ਪਾਕਿਸਤਾਨ 'ਚ ਭੂਚਾਲ ਕਾਰਨ ਹੁਣ ਤੱਕ 9 ਲੋਕਾਂ ਦੀ ਮੌਤ, 100 ਤੋਂ ਵੱਧ ਲੋਕ ਜ਼ਖਮੀ

By : GAGANDEEP

Published : Mar 22, 2023, 1:12 pm IST
Updated : Mar 22, 2023, 1:42 pm IST
SHARE ARTICLE
Earthquake
Earthquake

ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.8 ਕੀਤੀ ਗਈ ਦਰਜ

 

ਇਸਲਾਮਾਬਾਦ: ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ 'ਚ ਮੰਗਲਵਾਰ ਦੇਰ ਰਾਤ ਆਏ ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ, ਜਦਕਿ 100 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਹਾਲਾਂਕਿ ਇਹ ਅੰਕੜਾ ਵਧਣ ਦੀ ਉਮੀਦ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.8 ਦਰਜ ਕੀਤੀ ਗਈ।

ਇਹ ਵੀ ਪੜ੍ਹੋ: ਹੁਣ ਅਧਿਆਪਕ ਘਰ ਨਹੀਂ ਲੈ ਜਾ ਸਕਣਗੇ ਪੇਪਰ, ਜ਼ਿਲ੍ਹਾ ਪੱਧਰ 'ਤੇ ਸੈਂਟਰਾਂ 'ਚ ਹੀ ਹੋਵੇਗੀ ਚੈਕਿੰਗ 

ਪਾਕਿਸਤਾਨ ਦੇ ਲਾਹੌਰ, ਇਸਲਾਮਾਬਾਦ ਰਾਵਲਪਿੰਡੀ, ਕਵੇਟਾ, ਪੇਸ਼ਾਵਰ, ਕੋਹਾਟ, ਲੱਕੀ ਮਾਰਵਤ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੇਸ਼ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਸਿਹਤ ਮੰਤਰੀ ਅਬਦੁਲ ਕਾਦਰ ਪਟੇਲ ਨੇ ਹਸਪਤਾਲਾਂ ਵਿੱਚ ਐਮਰਜੈਂਸੀ ਅਲਰਟ ਘੋਸ਼ਿਤ ਕਰ ਦਿੱਤਾ।

ਇਹ ਵੀ ਪੜ੍ਹੋ : ਨਗਰ ਨਿਗਮ ਦੇ ਅਧਿਕਾਰੀ ਸਣੇ 2 ਹੋਰ 8 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਰਾਜਧਾਨੀ ਦਿੱਲੀ ਸਮੇਤ ਭਾਰਤ ਅਤੇ ਅਫਗਾਨਿਸਤਾਨ ਦੇ ਕਈ ਹਿੱਸਿਆਂ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ। ਖਬਰਾਂ ਮੁਤਾਬਕ ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਇਕ ਘਰ ਦੀ ਛੱਤ ਡਿੱਗਣ ਨਾਲ ਇਕ ਪਰਿਵਾਰ ਦੇ 5 ਮੈਂਬਰ ਜ਼ਖਮੀ ਹੋ ਗਏ।

ਪਾਕਿਸਤਾਨ ਦੇ ਕੁਝ ਹਿੱਸਿਆਂ 'ਚ ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਲੋਕ ਘਬਰਾ ਕੇ ਸੜਕਾਂ 'ਤੇ ਨਿਕਲ ਆਏ। ਪੇਸ਼ਾਵਰ, ਸਵਾਬੀ, ਲੋਧਰਾਂ, ਡੀਜੀ ਖਾਨ, ਬਹਾਵਲਪੁਰ, ਕੋਹਾਟ, ਟੋਬਾ ਟੇਕ ਸਿੰਘ, ਨੌਸ਼ਹਿਰਾ ਅਤੇ ਖਾਨੇਵਾਲ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸ ਦੇਈਏ ਕਿ ਮੰਗਲਵਾਰ ਦੇਰ ਰਾਤ ਪਾਕਿਸਤਾਨ ਤੋਂ ਇਲਾਵਾ ਭਾਰਤ, ਅਫਗਾਨਿਸਤਾਨ, ਤੁਰਕਮੇਨਿਸਤਾਨ, ਕਜ਼ਾਕਿਸਤਾਨ, ਤਜ਼ਾਕਿਸਤਾਨ, ਉਜ਼ਬੇਕਿਸਤਾਨ, ਚੀਨ ਅਤੇ ਕਿਰਗਿਸਤਾਨ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement