ਵੀ.ਕੇ. ਸਿੰਘ ਦੀ ਟਿੱਪਣੀ 'ਤੇ ਚੀਨ ਦਾ ਪ੍ਰਤੀਕਿਰਿਆ ਦੇਣ ਤੋਂ ਇਨਕਾਰ
Published : Jun 22, 2020, 7:22 pm IST
Updated : Jun 22, 2020, 7:22 pm IST
SHARE ARTICLE
vk singh
vk singh

ਲੈਫ਼ਟੀਨੈਂਟ ਜਨਰਲ ਪੱਧਰ ਦੀ ਵਾਰਤਾ ਦਾ ਇਕ ਹੋਰ ਗੇੜ ਜਾਰੀ : ਭਾਰਤ

ਬੀਜਿੰਗ : ਚੀਨ ਨੇ ਕੇਂਦਰੀ ਮੰਤਰੀ ਅਤੇ ਭਾਰਤੀ ਫ਼ੌਜ ਦੇ ਸਾਬਕਾ ਪ੍ਰਮੁਖ, ਜਨਰਲ ਵੀ.ਕੇ. ਸਿੰਘ ਦੀ ਉਸ ਟਿੱਪਣੀ 'ਤੇ ਪ੍ਰਤੀਕਿਰਿਆ ਦੇਣ ਤੋਂ ਇਨਕਾਰ ਕਰ ਦਿਤਾ ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਪੂਰਬੀ ਲਦਾਖ਼ ਦੀ ਗਲਵਾਨ ਘਾਟੀ ਵਿਚ ਹੋਈ ਹਿੰਸਕ ਝੜਪ ਵਿਚ 40 ਤੋਂ ਜ਼ਿਆਦਾ ਚੀਨੀ ਫ਼ੌਜੀ ਵੀ ਮਾਰੇ ਗਏ ਹਨ। ਚੀਨ ਨੇ ਕਿਹਾ ਕਿ ਉਸ ਕੋਲ ਇਸ ਮੁੱਦੇ 'ਤੇ ਜਾਰੀ ਕਰਨ ਲਈ ਕੋਈ ਸੂਚਨਾ ਨਹੀਂ ਹੈ।

indo chinaindo china

 ਚੀਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜਿਆਨ ਨੇ ਇਕੇ ਪ੍ਰੈੱਸ ਵਾਰਤਾ ਦੌਰਾਨ ਦੋਹਰਾਇਆ ਕਿ ,''ਚੀਨ ਅਤੇ ਭਾਰਤ ਕੂਟਨੀਤਕ ਅਤੇ ਫ਼ੌਜੀ ਪੱਧਰ 'ਤੇ ਸਥਿਤੀ ਨੂੰ ਸੁਲਝਾਉਣ ਲਈ ਇਕ ਦੂਸਰੇ ਦੇ ਸੰਪਰਕ ਵਿਚ ਹਨ।'' ਸਿੰਘ ਦੀ ਟਿੱਪਣੀ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ, ''ਮੇਰੇ ਕੋਲ ਇਸ ਬਾਰੇ ਦੱਸਣ ਲਈ ਕੋਈ ਸੂਚਨਾ ਨਹੀਂ ਹੈ।''

indo china relationshipindo china 

ਮੌਜੂਦਾ ਭਾਰਤ-ਚੀਨ ਸਰਹਦੀ ਟਕਰਾਅ 'ਤੇ ਟਿੱਪਣੀ ਕਰਦੇ ਹੋਏ ਸਿੰਘ ਨੇ ਸਨਿਚਰਵਾਰ ਨੂੰ ਇਕ ਸਮਾਚਾਰ ਚੈਨਲ ਨੂੰ ਕਿਹਾ,''ਜੇਕਰ ਅਸੀਂ 20 ਫ਼ੌਜੀ ਗਵਾਏ ਹਨ ਤਾਂ ਉਨ੍ਹਾਂ (ਚੀਨ) ਵਲੋਂ ਵੀ ਦੁਗਣੇ ਤੋਂ ਜ਼ਿਆਦਾ ਲੋਕ ਮਾਰੇ ਗਏ ਹਨ।''

Indo China IssuesIndo China Issues

 ਇਸ ਵਿਚਾਲੇ ਨਵੀਂ ਦਿੱਲੀ ਵਿਚ ਅਧਿਕਾਰਤ ਸੂਤਰਾਂ ਨੇ ਦਸਿਆ ਕਿ ਪੂਰਬੀ ਲਦਾਖ਼ ਵਿਚ ਦੋਹਾਂ ਪੱਖਾਂ ਵਿਚਾਲੇ ਤਣਾਅ ਘੱਟ ਕਰਨ ਦੇ ਤਰੀਕਿਆਂ 'ਤੇ ਚਰਚਾ ਲਈ ਭਾਰਤ ਅਤੇ ਚੀਨ ਵਿਚਾਲੇ ਲੈਫ਼ਟੀਨੈਂਟ ਜਨਰਲ ਪੱਧਰ ਦੀ ਵਾਰਤਾ ਦਾ ਇਕ ਹੋਰ ਗੇੜ ਚੱਲ ਰਿਹਾ ਹੈ।

Indo China BorderIndo China

ਕਾਬਲੇਗੌਰ ਹੈ ਕਿ ਲੈਫ਼ਟੀਨੈਂਅ ਜਨਰਲ ਪੱਧਰ ਦੀ ਵਾਰਤਾ ਦਾ ਪਹਿਲਾ ਗੇੜ 6 ਜੂਨ ਨੂੰ ਹੋਇਆ ਸੀ ਜਿਸ ਵਿਚ ਦੋਹਾਂ ਪੱਖਾਂ ਨੇ ਸਾਰੇ ਸੰਵੇਦਨਸ਼ੀਲ ਇਲਾਕਿਆਂ ਤੋਂ ਪਿੱਛੇ ਹਟਣ ਦਾ ਫ਼ੈਸਲਾ ਕੀਤਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ ।

Location: China, Anhui, Bengbu

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement