ਅਮਰੀਕਾ ਚਾਹੁੰਦਾ ਹੈ ਭਾਰਤੀ ਵਿਦਿਆਰਥੀ ਪੜ੍ਹਨ ਲਈ ਦੇਸ਼ ’ਚ ਆਉਣ : ਵੇਲਜ਼
Published : May 22, 2020, 10:36 am IST
Updated : May 22, 2020, 10:36 am IST
SHARE ARTICLE
File Photo
File Photo

ਵਿਦੇਸ਼ੀ ਵਿਦਿਆਰਥੀਆਂ ਦੇ ਮਾਮਲੇ ’ਚ ਦੂਜੇ ਨੰਬਰ ’ਤੇ ਹਨ ਭਾਰਤੀ

ਵਾਸ਼ਿੰਗਟਨ, 21 ਮਈ : ਅਮਰੀਕਾ ਦੀ ਇਕ ਸੀਨੀਅਰ ਡਿਪਲੋਮੈਟ ਨੇ ਬੁਧਵਾਰ ਨੂੰ ਕਿਹਾ ਕਿ ਕੋਵਿਡ-19 ਨੇ ਚਿੰਤਾ ਅਤੇ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਕੀਤੀ ਹੈ ਪਰ ਅਮਰੀਕੀ ਪ੍ਰਸ਼ਾਸਨ ਚਾਹੁੰਦਾ ਹੈ ਕਿ ਭਾਰਤੀ ਵਿਦਿਆਰਥੀ ਪੜ੍ਹਨ ਲਈ ਦੇਸ਼ ਵਿਚ ਆਉਣ। ਦਖਣ ਅਤੇ ਮੱਧ ਏਸ਼ੀਆਈ ਮਾਮਲਿਆਂ ਦੀ ਬਾਹਰ ਜਾਣ ਵਾਲੀ ਪ੍ਰਧਾਨ ਉਪ ਸਹਾਇਕ ਮੰਤਰੀ ਐਲਿਸ ਵੇਲਜ਼ ਨੇ ਵਾਸ਼ਿੰਗਟਨ ਡੀਸੀ ਸਥਿਤ ਥਿੰਕ ਟੈਂਕ ਨੂੰ ਕਿਹਾ ਕਿ ਭਾਵੇਂਕਿ ਮਹਾਂਮਾਰੀ ਦੇ ਕਾਰਨ ਹਾਲੇ ਵੀਜ਼ਾ ਪ੍ਰਕਿਰਿਆ ਚਾਲੂ ਨਹੀਂ ਹੈ।

ਉਹਨਾਂ ਨੇ ਅਟਲਾਂਟਿਕ ਕੌਂਸਲ ਵਲੋਂ ਹੋਈ ਆਨਲਾਈਨ ਚਰਚਾ ਵਿਚ ਭਾਰਤ ਵਿਚ ਅਮਰੀਕਾ ਦੇ ਸਾਬਕਾ ਰਾਜਦੂਤ ਰਿਚਰਡ ਵਰਮਾ ਨੂੰ ਕਿਹਾ,‘‘ਮੈਨੂੰ ਲਗਦਾ ਹੈ ਕਿ ਇਹ ਇਕ ਮੁੱਦਾ ਬਣਨ ਜਾ ਰਿਹਾ ਹੈ।’’ ਭਾਰਤ ਦੇ 2 ਲੱਖ ਤੋਂ ਵਧੇਰੇ ਵਿਦਿਆਰਥੀ ਅਮਰੀਕਾ ਦੀਆਂ ਵਿਭਿੰਨ ਯੂਨੀਵਰਸਿਟੀਆਂ ਵਿਚ ਪੜ੍ਹਦੇ ਹਨ ਅਤੇ ਚੀਨ ਦੇ ਬਾਅਦ ਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਦੂਜੀ ਸਭ ਤੋਂ ਵੱਡੀ ਗਿਣਤੀ ਭਾਰਤੀਆਂ ਦੀ ਹੀ ਹੈ। 

File photoFile photo

ਕੋਰੋਨਾ ਵਾਇਰਸ ਗਲੋਬਲ ਮਹਾਮਾਰੀ ਦੇ ਕਾਰਨ ਲੱਗਭਗ ਸਾਰੇ ਵਿੱਦਿਅਕ ਅਦਾਰੇ ਬੰਦ ਹਨ। ਵੇਲਜ਼ ਨੇ ਕਿਹਾ,‘‘ਕੋਵਿਡ-19 ਨੇ ਅਮਰੀਕੀ ਅਤੇ ਵਿਦੇਸ਼ੀ ਦੋਹਾਂ ਵਿਦਿਆਰਥੀਆਂ ਲਈ ਭਾਰੀ ਚਿੰਤਾ ਅਤੇ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਕੀਤੀ ਹੈ। ਸਾਨੂੰ ਇਹ ਯਕੀਨੀ ਕਰਨ ਦੀ ਲੋੜ ਹੈ ਕਿ ਜਦੋਂ ਸਥਿਤੀ ਸਧਾਰਨ ਹੋਵੇਗੀ ਉਦੋਂ ਅਸੀਂ ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਦੀ ਆਮਦ ਨੂੰ ਵਧਾਉਣ ਲਈ ਹਰ ਸੰਭਵ ਕਦਮ ਚੁੱਕੀਏ। ਪਿਛਲੇ ਸਾਲ ਅਮਰੀਕਾ ਵਿਚ ਭਾਰਤ ਦੇ 2 ਲੱਖ ਤੋਂ ਵਧੇਰੇ ਵਿਦਿਆਰਥੀ ਪੜ੍ਹਾਈ ਕਰ ਰਹੇ ਸਨ।’’ ਉਹਨਾਂ ਨੇ ਦਸਿਆ ਕਿ ਵਿਦਿਆਰਥੀ ਦੇਸ਼ਾਂ ਵਿਚਾਲੇ ਰਾਜਦੂਤ ਦੀ ਤਰ੍ਹਾਂ ਕੰਮ ਕਰਦੇ ਹਨ ਅਤੇ ਉਹਨਾਂ ਦਾ ਟੀਚਾ ਅਮਰੀਕਾ ਵਿਚ ਭਾਰਤੀ ਵਿਦਿਆਰਥੀਆਂ ਨੂੰ ਲਿਆਉਣਾ ਹੈ।    
    (ਪੀਟੀਆਈ)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement