Delhi News : ਏਜੰਸੀ ਦੀ ਕਾਰਵਾਈ ਤੋਂ ਬਾਅਦ ਇਹਨਾਂ ਮੁੱਖ ਮੰਤਰੀਆਂ ਨੇ ਛੱਡੀ ਕੁਰਸੀ, ਕਿਸ-ਕਿਸ ਦਾ ਨਾਮ ਸ਼ਾਮਲ?

By : BALJINDERK

Published : Mar 22, 2024, 7:47 pm IST
Updated : Mar 22, 2024, 7:47 pm IST
SHARE ARTICLE
Kejriwal
Kejriwal

Delhi News : ਹੁਣ ਕੇਜਰੀਵਾਲ ਵੀ ਈ.ਡੀ. ਦੀ ਰੇਡਾਰ ’ਤੇ

Delhi News : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਈ.ਡੀ. ਨੇ ਆਬਕਾਰੀ ਨੀਤੀ ਬਣਾਉਣ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਨੂੰ ਲੈ ਕੇ ਇਹ ਕਿਹਾ ਜਾ ਰਿਹਾ ਹੈ ਕਿ ਭਾਰਤ ਦੇ ਇਤਿਹਾਸ ’ਚ ਜਾਂਚ ਏਜੰਸੀਆਂ ਵੱਲੋਂ ਮੌਜੂਦਾ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਦਾ ਪਹਿਲਾ ਮਾਮਲਾ ਹੈ। ਭਾਵੇਂ ਕੇਜਰੀਵਾਲ ਵੱਲੋਂ ਹੁਣ ਤਕ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਗਿਆ, ਪਰ ਇਸ ਤੋਂ ਪਹਿਲਾਂ ਜਾਂਚ ਏਜੰਸੀਆਂ ਦੀ ਕਾਰਵਾਈ ਕਾਰਨ ਹੁਣ ਤਕ 5 ਮੁੱਖ ਮੰਤਰੀਆਂ ਨੂੰ ਕੁਰਸੀ ਛੱਡਣੀ ਪਈ ਹੈ। 

ਇਹ ਵੀ ਪੜੋ:Haryana News: ਪੁਰਾਣੀ ਰੰਜਿਸ਼ ਕਾਰਨ ਫਾਈਨਾਂਸਰ ਦਾ ਗੋਲ਼ੀਆਂ ਮਾਰ ਕੀਤਾ ਕਤਲ 

ਇਨ੍ਹਾਂ ਵਿਚ ਤਾਜ਼ਾ ਮਾਮਲਾ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦਾ ਹੈ, ਜਿਨ੍ਹਾਂ ਨੇ ਜ਼ਮੀਨ ਘਪਲੇ ਦੇ ਮਾਮਲੇ ’ਚ ਕੋਰਟ ਤੋਂ ਰਾਹਤ ਨਾ ਮਿਲਣ ’ਤੇ 31 ਜਨਵਰੀ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਈ.ਡੀ. ਅੱਗੇ ਸਰੰਡਰ ਕਰ ਦਿੱਤਾ ਸੀ। ਪੁਰਾਣੇ ਮਾਮਲਿਆਂ ਦੀ ਗੱਲ ਕਰੀਏ ਤਾਂ 1997 ਵਿਚ ਸੀ.ਬੀ.ਆਈ. ਵੱਲੋਂ ਚਾਰਾ ਘਪਲਾ ਮਾਮਲੇ ਵਿਚ ਚਾਰਜਸ਼ੀਟ ਦਾਖ਼ਲ ਕਰਨ ਦੇ ਮੱਦੇਨਜ਼ਰ ਲਾਲੂ ਪ੍ਰਸਾਦ ਯਾਦਵ ਨੇ ਬਿਹਾਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਰਾਬੜੀ ਦੇਵੀ ਨੂੰ ਜ਼ਿੰਮੇਵਾਰੀ ਸੌਂਪ ਦਿੱਤੀ ਸੀ। ਇਸ ਤੋਂ ਬਾਅਦ ਤਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਨੂੰ ਆਮਦਨ ਤੋਂ ਵੱਧ ਜਾਇਦਾਦ ਤੇ ਲੈਂਡ ਡੀਲ ਮਾਮਲੇ ਵਿਚ ਦੋਸ਼ੀ ਕਰਾਰ ਦੇਣ ਤੋਂ ਬਾਅਦ ਅਸਤੀਫ਼ਾ ਦੇਣਾ ਪਿਆ ਸੀ। 

ਇਹ ਵੀ ਪੜੋ:New Delhi News : ਉੜੀਸਾ ’ਚ ਬੀਜੇਪੀ ਅਤੇ ਬੀਜੇਡੀ ’ਚ ਕੋਈ ਗਠਜੋੜ ਨਹੀਂ 

ਇਸੇ ਤਰ੍ਹਾਂ ਮੱਧ ਪ੍ਰਦੇਸ਼ ਦੀ ਮੁੱਖ ਮੰਤਰੀ ਉਮਾ ਭਾਰਤੀ ਨੂੰ ਕੋਰਟ ਤੋਂ ਵਰੰਟ ਜਾਰੀ ਹੋਣ ਤੋਂ ਬਾਅਦ ਕੁਰਸੀ ਛੱਡਣੀ ਪਈ ਸੀ। ਇਸ ਤੋਂ ਇਲਾਵਾ ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਨੂੰ ਮਾਈਨਿੰਗ ਮਾਮਲੇ ’ਚ ਲੋਕਪਾਲ ਤੇ ਸੀ.ਬੀ.ਆਈ. ਦੀ ਰਿਪੋਰਟ ਵਿਚ ਨਾਂ ਆਉਣ ’ਤੇ ਭਾਜਪਾ ਦੇ ਦਬਾਅ ਹੇਠ ਕੁਰਸੀ ਛੱਡਣੀ ਪਈ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਕੇਜਰੀਵਾਲ ’ਤੇ ਟਿਕੀਆਂ ਹੋਈਆਂ ਹਨ ਕਿ ਉਹ ਈ.ਡੀ. ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ’ਤੇ ਬਣੇ ਰਹਿਣ ਬਾਰੇ ਕੀ ਫ਼ੈਸਲਾ ਲੈਂਦੇ ਹਨ।

ਇਹ ਵੀ ਪੜੋ:Lucknow News : ਹਾਈ ਕੋਰਟ ਨੇ ਮਦਰੱਸਾ ਐਜੂਕੇਸ਼ਨ ਐਕਟ 2004 ਨੂੰ ’ਅਸੰਵਿਧਾਨਕ’ ਕਰਾਰ ਦਿੱਤਾ  

 (For more news apart from Know who left the chair after the action of the investigating agencies News in Punjabi, stay tuned to Rozana Spokesman)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement