ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚਿਆਂ ’ਚ 91 ਫ਼ੀ ਸਦੀ ਦੀ ਮੌਤ ਦਾ ਕਾਰਨ ਹਵਾ ਪ੍ਰਦੂਸ਼ਣ: ਰਿਪੋਰਟ
Published : May 22, 2023, 1:38 pm IST
Updated : May 22, 2023, 1:38 pm IST
SHARE ARTICLE
Image: For representation purpose only
Image: For representation purpose only

ਜਲਵਾਯੂ ਤਬਦੀਲੀ ਲਈ ਅਮੀਰ ਦੇਸ਼ ਸੱਭ ਤੋਂ ਵੱਧ ਜ਼ਿੰਮੇਵਾਰ ਹਨ, ਪਰ ਇਸ ਦਾ ਖ਼ਮਿਆਜ਼ਾ ਸੱਭ ਤੋਂ ਘੱਟ ਜ਼ਿੰਮੇਵਾਰ ਦੇਸ਼ ਭੁਗਤ ਰਹੇ ਹਨ।

 

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਦੀਆਂ ਵੱਖ-ਵੱਖ ਏਜੰਸੀਆਂ ਦੀ ਰਿਪੋਰਟ ਵਿਚ ਇਹ ਦਾਅਵਾ ਕੀਤਾ ਗਿਆ ਹੈ ਕਿ ਦੁਨੀਆਂ ਭਰ ਵਿਚ ਸਮੇਂ ਤੋਂ ਪਹਿਲਾਂ ਪੈਦਾ ਹੋਣ ਵਾਲੇ ਜਿਨ੍ਹਾਂ ਬੱਚਿਆਂ ਦੀ ਮੌਤ ਦਾ ਸਬੰਧ ਹਵਾ ਪ੍ਰਦੂਸ਼ਣ ਨਾਲ ਹੈ, ਉਨ੍ਹਾਂ ਵਿਚ 91 ਫ਼ੀ ਸਦੀ ਬੱਚਿਆਂ ਦੀ ਮੌਤ ਘੱਟ ਅਤੇ ਮੱਧ ਆਮਦਨ ਵਾਲੇ ਦੇਸ਼ਾਂ ਵਿਚ ਹੁੰਦੀ ਹੈ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜਲਵਾਯੂ ਤਬਦੀਲੀ ਲਈ ਅਮੀਰ ਦੇਸ਼ ਸੱਭ ਤੋਂ ਵੱਧ ਜ਼ਿੰਮੇਵਾਰ ਹਨ, ਪਰ ਇਸ ਦਾ ਖ਼ਮਿਆਜ਼ਾ ਸੱਭ ਤੋਂ ਘੱਟ ਜ਼ਿੰਮੇਵਾਰ ਦੇਸ਼ ਭੁਗਤ ਰਹੇ ਹਨ।

ਇਹ ਵੀ ਪੜ੍ਹੋ: ਖੰਨਾ ‘ਚ ਵਾਪਰਿਆ ਦਰਦਨਾਕ ਹਾਦਸਾ : ਤੇਜ਼ ਰਫ਼ਤਾਰ ਨੇ ਲਈ 2 ਨੌਜਵਾਨਾਂ ਦੀ ਜਾਨ

ਵਿਸ਼ਵ ਸਿਹਤ ਸੰਗਠਨ, ਸੰਯੁਕਤ ਰਾਸ਼ਟਰ ਚਿਲਡਰਨ ਫੰਡ (ਯੂਨੀਸੈਫ) ਅਤੇ ਜਣੇਪਾ, ਨਵਜੰਮੇ ਅਤੇ ਬਾਲ ਸਿਹਤ ਭਾਈਵਾਲੀ ਨੇ ਹਾਲ ਹੀ ‘ਬੌਰਨ ਟੂ ਸੂਨ: ਡਿਕੇਡ ਆਫ਼ ਐਕਸ਼ਨ ਆਨ ਪ੍ਰੀਟਰਮ ਬਰਥ’ ਸਿਰਲੇਖ ਵਾਲੀ ਇਕ ਰਿਪੋਰਟ ਜਾਰੀ ਕੀਤੀ ਹੈ। ਇਸ ਵਿਚ ਗਰਭ ਅਵਸਥਾ 'ਤੇ ਕਈ ਸਿਧੇ ਅਤੇ ਅਸਿਧੇ ਪ੍ਰਭਾਵਾਂ ਨੂੰ ਉਜਾਗਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਫਿਜੀ ਦੇ ਪ੍ਰਧਾਨ ਮੰਤਰੀ ਨੇ ਪੀਐਮ ਨਰਿੰਦਰ ਮੋਦੀ ਨੂੰ ਫਿਜੀ ਦੇ ਸਰਵ ਉੱਚ ਸਨਮਾਨ ਨਾਲ ਕੀਤਾ ਸਨਮਾਨਿਤ

ਮਾਹਰਾਂ ਅਨੁਸਾਰ ਜਲਵਾਯੂ ਪਰਿਵਰਤਨ ਗਰਮੀ, ਤੂਫ਼ਾਨ, ਹੜ੍ਹ, ਸੋਕੇ, ਜੰਗਲੀ ਅੱਗ ਅਤੇ ਹਵਾ ਪ੍ਰਦੂਸ਼ਣ ਦੇ ਨਾਲ-ਨਾਲ ਭੋਜਨ ਦੀ ਅਸੁਰੱਖਿਆ, ਦੂਸ਼ਿਤ ਪਾਣੀ ਅਤੇ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ, ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ, ਪਰਵਾਸ ਅਤੇ ਸੰਘਰਸ਼ਾਂ ਜ਼ਰੀਏ ਗਰਭ ਅਵਸਥਾ ਨੂੰ ਪ੍ਰਭਾਵਿਤ ਕਰਦਾ ਹੈ।ਰਿਪੋਰਟ ਵਿਚ ਕਿਹਾ ਗਿਆ ਹੈ ਕਿ ਜੋਖਮ ਨੂੰ ਮਹੱਤਵਪੂਰਨ ਤੌਰ 'ਤੇ ਘੱਟ ਕਰਨ ਲਈ ਵਧੇਰੇ ਨਿਵੇਸ਼ ਕਰਨ ਅਤੇ ਜਲਵਾਯੂ ਐਮਰਜੈਂਸੀ ਸਬੰਧੀ ਨੀਤੀਆਂ ਅਤੇ ਪ੍ਰੋਗਰਾਮਾਂ ਵਿਚ ਔਰਤਾਂ ਤੇ ਬੱਚਿਆਂ ’ਤੇ ਧਿਆਨ ਦੇਣ ਦੀ ਲੋੜ ਹੈ।

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਜਸਵੰਤ ਸਿੰਘ ਵਿਰਦੀ UK ’ਚ ਬਣੇ ਪਹਿਲੇ ਦਸਤਾਰਧਾਰੀ ਮੇਅਰ

ਇਕ ਅੰਦਾਜ਼ੇ ਮੁਤਾਬਕ, ਹਰ ਸਾਲ 60 ਲੱਖ ਸਮੇਂ ਤੋਂ ਪਹਿਲਾਂ ਬੱਚਿਆਂ ਦੇ ਜਨਮ ਲਈ ਹਵਾ ਪ੍ਰਦੂਸ਼ਣ ਜ਼ਿੰਮੇਵਾਰ ਹੈ। ਅਨੁਮਾਨਾਂ ਵਿਚ ਇਹ ਵੀ ਪਤਾ ਲੱਗਿਆ ਹੈ ਕਿ ਵਿਸ਼ੇਸ਼ ਰੂਪ ਨਾਲ ਘੱਟ ਆਮਦਨ ਵਾਲੇ ਦੇਸਾਂ ਵਿਚ ਘਰੇਲੂ ਹਵਾ ਪ੍ਰਦੂਸ਼ਣ 15.6 ਫ਼ੀਸਦੀ ਘੱਟ ਵਜ਼ਨ ਵਾਲੇ ਬੱਚਿਆਂ ਅਤੇ 35.7 ਫ਼ੀਸਦੀ ਸਮੇਂ ਤੋਂ ਪਹਿਲਾਂ ਜਨਮ ਲਈ ਜ਼ਿੰਮੇਵਾਰ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement