National Day of Mauritius : ਪ੍ਰਧਾਨ ਮੰਤਰੀ ਮੋਦੀ ਮਾਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ ’ਚ ਹੋਣਗੇ ਮੁੱਖ ਮਹਿਮਾਨ 

By : BALJINDERK

Published : Feb 22, 2025, 5:59 pm IST
Updated : Feb 22, 2025, 5:59 pm IST
SHARE ARTICLE
Prime Minister Modi and PM Mauritius Navin Ramgoolam
Prime Minister Modi and PM Mauritius Navin Ramgoolam

National Day of Mauritius : ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨ ਰਾਮਗੁਲਮ ਨੇ ਸੰਸਦ ’ਚ ਦਿੱਤੀ ਜਾਣਕਾਰੀ

Port Louis News in Punjabi : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਾਰੀਸ਼ਸ ਦੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਹੋਣਗੇ। ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨਵੀਨ ਰਾਮਗੁਲਮ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਇੱਥੇ ਦੌਰਾ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ​​ਅਤੇ ਸਥਾਈ ਸਬੰਧਾਂ ਦਾ ਸਬੂਤ ਹੈ। ਅਗਲੇ ਮਹੀਨੇ 12 ਤਰੀਕ ਨੂੰ ਮਾਰੀਸ਼ਸ ਦਾ ਰਾਸ਼ਟਰੀ ਦਿਵਸ  ਹੈ। 

ਪ੍ਰਧਾਨ ਮੰਤਰੀ ਰਾਮਗੁਲਾਮ ਨੇ ਆਪਣੇ ਸੰਸਦ ’ਚ ਕਿਹਾ ਕਿ ਮੈਨੂੰ ਸਦਨ ਨੂੰ ਇਹ ਦੱਸਦੇ ਹੋਏ ਬਹੁਤ ਖੁਸ਼ੀ ਹੋ ਰਹੀ ਹੈ ਕਿ ਮੇਰੇ ਸੱਦੇ 'ਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਡੇ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਬਣਨ ਲਈ ਸਹਿਮਤ ਹੋ ਗਏ ਹਨ। ਸਾਡੇ ਦੇਸ਼ ਲਈ ਇਹ ਸੱਚਮੁੱਚ ਇੱਕ ਵਿਲੱਖਣ ਸਨਮਾਨ ਦੀ ਗੱਲ ਹੈ ਕਿ ਅਸੀਂ ਅਜਿਹੀ ਉੱਘੀ ਸ਼ਖਸੀਅਤ ਦੀ ਮੇਜ਼ਬਾਨੀ ਕਰ ਰਹੇ ਹਾਂ, ਜੋ ਆਪਣੇ ਰੁਝੇਵਿਆਂ ਅਤੇ ਹਾਲ ਹੀ ’ਚ ਪੈਰਿਸ ਅਤੇ ਅਮਰੀਕਾ ਦੀ ਫੇਰੀ ਦੇ ਬਾਵਜੂਦ ਸਾਨੂੰ ਇਹ ਸਨਮਾਨ ਦੇ ਰਹੀ ਹੈ।

ਰਾਮਗੁਲਮ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਾਡੇ ਵਿਸ਼ੇਸ਼ ਮਹਿਮਾਨ ਵਜੋਂ ਇੱਥੇ ਆਉਣ ਲਈ ਸਹਿਮਤ ਹੋ ਗਏ ਹਨ। ਮੋਦੀ ਦਾ ਦੌਰਾ ਸਾਡੇ ਦੋਵਾਂ ਦੇਸ਼ਾਂ ਵਿਚਕਾਰ ਨੇੜਲੇ ਸਬੰਧਾਂ ਦਾ ਸਬੂਤ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰੀਸ਼ਸ ਅਗਲੇ ਮਹੀਨੇ ਆਪਣਾ ਰਾਸ਼ਟਰੀ ਦਿਵਸ ਮਨਾਏਗਾ।

(For more news apart from Prime Minister Modi will be chief guest at National Day celebrations Mauritius News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement