾਰੇ ਯਾਤਰੀਆਂ ਨੂੰ ਦੂਜੀਆਂ ਉਡਾਣਾਂ ਰਾਹੀਂ ਉਨ੍ਹਾਂ ਦੇ ਟਿਕਾਣਿਆਂ ’ਤੇ ਭੇਜ ਦਿਤਾ ਗਿਆ। ਅਜੇ ਤਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਜਹਾਜ਼ ਨੇ ਕਿਸ ਪ੍ਰਜਾਤੀ ਦੇ ਪੰਛੀ ਨੂੰ ਟੱਕਰ ਮਾਰੀ ਸੀ।

ਦੱਖਣੀ ਅਮਰੀਕਾ ਵਿਚ ਪੰਛੀਆਂ ਦੀਆਂ ਕਈ ਵੱਡੀਆਂ ਕਿਸਮਾਂ ਪਾਈਆਂ ਜਾਂਦੀਆਂ ਹਨ, ਜੋ ਇਸ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ ਦੇ ਸਮਰੱਥ ਹਨ। ਅਜੇ ਕੁਝ ਮਹੀਨੇ ਪਹਿਲਾਂ ਹੀ ਬ੍ਰਾਜ਼ੀਲ ਵਿਚ ਇਕ ਛੋਟੇ ਜਹਾਜ਼ ਨੂੰ ਵੀ ਐਮਰਜੈਂਸੀ ਲੈਂਡਿੰਗ ਕਰਨੀ ਪਈ ਸੀ ਜਦੋਂ ਇਕ ਵੱਡੀ ਗਿਰਝ ਕਾਕਪਿਟ ਵਿਚ ਟਕਰਾ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement