ਫਿਜੀ ਦੇ ਪ੍ਰਧਾਨ ਮੰਤਰੀ ਨੇ ਪੀਐਮ ਨਰਿੰਦਰ ਮੋਦੀ ਨੂੰ ਫਿਜੀ ਦੇ ਸਰਵ ਉੱਚ ਸਨਮਾਨ ਨਾਲ ਕੀਤਾ ਸਨਮਾਨਿਤ

By : GAGANDEEP

Published : May 22, 2023, 1:34 pm IST
Updated : May 22, 2023, 1:34 pm IST
SHARE ARTICLE
photo
photo

ਹੁਣ ਤੱਕ ਸਿਰਫ ਕੁਝ ਹੀ ਗੈਰ-ਫਿਜੀ ਲੋਕਾਂ ਨੂੰ ਇਹ ਸਨਮਾਨ ਮਿਲਿਆ ਹੈ।

 

ਪੋਰਟ ਮੋਰੇਸਬੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਦਿਨਾਂ ਦੇ 3 ਦੇਸ਼ਾਂ ਦੇ ਦੌਰੇ 'ਤੇ ਹਨ। ਪੀਐਮ ਮੋਦੀ ਪਹਿਲੀ ਵਾਰ ਜਾਪਾਨ ਵਿਚ ਜੀ-7 ਸਿਖਰ ਸੰਮੇਲਨ ਵਿਚ ਸ਼ਾਮਲ ਹੋਏ ਹਨ। ਇਸ ਤੋਂ ਬਾਅਦ ਪੀਐਮ ਮੋਦੀ ਪਾਪੂਆ ਨਿਊ ਗਿਨੀ ਲਈ ਰਵਾਨਾ ਹੋ ਗਏ। ਪਾਪੂਆ ਨਿਊ ਗਿਨੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੇ ਨਾਲ ਹੀ ਫਿਜੀ ਨੇ ਪੀਐਮ ਮੋਦੀ ਨੂੰ ਆਪਣੇ ਸਰਵਉੱਚ ਸਨਮਾਨ ਨਾਲ ਸਨਮਾਨਿਤ ਕੀਤਾ ਹੈ। ਪੀਐਮ ਮੋਦੀ ਦੀ ਅਗਵਾਈ ਨੂੰ ਦੇਖਦੇ ਹੋਏ ਫਿਜੀ ਨੇ ਆਪਣਾ ਸਰਵਉੱਚ ਸਨਮਾਨ 'ਕੰਪੇਨੀਅਨ ਆਫ ਦਿ ਆਰਡਰ ਆਫ ਫਿਜੀ' ਨਾਲ ਸਨਮਾਨਿਤ ਕੀਤਾ ਹੈ।

ਇਹ ਵੀ ਪੜ੍ਹੋ: ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਭਰੀ ਟਰੈਕਟਰ ਟਰਾਲੀ ਪਲਟੀ, 3 ਸ਼ਰਧਾਲੂਆਂ ਦੀ ਮੌਤ  

ਹੁਣ ਤੱਕ ਸਿਰਫ ਕੁਝ ਹੀ ਗੈਰ-ਫਿਜੀ ਲੋਕਾਂ ਨੂੰ ਇਹ ਸਨਮਾਨ ਮਿਲਿਆ ਹੈ। ਅਜਿਹੇ ਵਿਚ ਭਾਰਤ ਲਈ ਇਹ ਸਨਮਾਨ ਇਕ ਵੱਖਰਾ ਮਹੱਤਵ ਰੱਖਦਾ ਹੈ। ਇਸ ਦੇ ਨਾਲ ਹੀ ਰਿਪਬਲਿਕ ਆਫ ਪਲਾਊ ਨੇ ਪੀਐਮ ਨਰਿੰਦਰ ਮੋਦੀ ਨੂੰ ਵੀ ਸਨਮਾਨਿਤ ਕੀਤਾ ਹੈ। ਪਲਾਊ ਗਣਰਾਜ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਈਬਾਕਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਹ ਦੋਵੇਂ ਐਵਾਰਡ ਪੀਐਮ ਮੋਦੀ ਨੂੰ ਪਾਪੂਆ ਨਿਊ ਗਿਨੀ ਵਿਚ ਹੀ ਦਿਤੇ ਗਏ ਹਨ।

ਇਹ ਵੀ ਪੜ੍ਹੋ: ਉਸਾਰੀ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਰੀ ਦੇਣ ਲਈ ਪਿਛਲੇ ਸਾਲ 'ਚ ਲਗਾਏ 991 ਕੈਂਪ 

ਦੱਸ ਦੇਈਏ ਕਿ ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਾਪੂਆ ਨਿਊ ਗਿਨੀ ਦੀ ਪਹਿਲੀ ਯਾਤਰਾ ਵੀ ਹੈ। ਪਾਪੂਆ ਨਿਊ ਗਿਨੀ ਦੇ ਪ੍ਰਧਾਨ ਮੰਤਰੀ ਜੇਮਸ ਮੈਰਾਪੇ ਨੇ ਹਵਾਈ ਅੱਡੇ 'ਤੇ ਪੀਐਮ ਮੋਦੀ ਦੇ ਪੈਰ ਛੂਹ ਕੇ ਉਨ੍ਹਾਂ ਦਾ ਸਵਾਗਤ ਕੀਤਾ, ਜੋ ਚਰਚਾ ਦਾ ਵਿਸ਼ਾ ਬਣ ਗਿਆ। ਵਿਦੇਸ਼ ਮੰਤਰਾਲੇ ਨੇ ਟਵਿੱਟਰ 'ਤੇ ਲਿਖਿਆ, "ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਲੋਕਾਂ ਅਤੇ ਫਿਜੀ-ਭਾਰਤੀ ਭਾਈਚਾਰੇ ਦੀਆਂ ਪੀੜ੍ਹੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਕਾਰ ਵਿਸ਼ੇਸ਼ ਅਤੇ ਸਥਾਈ ਬੰਧਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement