"ਸਾਡੀ ਦੋਸਤੀ ਪੂਰੀ ਦੁਨੀਆ ਦੀ ਤਾਕਤ ਹੈ..." : ਵ੍ਹਾਈਟ ਹਾਊਸ 'ਚ ਬੋਲੇ PM ਮੋਦੀ

By : GAGANDEEP

Published : Jun 22, 2023, 9:07 pm IST
Updated : Jun 22, 2023, 9:17 pm IST
SHARE ARTICLE
photo
photo

'ਸਾਡੇ ਦੋਹਾਂ ਦੇਸ਼ਾਂ ਨੂੰ ਸਾਡੀ ਵਿਭਿੰਨਤਾ 'ਤੇ ਮਾਣ ਹੈ'

 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਆਪਣੇ ਪਹਿਲੇ ਸਰਕਾਰੀ ਦੌਰੇ ਦੌਰਾਨ ਰਾਸ਼ਟਰਪਤੀ ਜੋਅ ਬਿਡੇਨ ਨਾਲ ਉੱਚ ਪੱਧਰੀ ਗੱਲਬਾਤ ਕਰਨ ਲਈ ਵੀਰਵਾਰ ਨੂੰ ਵ੍ਹਾਈਟ ਹਾਊਸ ਪੁੱਜੇ। ਦੋਵਾਂ ਨੇਤਾਵਾਂ ਵਿਚਾਲੇ ਇਸ ਮੁਲਾਕਾਤ ਦਾ ਮਕਸਦ ਪੁਲਾੜ, ਸਵੱਛ ਊਰਜਾ ਅਤੇ ਨਾਜ਼ੁਕ ਤਕਨਾਲੋਜੀ ਸਮੇਤ ਭਾਰਤ-ਅਮਰੀਕਾ ਰਣਨੀਤਕ ਸਬੰਧਾਂ ਨੂੰ ਹੋਰ ਗਤੀ ਦੇਣਾ ਹੈ। ਇਸ ਮੌਕੇ ਪੀਐਮ ਮੋਦੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਗਰਮਜੋਸ਼ੀ ਨਾਲ ਸਵਾਗਤ ਲਈ ਰਾਸ਼ਟਰਪਤੀ ਜੋ ਬਿਡੇਨ ਦਾ ਧੰਨਵਾਦ ਕੀਤਾ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਡੇ ਦੋਹਾਂ ਦੇਸ਼ਾਂ ਨੂੰ ਸਾਡੀ ਵਿਭਿੰਨਤਾ 'ਤੇ ਮਾਣ ਹੈ, ਅਸੀਂ ਦੋਵੇਂ ਸਰਵਜਨ ਹਿੱਤ, ਸਰਵਜਨ ਸੁਖਾਏ ਦੇ ਮੂਲ ਸਿਧਾਂਤ 'ਚ ਵਿਸ਼ਵਾਸ ਰੱਖਦੇ ਹਾਂ |

ਵ੍ਹਾਈਟ ਹਾਊਸ ਵਿਚ ਅੱਜ ਦਾ ਸ਼ਾਨਦਾਰ ਸਵਾਗਤ ਇਕ ਤਰ੍ਹਾਂ ਨਾਲ 140 ਕਰੋੜ ਭਾਰਤੀਆਂ ਦਾ ਸਨਮਾਨ ਹੈ। ਇਹ ਅਮਰੀਕਾ ਵਿਚ ਰਹਿਣ ਵਾਲੇ ਲਗਭਗ 40 ਲੱਖ ਭਾਰਤੀ ਮੂਲ ਦੇ ਲੋਕਾਂ ਲਈ ਵੀ ਮਾਣ ਵਾਲੀ ਗੱਲ ਹੈ। ਇਸਦੇ ਲਈ ਮੈਂ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਅਤੇ ਫਸਟ ਲੇਡੀ ਜਿਲ ਬਿਡੇਨ ਦਾ ਧੰਨਵਾਦ ਕਰਦਾ ਹਾਂ।

ਪੀਐਮ ਮੋਦੀ ਨੇ ਕਿਹਾ ਕਿ ਕੋਵਿਡ ਤੋਂ ਬਾਅਦ ਦੇ ਯੁੱਗ ਵਿਚ ਵਿਸ਼ਵ ਵਿਵਸਥਾ ਇਕ ਨਵਾਂ ਰੂਪ ਲੈ ਰਹੀ ਹੈ। ਇਸ ਦੌਰ 'ਚ ਭਾਰਤ ਅਤੇ ਅਮਰੀਕਾ ਦੀ ਦੋਸਤੀ ਪੂਰੀ ਦੁਨੀਆ ਦੀ ਤਾਕਤ ਵਧਾਉਣ 'ਚ ਅਹਿਮ ਭੂਮਿਕਾ ਨਿਭਾਏਗੀ। ਦੋਵੇਂ ਦੇਸ਼ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਲਈ ਮਿਲ ਕੇ ਕੰਮ ਕਰਨ ਲਈ ਦ੍ਰਿੜ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement